post

Jasbeer Singh

(Chief Editor)

Latest update

ਭਾਰਤ ਨੇ ਜਿੰਬਾਬਵੇ ਤੋਂ ਟੀ-20 ਲੜੀ 4-1 ਨਾਲ ਜਿੱਤੀ

post-img

ਭਾਰਤ ਨੇ ਜਿੰਬਾਬਵੇ ਤੋਂ ਟੀ-20 ਲੜੀ 4-1 ਨਾਲ ਜਿੱਤੀ ਹਰਾਰੇ, : ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਦੇ ਨੀਮ ਸੈਂਕੜੇ (58 ਦੌੜਾਂ) ਅਤੇ ਫਿਰ ਮੁਕੇਸ਼ ਕੁਮਾਰ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਭਾਰਤ ਨੇ ਅੱਜ ਇੱਥੇ ਪੰਜਵੇਂ ਤੇ ਆਖਰੀ ਟੀ-20 ਮੈਚ ਵਿੱਚ ਜ਼ਿਬਾਬਵੇ ਨੂੰ 42 ਦੌੜਾਂ ਨਾਲ ਹਰਾ ਕੇ ਲੜੀ 4-1 ਨਾਲ ਆਪਣੇ ਨਾਂ ਕਰ ਲਈ। ਲੜੀ ਦੇ ਪਹਿਲੇ ਮੈਚ ’ਚ ਭਾਰਤ ਨੂੰ 13 ਦੌੜਾਂ ਨਾਲ ਹਾਰ ਮਿਲੀ ਪਰ ਉਸ ਨੇ ਵਾਪਸੀ ਕਰਦਿਆਂ ਬਾਕੀ ਦੇ ਚਾਰ ਮੈਚਾਂ ’ਚ ਸ਼ਾਨਦਾਰ ਜਿੱਤ ਹਾਸਲ ਕੀਤੀ। ਲੜੀ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਲਈ ਵਾਸ਼ਿੰਗਟਨ ਸੁੰਦਰ ਨੂੰ ‘ਪਲੇਅਰ ਆਫ ਦਿ ਸੀਰੀਜ਼’ ਚੁਣਿਆ ਗਿਆ।ਅੱਜ ਭਾਰਤ ਨੇ ਸੱਦਾ ਮਿਲਣ ’ਤੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸੰਜੂ ਸੈਮਸਨ ਦੀਆਂ 58 ਦੌੜਾਂ, ਰਯਾਨ ਪਰਾਗ ਦੀਆਂ 22 ਤੇ ਸ਼ਿਵਮ ਦੂਬੇ ਦੀਆਂ 26 ਦੌੜਾਂ ਸਦਕਾ 20 ਓਵਰਾਂ ’ਚ 6 ਵਿਕਟਾਂ ’ਤੇ 167 ਦੌੜਾਂ ਬਣਾਈਆਂ। ਟੀਮ ਲਈ ਸਲਾਮੀ ਬੱਲੇਬਾਜ਼ਾਂ ਯਸ਼ਸਵੀ ਜੈਸਵਾਲ ਤੇ ਸ਼ੁਭਮਨ ਗਿੱਲ ਨੇ ਕ੍ਰਮਵਾਰ 12 ਤੇ 13 ਦੌੜਾਂ ਜਦਕਿ ਅਭਿਸ਼ੇਕ ਸ਼ਰਮਾ ਨੇ 14 ਤੇ ਰਿੰਕੂ ਸਿੰਘ ਨੇ 11 ਦੌੜਾਂ ਦਾ ਯੋਗਦਾਨ ਪਾਇਆ। ਜ਼ਿੰਬਾਬਵੇ ਵੱਲੋਂ ਬਲੈਸਿਗ ਮੁਜ਼ਰਾਬਨੀ ਨੇ ਦੋ ਵਿਕਟਾਂ ਲਈਆਂ। ਇਸ ਮਗਰੋਂ ਭਾਰਤੀ ਗੇਂਦਬਾਜ਼ਾਂ ਨੇ ਜਿੱਤ ਲਈ 168 ਦੌੜਾਂ ਦਾ ਟੀਚਾ ਹਾਸਲ ਕਰਨ ਉਤਰੀ ਜ਼ਿੰਬਾਬਵੇ ਦੀ ਟੀਮ ਨੂੰ 18.3 ਓਵਰਾਂ ’ਚ 125 ਦੌੜਾਂ ’ਤੇ ਹੀ ਸਮੇਟ ਦਿੱਤਾ। ਤੇਜ਼ ਗੇਂਦਬਾਜ਼ ਮੁਕੇਸ਼ ਕੁਮਾਰ ਨੇ 3.3 ਓਵਰਾਂ 22 ਦੌੜਾਂ ਦੇ ਕੇ 4 ਵਿਕਟਾਂ ਜਦਕਿ ਸ਼ਿਵਮ ਦੂਬੇ ਨੇ 2 ਵਿਕਟਾਂ ਲਈਆਂ। ਸ਼ਿਵਮ ਦੂਬੇ ਨੂੰ ‘ਪਲੇਅਰ ਆਫ ਦਿ ਮੈਚ’ ਚੁਣਿਆ ਗਿਆ।

Related Post