post

Jasbeer Singh

(Chief Editor)

Punjab

ਪੈਟਰੋਲੀਅਮ ਪਦਾਰਥਾਂ ਵਿਚ ਵਾਧਾ ਦਰਸਾਉਂਦਾ ਹੈ ਕਿ ਭਾਜਪਾ ਦੇਸ਼ ਨੂੰ ਸੰਭਾਲਣਯੋਗ ਨਹੀਂ : ਚੀਮਾ

post-img

ਪੈਟਰੋਲੀਅਮ ਪਦਾਰਥਾਂ ਵਿਚ ਵਾਧਾ ਦਰਸਾਉਂਦਾ ਹੈ ਕਿ ਭਾਜਪਾ ਦੇਸ਼ ਨੂੰ ਸੰਭਾਲਣਯੋਗ ਨਹੀਂ : ਚੀਮਾ ਚੰਡੀਗੜ੍ਹ, 25 ਮਈ 2026 : ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਵਾਧਾ ਦਰਸਾਉਂਦਾ ਹੈ ਕਿ ਭਾਜਪਾ ਦੇਸ਼ ਨੂੰ ਸੰਭਾਲਣਯੋਗ ਨਹੀਂ ਹੈ। ਹੋਰ ਕੀ ਕੀ ਆਖਿਆ ਹੈ ਵਿੱਤ ਮੰਤਰੀ ਪੰਜਾਬ ਚੀਮਾ ਨੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਆਖਿਆ ਹੈ ਕਿ ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਆਰਥਿਕਤਾ ਵਿੱਚ ਹੋ ਰਿਹਾ ਨੁਕਸਾਨ ਕੇਂਦਰ ਦੀ ਭਾਜਪਾ ਸਰਕਾਰ ਕਾਰਨ ਹੈ । ਉਨ੍ਹਾਂ ਕਿਹਾ ਕਿ ਪਿਛਲੇ 10 ਦਿਨਾਂ ਵਿੱਚ ਵਿਚ ਹੀ 8 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਜਿਸ ਤਹਿਤ ਜੇਕਰ ਗੱਲ ਕੀਤੀ ਜਾਵੇ ਤਾਂ 15 ਮਈ 2026 ਨੂੰ ਭਾਜਪਾ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ 3. 39 ਪੈਸੇ, 96 ਪੈਸੇ, 94 ਪੈਸੇ ਅਤੇ ਫਿਰ 3 ਦਿਨਾਂ ਬਾਅਦ 2.84 ਰੁਪਏ ਦਾ ਵਾਧਾ ਕੀਤਾ, ਜਿਸਦਾ ਅਰਥ ਹੈ ਕੁੱਲ 8 ਰੁਪਏ ਦਾ ਵਾਧਾ, ਜੋ ਦਰਸਾਉਂਦਾ ਹੈ ਕਿ ਭਾਜਪਾ ਦੇਸ਼ ਨੂੰ ਸੰਭਾਲਣ ਦੇ ਯੋਗ ਨਹੀਂ ਹੈ । ਵਪਾਰਕ ਸਿਲੰਡਰਾਂ ਦੀਆਂ ਕੀਮਤ 48 ਤੋਂ ਸਿੱਧੇ 75 ਫੀਸਦੀ ਕੀਤੀ ਗਈ ਹਰਪਾਲ ਚੀਮਾ ਨੇ ਕਿਹਾ ਕਿ ਵਪਾਰਕ ਸਿਲੰਡਰਾਂ ਦੀ ਕੀਮਤ 48 ਫੀਸਦੀ ਵਧਾ ਕੇ 75 ਫੀਸਦੀ ਕਰ ਦਿੱਤੀ ਗਈ ਹੈ।ਹਵਾਈ ਜਹਾਜ਼ਾਂ ਦੇ ਬਾਲਣ ਵਿੱਚ 25 ਫੀਸਦੀ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਹਵਾਈ ਯਾਤਰਾ ਹੋਰ ਮਹਿੰਗੀ ਹੋ ਗਈ ਹੈ । ਹਰਪਾਲ ਚੀਮਾ ਨੇ ਕਿਹਾ ਕਿ ਪ੍ਰਾਧਾਨ ਮੰਤਰੀ ਨਰੇਂਦਰ ਮੋਦੀ ਨੂੰ ਸੁਣਨਾ ਚਾਹੀਦਾ ਹੈ, ਉਹ ਮਹਿੰਗਾਈ ਦਾ ਅਸਰ ਬਹੁਤ ਝੱਲ ਚੁੱਕੇ ਹਨ, ਹੁਣ ਉਨ੍ਹਾਂ ਨੂੰ ਵਿਦੇਸ਼ਾਂ ਨੂੰ ਛੱਡ ਕੇ ਦੇਸ਼ ਦੀ ਦੇਖਭਾਲ ਕਰਨੀ ਚਾਹੀਦੀ ਹੈ ।

Related Post

Instagram