ਪੁਰਾਣੀ ਸਿੰਧ ਜਲ ਸੰਧੀ ਵਿਚ ਤਰਮੀਮਾਂ ਕਰਨ ਲਈ ਭਾਰਤ ਨੇ ਪਾਕਿਸਤਾਨ ਨੂੰ ਜਾਰੀ ਕੀਤਾ ਰਸਮੀ ਨੋਟਿਸ
- by Jasbeer Singh
- September 18, 2024
ਪੁਰਾਣੀ ਸਿੰਧ ਜਲ ਸੰਧੀ ਵਿਚ ਤਰਮੀਮਾਂ ਕਰਨ ਲਈ ਭਾਰਤ ਨੇ ਪਾਕਿਸਤਾਨ ਨੂੰ ਜਾਰੀ ਕੀਤਾ ਰਸਮੀ ਨੋਟਿਸ ਨਵੀਂ ਦਿੱਲੀ : ਭਾਰਤ ਵੱਲੋਂ ਛੇ ਦਹਾਕੇ ਪੁਰਾਣੀ ਸਿੰਧ ਜਲ ਸੰਧੀ ਵਿਚ ਤਰਮੀਮਾਂ ਕਰਨ ਲਈ ਪਾਕਿਸਤਾਨ ਉਤੇ ਜ਼ੋਰ ਪਾਇਆ ਜਾ ਰਿਾ ਹੈ ਅਤੇ ਜਾਣਕਾਰੀ ਮੁਤਾਬਕ ਭਾਰਤ ਨੇ ਇਸ ਮੁਤੱਲਕ ਪਾਕਿਸਤਾਨ ਨੂੰ ਰਸਮੀ ਨੋਟਿਸ ਜਾਰੀ ਕਰ ਦਿੱਤਾ ਹੈ। ਸਮਝਿਆ ਜਾਂਦਾ ਹੈ ਕਿ ਕਿਸ਼ਨਗੰਗਾ ਅਤੇ ਰਤਲੇ ਪਣ-ਬਿਜਲੀ ਪ੍ਰਾਜੈਕਟਾਂ ਸਬੰਧੀ ਲੰਬੇ ਸਮੇਂ ਤੋਂ ਜਾਰੀ ਵਿਵਾਦ ਨੇ ਭਾਰਤ ਨੂੰ ਅਜਿਹਾ ਕਰਨ ਦੇ ਰਾਹ ਪਾਇਆ ਹੈ। ਸੂਤਰਾਂ ਨੇ ਕਿਹਾ, ‘‘ਭਾਰਤ ਨੇ ਸਿੰਧ ਜਲ ਸੰਧੀ ਦੀ ਧਾਰਾ (3) ਤਹਿਤ ਸਿੰਧ ਜਲ ਸੰਧੀ ਦੀ ਸਮੀਖਿਆ ਅਤੇ ਇਸ ਵਿਚ ਸੋਧਾਂ ਕਰਨ ਲਈ ਪਾਕਿਸਤਾਨ ਨੂੰ 30 ਅਗਸਤ, 2024 ਨੂੰ ਰਸਮੀ ਨੋਟਿਸ ਜਾਰੀ ਕੀਤਾ ਹੈ। ਸਿੰਧ ਜਲ ਸੰਧੀ ਦੀ ਧਾਰਾ (3) ਕਹਿੰਦੀ ਹੈ ਕਿ ਇਸ ਸਮਝੌਤੇ ਦੀਆਂ ਵਿਵਸਥਾਵਾਂ ਨੂੰ ਇਸ ਸਬੰਧ ਵਿਚ ਦੋਵਾਂ ਸਰਕਾਰਾਂ ਦਰਮਿਆਨ ਹੋਣ ਵਾਲੇ ਅਤੇ ਬਾਕਾਇਦਾ ਤਸਦੀਕਸ਼ੁਦਾ ਸਮਝੌਤੇ ਰਾਹੀਂ ਸਮੇਂ-ਸਮੇਂ ਉਤੇ ਸੋਧਿਆ ਜਾ ਸਕਦਾ ਹੈ । ਇਸ ਇਕਰਾਰਨਾਮੇ ਤਹਿਤ ਸਿੰਧੂ, ਜੇਹਲਮ ਅਤੇ ਚਨਾਬ ਦਰਿਆਵਾਂ ਦਾ ਪਾਣੀ ਪਾਕਿਸਤਾਨ ਅਤੇ ਦੂਜੇ ਪਾਸੇ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਦਾ ਪਾਣੀ ਭਾਰਤ ਦੇ ਹਿੱਸੇ ਵਿਚ ਆਇਆ ਸੀ।
Related Post
Popular News
Hot Categories
Subscribe To Our Newsletter
No spam, notifications only about new products, updates.