post

Jasbeer Singh

(Chief Editor)

Patiala News

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ ਸੁਤੰਤਰਤਾ ਦਿਵਸ ਮਨਾਇਆ ਤੇ ਬੂਟੇ ਵੀ ਲਾਏ

post-img

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ ਸੁਤੰਤਰਤਾ ਦਿਵਸ ਮਨਾਇਆ ਤੇ ਬੂਟੇ ਵੀ ਲਾਏ ਪਟਿਆਲਾ, 16 ਅਗਸਤ 2025 : ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਪਟਿਆਲਾ ਵਿਖੇ 79ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ।ਇਸ ਮੌਕੇ ਸੰਸਥਾ ਦੇ ਮੁਖੀ ਅਰਵਿੰਦਰ ਪਾਲ ਸਿੰਘ ਭੱਟੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਟ੍ਰੇਨਿੰਗ ਅਧੀਨ ਵਾਰਡਰਜ਼ ਵੱਲੋਂ ਰਾਸ਼ਟਰੀ ਝੰਡੇ ਦੇ ਸਨਮਾਨ ਚ ਸ਼ਾਨਦਾਰ ਸਲਾਮੀ ਦਿੱਤੀ ਗਈ । ਪ੍ਰਿੰਸੀਪਲ ਨੇ ਸੰਸਥਾ ਵਿਖੇ ਆਏ ਮਹਿਮਾਨਾਂ, ਸਟਾਫ ਅਤੇ ਟ੍ਰੇਨੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ । ਉਨ੍ਹਾਂ ਨੇ ਸਮਾਰੋਹ ਵਿੱਚ ਸ਼ਾਮਿਲ ਸਟਾਫ ਅਤੇ ਟ੍ਰੇਨੀਜ਼ ਨੂੰ ਸੰਬੋਧਨ ਕਰਦਿਆਂ ਅਜਾਦੀ ਦੇ ਸੰਘਰਸ਼ ਦੌਰਾਨ ਸ਼ਹੀਦ ਹੋਏ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਇਹ ਅਜਾ਼ਦੀ ਸਾਨੂੰ ਬਹੁਤ ਲੰਮੇ ਸੰਘਰਸ਼ ਅਤੇ ਕੁਰਬਾਨੀਆਂ ਤੋਂ ਬਾਅਦ ਮਿਲੀ ਹੈ ਅਤੇ ਸਾਨੂੰ ਆਪਣੇ ਦੇਸ਼ ਦੀ ਤਰੱਕੀ ਲਈ ਹਮੇਸ਼ਾ ਇਕ ਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ । ਅਰਵਿੰਦਰ ਪਾਲ ਸਿੰਘ ਭੱਟੀ ਨੇ ਟ੍ਰੇਨੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਤਾਕੀਦ ਵੀ ਕੀਤੀ। ਇਸ ਸਮਾਰੋਹ ਦੌਰਾਨ ਸੰਸਥਾ ਦੇ ਵਾਇਸ ਪ੍ਰਿੰਸੀਪਲ ਮੁਕੇਸ਼ ਕੁਮਾਰ ਸ਼ਰਮਾ, ਚੀਫ ਡਰਿੱਲ ਇੰਸਟ੍ਰਕਟਰ ਇਕਬਾਲ ਸਿੰਘ ਅਤੇ ਸਮੂਹ ਸਟਾਫ ਮੈਂਬਰ ਵੀ ਮੌਜੂਦ ਰਹੇ। ਵਾਤਾਵਰਣ ਨੂੰ ਹੋਰ ਹਰਾ ਭਰਾ ਅਤੇ ਸਵੱਛ ਬਣਾਉਣ ਲਈ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ ਹੋਰ ਨਵੇਂ ਰੁੱਖ ਵੀ ਲਗਾਏ ਗਏ ।

Related Post