
ਭਾਰਤ ਦੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਦਾ ਪੈਰਿਸ ਤੋਂ ਪਰਤਣ ’ਤੇ ਹੋਇਆ ਸ਼ਾਨਦਾਰ ਸਵਾਗਤ
- by Jasbeer Singh
- August 17, 2024

ਭਾਰਤ ਦੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਦਾ ਪੈਰਿਸ ਤੋਂ ਪਰਤਣ ’ਤੇ ਹੋਇਆ ਸ਼ਾਨਦਾਰ ਸਵਾਗਤ ਨਵੀਂ ਦਿੱਲੀ, 17 ਅਗਸਤ : ਭਾਰਤ ਦੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਜੋ ਪੈਰਿਸ ਓਲੰਪਿਕ ਵਿੱਚ ਮਹਿਲਾਵਾਂ ਦੇ 50 ਕਿਲੋਗ੍ਰਾਮ ਭਾਰ ਵਰਗ ਦੇ ਫਾਈਨਲ ਵਿੱਚ ਖੇਡਣ ਗਈ ਸੀ ਦਾ ਅੱਜ ਭਾਰਤ ਦੇ ਦਿੱਲੀ ਹਵਾਈ ਅੱਡੇ ਵਿਖੇ ਪਹੁੰਚਣ ਤੇ ਜੋਰਦਾਰ ਸਵਾਗਤ ਕੀਤਾ ਗਿਆ। ਦੱਸਯੋਗ ਹੈ ਕਿ ਵਿਨੇਸ਼ ਦੀ ਖੇਡਾਂ ਤੋਂ ਬਾਅਦ ਭਾਰਤ ਆਮਦ ’ਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ। ਪੈਰਿਸ ਓਲੰਪਿਕ ਵਿਚ ਫਾਈਨਲ ਤੋਂ ਪਹਿਲਾਂ ਕੀਤੇ ਵਜ਼ਨ ‘ਚ ਉਸ ਦਾ ਵਜ਼ਨ 100 ਗ੍ਰਾਮ ਜ਼ਿਆਦਾ ਨਿਕਲਿਆ ਸੀ, ਜਿਸ ਕਾਰਨ ਉਸ ਨੂੰ ਅਯੋਗ ਕਰਾਰ ਦਿੱਤਾ ਗਿਆ। ਵਿਨੇਸ਼ ਨੇ ਖੇਡ ਆਰਬਿਟਰੇਸ਼ਨ ਨੂੰ ਸਾਂਝੇ ਚਾਂਦੀ ਦਾ ਤਮਗਾ ਦਿਵਾਉਣ ਦੀ ਅਪੀਲ ਕੀਤੀ ਸੀ, ਜਿਸ ਕਾਰਨ ਉਹ ਪੈਰਿਸ ‘ਚ ਹੀ ਰੁਕੀ ਸੀ। ਖੇਡ ਅਦਾਲਤ ਨੇ ਉਸ ਦੀ ਅਪੀਲ ਰੱਦ ਕਰ ਦਿੱਤੀ ਸੀ। ਲੰਡਨ ਓਲੰਪਿਕ ਦੇ ਕਾਂਸੀ ਤਮਗਾ ਜੇਤੂ ਨਿਸ਼ਾਨੇਬਾਜ਼ ਅਤੇ ਪੈਰਿਸ ਓਲੰਪਿਕ ‘ਚ ਭਾਰਤੀ ਦਲ ਦੇ ਨੇਤਾ ਗਗਨ ਨਾਰੰਗ ਨੇ ਵਿਨੇਸ਼ ਨੂੰ ਚੈਂਪੀਅਨ ਕਿਹਾ। ਦੋਵੇਂ ਇੱਕੋ ਜਹਾਜ਼ ਰਾਹੀਂ ਦਿੱਲੀ ਪੁੱਜੇ ਸਨ। ਵਿਨੇਸ਼ ਦਾ ਸੁਆਗਤ ਕਰਨ ਵਾਲਿਆਂ ਵਿੱਚ ਬਜਰੰਗ ਪੁਨੀਆ, ਸਾਕਸ਼ੀ ਮਲਿਕ ਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਸਾਰਿਆਂ ਨੇ ਉਸ ਦਾ ਜੇਤੂ ਭਲਵਾਨ ਵਾਂਗ ਸੁਆਗਤ ਕੀਤਾ।
Related Post
Popular News
Hot Categories
Subscribe To Our Newsletter
No spam, notifications only about new products, updates.