

ਇੰਡੀਆ ਗੱਠਜੋੜ ਨੇ ਕੱਢਿਆ ਵਿਜੇ ਚੌਕ ਤੋਂ ਸੰਸਦ ਤੱਕ ਰੋਸ ਮਾਰਚ ਨਵੀਂ ਦਿੱਲੀ, 20 ਦਸੰਬਰ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਇੰਡੀਆ ਗੱਠਜੋੜ ਨੇ ਸ਼ੁੱਕਰਵਾਰ ਨੂੰ ਵਿਜੇ ਚੌਕ ਤੋਂ ਸੰਸਦ ਤੱਕ ਰੋਸ ਮਾਰਚ ਕੱਢਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਡਾਕਟਰ ਬੀਆਰ ਅੰਬੇਦਕਰ ਬਾਰੇ ਕੀਤੀ ਗਈ ਟਿੱਪਣੀ ’ਤੇ ਉਨ੍ਹਾਂ ਤੋਂ ਮੁਆਫੀ ਮੰਗਣ ਅਤੇ ਅਸਤੀਫੇ ਦੀ ਮੰਗ ਕੀਤੀ ਗਈ । ਵਿਰੋਧੀ ਧਿਰ ਦੇ ਗਠਜੋੜ ਦੇ ਵਿਰੋਧ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਦਾਇਰ ਐਫ. ਆਈ. ਆਰ. ਦੀ ਵੀ ਨਿੰਦਾ ਕੀਤੀ ਅਤੇ ਕਿਹਾ ਕਿ ਇਹ ਸ਼ਾਹ ਦੀਆਂ ਟਿੱਪਣੀਆਂ ਤੋਂ ਧਿਆਨ ਹਟਾਉਣ ਲਈ ਭਾਜਪਾ ਵੱਲੋਂ ਇਕ ਚਾਲ ਹੈ । ਆਈ. ਏ. ਐਨ. ਐਸ. ਨਾਲ ਗੱਲ ਕਰਦਿਆਂ ਕਾਂਗਰਸ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨੇ ਕਿਹਾ ਕਿ ਮੁੱਖ ਮੁੱਦਾ ਅਮਿਤ ਸ਼ਾਹ ਵੱਲੋਂ ਡਾ. ਅੰਬੇਡਕਰ ’ਤੇ ਅਪਣੀ ਅਸਵੀਕਾਰਯੋਗ ਟਿੱਪਣੀ ਲਈ ਮੁਆਫ਼ੀ ਮੰਗਣਾ ਹੈ। ਭਾਜਪਾ ਰਾਹੁਲ ਗਾਂਧੀ ਖ਼ਿਲਾਫ਼ ਐਫਆਈਆਰ ਦਰਜ ਕਰਕੇ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ ।