

SPORT NEWS :ਪੈਰਿਸ ਦੇ ਵਿੱਚ ਹੋ ਰਹੀਆਂ ਓਲੰਪਿਕ ਖੇਡਾਂ ਦੇ ਵਿੱਚ ਭਾਰਤੀ ਹਾਕੀ ਟੀਮ ਨੇ ਸਪੇਨ ਨੂੰ ਹਰਾ ਕੇ ਕਾਂਸੀ ਦਾ ਤਗਮਾ ਇੱਕ ਵਾਰ ਫਿਰ ਤੋਂ ਜਿੱਤ ਲਿੱਤਾ ..ਇਸ ਤੋਂ ਬਾਅਦ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਦੇ ਘਰ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਅਤੇ ਪਿੰਡ ਵਾਸੀ ਵੀ ਹਰਮਨਪ੍ਰੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੂੰ ਵਧਾਈ ਦੇਣ ਉਹਨਾਂ ਦੇ ਘਰ ਪਹੁੰਚ ਰਹੇ ਹਨ ਤੇ ਇੱਕ ਦੂਸਰੇ ਦਾ ਮੂੰਹ ਵੀ ਮਿੱਠਾ ਕਰਵਾਇਆ ਜਾ ਰਿਹਾ ਉੱਥੇ ਹੀ ਜਾਣਕਾਰੀ ਦਿੰਦੇ ਹੋਏ ਹਰਮਨ ਪ੍ਰੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਬਹੁਤ ਖੁਸ਼ੀ ਦੀ ਗੱਲ ਹੈ ਕਿ ਭਾਰਤੀ ਹਾਕੀ ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ ਅਤੇ ਉਹਨਾਂ ਨੇ ਕਿਹਾ ਕਿ ਟੋਕਿਓ ਓਲੰਪਿਕ ਵਿੱਚ ਵੀ ਭਾਰਤੀ ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ ਸੀ ਇਸ ਵਾਰ ਗੋਲਡ ਮੈਡਲ ਜਿੱਤਣ ਦੀ ਆਸ ਸੀ ਲੇਕਿਨ ਫਿਰ ਵੀ ਭਾਰਤੀ ਹਾਕੀ ਟੀਮ ਦਾ ਪ੍ਰਦਰਸ਼ਨ ਬਹੁਤ ਹੀ ਵਧੀਆ ਸੀ ਅਤੇ ਹਾਕੀ ਟੀਮ ਨੇ ਭਾਰਤ ਲਈ ਕਾਂਸੀ ਦਾ ਤਗਮਾ ਜਿੱਤਿਆ ਹੈ |