
'ਸੀ.ਐਮ ਦੀ ਯੋਗਸ਼ਾਲਾ' ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਰੋਜਾਨਾ ਲੱਗਣ ਵਾਲ਼ੀਆਂ ਯੋਗ ਕਲਾਸਾਂ ਦੀ ਗਿਣਤੀ ਵਿੱਚ ਵਾਧਾ : ਨਿਰ
- by Jasbeer Singh
- March 26, 2025

'ਸੀ.ਐਮ ਦੀ ਯੋਗਸ਼ਾਲਾ' ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਰੋਜਾਨਾ ਲੱਗਣ ਵਾਲ਼ੀਆਂ ਯੋਗ ਕਲਾਸਾਂ ਦੀ ਗਿਣਤੀ ਵਿੱਚ ਵਾਧਾ : ਨਿਰਮਲ ਸਿੰਘ ਸਵੇਰ ਤੋਂ ਸ਼ਾਮ ਦੇ 191 ਵੱਖ-ਵੱਖ ਸੈਸ਼ਨਾਂ ਦੌਰਾਨ ਵੱਡੀ ਗਿਣਤੀ ਲੋਕ ਮੁਫ਼ਤ ਸਿੱਖ ਰਹੇ ਹਨ ਯੋਗ ਆਸਨ ਸੰਗਰੂਰ, 26 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸੰਗਰੂਰ ਵਿਖੇ ਚਲਾਈ ਜਾ ਰਹੀ 'ਸੀ.ਐਮ. ਦੀ ਯੋਗਸ਼ਾਲਾ' ਤਹਿਤ ਰੋਜਾਨਾ ਲੱਗਣ ਵਾਲੀਆਂ ਕਲਾਸਾਂ ਦੀ ਗਿਣਤੀ ਵਿਚ ਵਾਧਾ ਕਰ ਦਿੱਤਾ ਗਿਆ ਹੈ। ਸੰਗਰੂਰ ਵਿਖੇ ਇਸ ਪ੍ਰੋਜੈਕਟ ਦੇ ਕੋਆਰਡੀਨੇਟਰ ਨਿਰਮਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੀਆਂ ਸਾਰੀਆਂ ਸਬ ਡਵੀਜ਼ਨਾਂ ਦੇ ਬਹੁ ਗਿਣਤੀ ਸ਼ਹਿਰੀ ਖੇਤਰਾਂ ਅਤੇ ਪਿੰਡਾਂ ਵਿੱਚ ਯੋਗ ਸਿਖਲਾਈ ਦੇ 191 ਕੈਂਪ ਰੋਜ਼ਾਨਾ ਦੇ ਆਧਾਰ ਉਤੇ ਲੱਗ ਰਹੇ ਹਨ ਜਿਸ ਵਿੱਚ ਹਜ਼ਾਰਾਂ ਲੋਕ ਲਾਭ ਉਠਾ ਰਹੇ ਹਨ। ਕੋਆਰਡੀਨੇਟਰ ਨਿਰਮਲ ਸਿੰਘ ਨੇ ਦੱਸਿਆ ਕਿ ਲੋਕਾਂ ਦੀ ਸੁਵਿਧਾ ਮੁਤਾਬਕ ਯੋਗ ਕੈਂਪ ਰਿਹਾਇਸ਼ੀ ਖੇਤਰਾਂ ਨਜ਼ਦੀਕ ਸਥਿਤ ਸਾਂਝੀਆਂ ਥਾਵਾਂ ਉੱਤੇ ਲਗਾਏ ਜਾ ਰਹੇ ਅਤੇ ਵੱਡੀ ਗਿਣਤੀ ਵਿੱਚ ਵੱਖ-ਵੱਖ ਉਮਰ ਵਰਗ ਦੇ ਲੋਕ ਇਹਨਾਂ ਕੈਂਪਾਂ ਵਿੱਚ ਸ਼ਾਮਿਲ ਹੋ ਕੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਹਾਸਲ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ 33 ਟ੍ਰੇਨਰ ਸੂਖਸ਼ਮ ਵਿਯਾਮ, ਸਥੂਲ ਵਿਯਾਮ, ਆਸਣ, ਧਿਆਨ, ਪ੍ਰਾਣਾਯਾਮ ਆਦਿ ਦੀ ਸਿਖਲਾਈ ਦੇ ਰਹੇ ਹਨ ਜਿਸ ਨਾਲ ਸਰਵਾਈਕਲ, ਪਿੱਠ ਦਰਦ, ਚਿੰਤਾ, ਜੋੜਾਂ ਦੇ ਦਰਦ, ਮੋਟਾਪਾ, ਹਾਈ-ਲੋਅ ਬਲੱਡ ਪ੍ਰੈਸ਼ਰ ਆਦਿ ਬਿਮਾਰੀਆਂ ਤੋਂ ਲੋਕਾਂ ਨੂੰ ਰਾਹਤ ਮਿਲ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਯੋਗਸ਼ਾਲਾ ਸੰਗਰੂਰ ਦੇ ਨਾਲ ਨਾਲ ਸੁਨਾਮ, ਲਹਿਰਾ, ਦਿੜ੍ਹਬਾ, ਮੂਨਕ, ਖਨੌਰੀ , ਭਵਾਨੀਗੜ੍ਹ, ਸ਼ੇਰਪੁਰ ਅਤੇ ਧੂਰੀ ਵਿੱਚ ਵੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਯੋਗ ਦਾ ਭਰਪੂਰ ਲਾਭ ਲੈਣ ਲਈ ਟੋਲ ਫਰੀ ਨੰਬਰ 76694-00500 ਜਾਂ https://cmdiyogshala .punjab.gov.in ਉਤੇ ਲਾਗ ਇਨ ਕੀਤਾ ਜਾ ਸਕਦਾ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.