
ਕੈਂਟਲ ਸਕੂਲ ਵਿੱਚ ਨਵੀਂ ਬਿਲਡਿੰਗ ਦਾ ਉਦਘਾਟਨ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਸਮਾਰੋਹ ਆਯੋਜਿਤ
- by Jasbeer Singh
- November 14, 2024

ਕੈਂਟਲ ਸਕੂਲ ਵਿੱਚ ਨਵੀਂ ਬਿਲਡਿੰਗ ਦਾ ਉਦਘਾਟਨ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਸਮਾਰੋਹ ਆਯੋਜਿਤ ਪਟਿਆਲਾ : ਕੈਂਟਲ ਸਕੂਲ ਵੱਲੋਂ ਇਨਾਮ ਵੰਡ ਸਮਾਰੋਹ ਸੈਸ਼ਨਾਂ (2022-23 ਅਤੇ 2023-24) ਨੂੰ ਕੈਂਟਲ ਸਕੂਲ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਆਯੋਜਿਤ ਕੀਤਾ ਗਿਆ ਸੀ, ਜਿਨ੍ਹਾਂ ਨੇ ਅਕਾਦਮਿਕ ਅਤੇ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ । ਕੈਂਟਲ ਸਕੂਲ ਦੀ ਪ੍ਰਿੰਸੀਪਲ ਅਤੇ ਮੈਨੇਜਮੈਂਟ ਵੱਲੋਂ ਸੈਸ਼ਨ 2022-23 ਦੇ 91 ਅਤੇ ਸੈਸ਼ਨ 2023-24 ਦੇ 88, ਜਿਨਾਂ ਨੇ 90% ਤੋਂ ਉੱਪਰ ਅੰਕ ਪ੍ਰਾਪਤ ਕੀਤੇ । ਉਹਨਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ । ਕੈਂਟਲ ਸਕੂਲ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਮਾਣਯੋਗ ਸ੍ਰੀਮਤੀ ਨੀਨਾ ਕੈਂਟਲ ਜੀ ਅਤੇ ਸ਼ਬੀਨਾ ਜੀ ਨੇ ਕੀਤਾ । ਸਕੂਲ ਦੇ ਨੌਜਵਾਨ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਤੋਂ ਦਰਸ਼ਕ ਖੂਬ ਖੁਸ਼ ਹੋਏ ਅਤੇ ਸਤਿਕਾਰਯੋਗ ਪ੍ਰਿੰਸੀਪਲ ਸ੍ਰੀਮਤੀ ਰਾਜਿੰਦਰ ਕੌਰ ਵਿਰਕ ਵਲੋਂ ਪ੍ਰੇਰਨਾਦਾਇਕ ਭਾਸ਼ਣ ਦਿੱਤਾ ਗਿਆ ਅਤੇ ਵਿਦਿਆਰਥੀਆਂ ਨੂੰ ਉਹਨਾਂ ਨੇ ਆਪਣਾ ਅਸ਼ੀਰਵਾਦ ਦਿੱਤਾ ।