post

Admin

(Chief Editor)

National

ਅਸਾਮ ਵਿਖੇ ਭਾਰਤੀ ਹਵਾਈ ਸੈੈਨਾ ਦਾ ਸੁਖੋਈ-30 ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ

post-img

ਅਸਾਮ ਵਿਖੇ ਭਾਰਤੀ ਹਵਾਈ ਸੈੈਨਾ ਦਾ ਸੁਖੋਈ-30 ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ ਨਵੀਂ ਦਿੱਲੀ, 6 ਮਾਰਚ 2026 : ਭਾਰਤ ਦੇਸ਼ ਦੀ ਹਵਾਈ ਸੈਨਾ ਦਾ ਇਕ ਸੁਖੋਈ-30 ਲੜਾਕੂ ਜਹਾਜ਼ ਦੇ ਅਸਾਮ ਦੇ ਕਾਰਬੀ ਐੈਂਗਲੌਂਗ ਖੇਤਰ ਵਿਖੇ ਹਾਦਸਾਗ੍ਰਸਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੀ ਆਖਿਆ ਹਵਾਈ ਸੈਨਾ ਦੇ ਬੁਲਾਰੇ ਨੇ ਹਵਾਈ ਜਹਾਜ਼ ਦੇ ਹਾਦਸਾਗ੍ਰਸਤ ਹੋਣ ਬਾਰੇ ਪੁਸ਼ਟੀ ਕਰਦਿਆਂ ਹਵਾਈ ਸੈਨਾ ਦੇ ਬੁਲਾਰੇ ਨੇ ਕਿਹਾ ਕਿ ਇਹ ਹਾਦਸਾ ਜੋਰਹਾਟ ਤੋਂ 60 ਕਿਲੋਮੀਟਰ ਦੂਰ ਹੋਇਆ । ਪਾਇਲਟ ਬਾਰੇ ਤੁਰੰਤ ਕੋਈ ਜਾਣਕਾਰੀ ਉਪਲਬਧ ਨਹੀਂ ਹੈ । ਹਵਾਈ ਸੈਨਾ ਇੱਕ ਵਿਸ਼ਾਲ ਬਚਾਅ ਕਾਰਜ ਚਲਾ ਰਹੀ ਹੈ । ਇਸ ਤੋਂ ਪਹਿਲਾਂ ਹਵਾਈ ਸੈਨਾ ਨੇ ਵੀਰਵਾਰ ਦੇਰ ਰਾਤ ਐਲਾਨ ਕੀਤਾ ਸੀ ਕਿ ਇੱਕ ਸੁਖੋਈ ਲੜਾਕੂ ਜਹਾਜ਼ ਦੇ ਨਿਰਧਾਰਤ ਸਮੇਂ ਅਨੁਸਾਰ ਵਾਪਸ ਨਾ ਆਉਣ ਤੋਂ ਬਾਅਦ ਇੱਕ ਖੋਜ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ ਹੈ । ਬੁਲਾਰੇ ਨੇ ਕਿਹਾ ਕਿ ਇੱਕ ਸੁਖੋਈ ਲੜਾਕੂ ਜਹਾਜ਼ ਦੇ ਲਾਪਤਾ ਹੋਣ ਦੀ ਰਿਪੋਰਟ ਮਿਲੀ ਸੀ । ਜਹਾਜ਼ ਨੇ ਅਸਾਮ ਦੇ ਜੋਰਹਾਟ ਹਵਾਈ ਅੱਡੇ ਤੋਂ ਉਡਾਣ ਭਰੀ ਸੀ ਅਤੇ ਆਖਰੀ ਵਾਰ ਵੀਰਵਾਰ ਸ਼ਾਮ 7:42 ਵਜੇ ਸੰਪਰਕ ਕੀਤਾ ਗਿਆ ਸੀ ।

Related Post

Instagram