post

Jasbeer Singh

(Chief Editor)

Patiala News

ਪੰਜਾਬੀ ਯੂਨੀਵਰਸਿਟੀ ਵਿਖੇ ਇੰਡੀਅਨ ਹਿਸਟਰੀ ਕਾਂਗਰਸ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

post-img

ਪੰਜਾਬੀ ਯੂਨੀਵਰਸਿਟੀ ਵਿਖੇ ਇੰਡੀਅਨ ਹਿਸਟਰੀ ਕਾਂਗਰਸ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ ਪਟਿਆਲਾ, 11 ਜਨਵਰੀ : ਪੰਜਾਬੀ ਯੂਨੀਵਰਸਿਟੀ ਵਿਖੇ ਇੰਡੀਅਨ ਹਿਸਟਰੀ ਕਾਂਗਰਸ ਦੇ 83ਵੇਂ ਸਾਲਾਨਾ ਇਜਲਾਸ ਦੇ ਸਫਲਤਾਪੂਰਵਕ ਸੰਪੰਨ ਹੋਣ ਉਪਰੰਤ ਇਸ ਸਮਾਗਮ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਵਾਲੰਟੀਅਰਾਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ 150 ਤੋਂ ਵੱਧ ਵਲੰਟੀਅਰਾਂ ਨੂੰ ਸਰਟੀਫਿਕੇਟ ਅਤੇ ਇੰਡੀਅਨ ਹਿਸਟਰੀ ਕਾਂਗਰਸ ਮੌਕੇ ਤਿਆਰ ਕਰਵਾਈ ਵਿਸ਼ੇਸ਼ ਕਿੱਟ ਨਾਲ ਸਨਮਾਨਿਤ ਕੀਤਾ ਗਿਆ । ਯੂਨੀਵਰਸਿਟੀ ਦੇ ਗੈਸਟ ਹਾਊਸ ਵਿਖੇ ਰੱਖੇ ਇਸ ਸਨਮਾਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਸ਼ਿਰਕਤ ਕੀਤੀ । ਉਨ੍ਹਾਂ 83ਵੇਂ ਸੈਸ਼ਨ ਨੂੰ ਸਫਲਤਾਪੂਰਵਕ ਆਯੋਜਿਤ ਕਰਨ ਲਈ ਪ੍ਰੋ. ਇਦਰੀਸ ਅਤੇ ਉਸਦੀ ਟੀਮ ਦੀ ਸ਼ਲਾਘਾ ਕੀਤੀ ਅਤੇ ਪ੍ਰੋ. ਇਦਰੀਸ ਨੂੰ ਇੰਡੀਅਨ ਹਿਸਟਰੀ ਕਾਂਗਰਸ ਦਾ ਕਾਰਜਕਾਰੀ ਮੈਂਬਰ ਬਣਨ ਲਈ ਵੀ ਵਧਾਈ ਦਿੱਤੀ। ਇਸ ਮੌਕੇ ਪੁੱਜੇ ਹੋਰ ਪਤਵੰਤੇ ਮਹਿਮਾਨਾਂ ਵਿੱਚ ਪ੍ਰੋ. ਡੀ. ਐਸ. ਢਿਲੋਂ ਸਾਬਕਾ ਚੇਅਰਮੈਨ ਪੀ. ਐਸ. ਈ. ਬੀ., ਪ੍ਰੋ. ਜਸਵਿੰਦਰ ਸਿੰਘ ਬਰਾੜ, ਡਾਇਰੈਕਟਰ, ਪਲੈਨਿੰਗ ਅਤੇ ਮੋਨੀਟਰਿੰਗ, ਪ੍ਰੋ. ਦਵਿੰਦਰ ਕੁਮਾਰ ਮਦਾਨ, ਡੀਨ ਅੰਤਰਰਾਸ਼ਟਰੀ ਵਿਦਿਆਰਥੀ, ਡਾ. ਧਨਦੀਪ ਸਿੰਘ, ਡਾ. ਕੇਵਲ ਕ੍ਰਿਸ਼ਨ, ਮੁਖੀ ਸੁਰੱਖਿਆ ਅਤੇ ਰਣਨੀਤੀ ਅਧਿਐਨ, ਡਾ. ਕਰਮਜੀਤ ਕੌਰ ਮਲਹੋਤਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਹੋਰ ਫੈਕਲਟੀ ਮੈਂਬਰ ਸ਼ਾਮਿਲ ਸਨ । ਇੰਡੀਅਨ ਹਿਸਟਰੀ ਕਾਂਗਰਸ ਦੇ 83ਵੇਂ ਸੈਸ਼ਨ ਦੇ ਸਥਾਨਕ ਸਕੱਤਰ ਪ੍ਰੋ. ਮੁਹੰਮਦ ਇਦਰੀਸ ਨੇ ਫੈਕਲਟੀ ਮੈਂਬਰਾਂ, ਰਿਸਰਚ ਸਕਾਲਰਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ । ਅੰਤ ਵਿੱਚ ਡਾ. ਕਰਮਜੀਤ ਕੌਰ ਮਲਹੋਤਰਾ ਨੇ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ ।

Related Post