post

Jasbeer Singh

(Chief Editor)

Latest update

ਕੁੰਭ ਰਾਸ਼ੀ ਲਈ ਵਪਾਰ ਵਿੱਚ ਵਾਧਾ....

post-img

ਮੇਖ : ਡਰੇ-ਡਰੇ ਅਤੇ ਬੁਝੇ-ਬੁਝੇ ਮਨ ਕਰ ਕੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਾ ਹੋਵੇਗਾ, ਸਫਰ ਵੀ ਨੁਕਸਾਨ ਪ੍ਰੇਸ਼ਾਨੀ ਵਾਲਾ ਰਹਿ ਸਕਦਾ ਹੈ। ਬ੍ਰਿਖ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਨਾ ਲੱਗੇਗਾ, ਸਫਰ ਵੀ ਟਾਲ ਦਿਓ। ਮਿਥੁਨ : ਕਿਸੇ ਜਾਇਦਾਦੀ ਕੰਮ ਨੂੰ ਉਸ ਦੇ ਟਾਰਗੈੱਟ ਵੱਲ ਲੈ ਜਾਣ ਦੇ ਰਸਤੇ ’ਚ ਕੋਈ ਨਾ ਕੋਈ ਰੁਕਾਵਟ ਮੁਸ਼ਕਲ ਉਭਰਦੀ ਰਹਿ ਸਕਦੀ ਹੈ, ਇਸ ਲਈ ਪੂਰਾ ਜ਼ੋਰ ਲਗਾਉਣਾ ਸਹੀ ਰਹੇਗਾ। ਕਰਕ : ਬੇਸ਼ਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਤਾਂ ਰਹੇਗੀ ਤਾਂ ਵੀ ਘਟੀਆ ਸੋਚ ਅਤੇ ਨੇਚਰ ਵਾਲੇ ਲੋਕ ਆਪ ਨੂੰ ਪ੍ਰੇਸ਼ਾਨ, ਅਪਸੈੱਟ ਰੱਖ ਸਕਦੇ ਹਨ। ਸਿੰਘ : ਕੰਮਕਾਜੀ ਕੋਸ਼ਿਸ਼ਾਂ ,ਕੰਮਕਾਜੀ ਭੱਜਦੌੜ, ਕੰਮਕਾਜੀ ਟੂਰਿੰਗ ਉਮੀਦ ਮੁਤਾਬਕ ਨਤੀਜਾ ਨਾ ਦੇਵੇਗੀ, ਇਸ ਲਈ ਮਨ ਦੁਖੀ ਜਿਹਾ ਰਹਿ ਸਕਦਾ ਹੈ। ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ ਹੋਵੇਗਾ। ਤੁਲਾ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਹੈ, ਨੁਕਸਾਨ ਦਾ ਵੀ ਡਰ ਰਹੇਗਾ। ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਵੀ ਕੋਈ ਰੁਕਾਵਟ ਮੁਸ਼ਕਲ ਹਟੇਗੀ। ਧਨ : ਧਿਆਨ ਰੱਖੋ ਕਿ ਕਿਸੇ ਅਫਸਰ ਦੇ ਸਖਤ ਰੁਖ ਕਰ ਕੇ ਆਪ ਦਾ ਕੋਈ ਬਣਿਆ-ਬਣਾਇਆ ਕੰਮ ਉਲਝ-ਵਿਗੜ ਨਾ ਜਾਵੇ, ਮਨ ਵੀ ਡਿਸਟਰਬ ਜਿਹਾ ਰਹੇਗਾ। ਮਕਰ : ਸਮਾਂ ਰੁਕਾਵਟਾਂ ਮੁਸ਼ਕਲਾਂ ਵਾਲਾ, ਇਸ ਲਈ ਜਿਹੜੀ ਵੀ ਕੋਸ਼ਿਸ਼ ਕਰੋ ਪੂਰਾ ਜ਼ੋਰ ਲਗਾ ਕੇ ਕਰੋ, ਵੈਸੇ ਪੈਰ ਫਿਸਲਣ ਦਾ ਵੀ ਡਰ ਰਹੇਗਾ। ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਪੇਟ ਦਾ ਧਿਆਨ ਰੱਖੋ, ਸੀਮਾ ’ਚ ਖਾਣਾ-ਪੀਣਾ ਠੀਕ ਰਹੇਗਾ। ਮੀਨ : ਵਪਾਰਕ ਅਤੇ ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ, ਮਨ ਵੀ ਸਫਰ ਲਈ ਰਾਜ਼ੀ ਰਹੇਗਾ ਪਰ ਦੋਵੇਂ ਪਤੀ-ਪਤਨੀ ਇਕ-ਦੂਜੇ ਤੋਂ ਨਾਰਾਜ਼-ਨਾਰਾਜ਼ ਦਿਸ ਸਕਦੇ ਹਨ।

Related Post