post

Jasbeer Singh

(Chief Editor)

National

ਭਾਰਤੀ ਹਵਾਈ ਸੈਨਾ ਦਾ ਮਿਗ-29 ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ

post-img

ਭਾਰਤੀ ਹਵਾਈ ਸੈਨਾ ਦਾ ਮਿਗ-29 ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ ਰਾਜਸਥਾਨ : ਭਾਰਤ ਦੇਸ਼ ਦੇ ਸੂਬੇ ਰਾਜਸਥਾਨ ਦੇ ਬਾੜਮੇਰ ਜਿ਼ਲ੍ਹੇ ਵਿੱਚ ਸੋਮਵਾਰ ਰਾਤ ਭਾਰਤੀ ਹਵਾਈ ਸੈਨਾ ਦਾ ਮਿਗ-29 ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਪੁਲਸ ਸੁਪਰਡੈਂਟ ਨਰਿੰਦਰ ਮੀਨਾ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਪਾਇਲਟ ਸੁਰੱਖਿਅਤ ਹੈ। ਹਵਾਈ ਸੈਨਾ ਨੇ ਕਿਹਾ ਕਿ ਮਿਗ-29 ਜੈਟ ਜਹਾਜ਼ ਨੂੰ ਬਾੜਮੇਰ ਵਿਚ ਰੂਟੀਨ ਨਾਈਟ ਟ੍ਰੇਨਿੰਗ ਮਿਸ਼ਨ ਦੌਰਾਨ ਗੰਭੀਰ ਤਕਨੀਕੀ ਖਰਾਬੀ ਆ ਗਈ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਜਹਾਜ਼ ਸੋਮਵਾਰ ਰਾਤ ਨੂੰ ਬਾੜਮੇਰ ਵਿੱਚ ਕ੍ਰੈਸ਼ ਹੋ ਗਿਆ। ਇਹ ਘਟਨਾ ਆਬਾਦੀ ਵਾਲੇ ਇਲਾਕੇ ਤੋਂ ਦੂਰ ਵਾਪਰੀ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਪਹੁੰਚ ਤੋਂ ਬਾਹਰ ਹੋਣ ਕਾਰਨ ਅੱਗ ਬੁਝਾਊ ਗੱਡੀਆਂ ਹਾਦਸੇ ਵਾਲੀ ਥਾਂ ‘ਤੇ ਨਹੀਂ ਪਹੁੰਚ ਸਕੀਆਂ। ਹਵਾਈ ਸੈਨਾ ਨੇ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਭਾਰਤੀ ਹਵਾਈ ਸੈਨਾ ਨੇ ਐਕਸ ‘ਤੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ਰੂਟੀਨ ਨਾਈਟ ਟਰੇਨਿੰਗ ਫਲਾਈਟ ਦੌਰਾਨ ਜਹਾਜ਼ ‘ਚ ਗੰਭੀਰ ਸਮੱਸਿਆ ਆ ਗਈ। ਇਸ ਕਾਰਨ ਪਾਇਲਟ ਨੂੰ ਜਹਾਜ਼ ਤੋਂ ਬਾਹਰ ਨਿਕਲਣਾ ਪਿਆ। ਪਾਇਲਟ ਪੂਰੀ ਤਰ੍ਹਾਂ ਸੁਰੱਖਿਅਤ ਹੈ। ਜ਼ਿਕਰਯੋਗ ਹੈ ਕਿ ਮਿਗ-29 ਜਹਾਜ਼ ਸਿਖਲਾਈ ਦੌਰਾਨ ਕਈ ਵਾਰ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ। ਇਹ ਜਹਾਜ਼ ਕਾਫੀ ਪੁਰਾਣੇ ਹਨ ਅਤੇ ਭਾਰਤੀ ਹਵਾਈ ਸੈਨਾ ਇਨ੍ਹਾਂ ਦੀ ਵਰਤੋਂ ਸਿਖਲਾਈ ਲਈ ਕਰਦੀ ਹੈ।

Related Post