post

Jasbeer Singh

(Chief Editor)

National

ਪੈਰਿਸ ਓਲੰਪਿਕ ਵਿਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਪੁਰਸ਼ ਹਾਕੀ ਦੇ ਕਪਤਾਨ ਹਰਮਨਪ੍ਰੀਤ ਸਿੰਘ ਟੀਮ ਸਮੇਤ ਪੈਰਿਸ ਤ

post-img

ਪੈਰਿਸ ਓਲੰਪਿਕ ਵਿਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਪੁਰਸ਼ ਹਾਕੀ ਦੇ ਕਪਤਾਨ ਹਰਮਨਪ੍ਰੀਤ ਸਿੰਘ ਟੀਮ ਸਮੇਤ ਪੈਰਿਸ ਤੋਂ ਭਾਰਤ ਪੁੱਜੇ ਨਵੀਂ ਦਿੱਲੀ, 10 ਅਗਸਤ : ਪੈਰਿਸ ਓਲੰਪਿਕ ਵਿਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਪੁਰਸ਼ ਹਾਕੀ ਦੇ ਕਪਤਾਨ ਹਰਮਨਪ੍ਰੀਤ ਸਿੰਘ ਟੀਮ ਸਮੇਤ ਸ਼ਨਿੱਚਵਾਰ ਨੂੰ ਪੈਰਿਸ ਤੋਂ ਭਾਰਤ ਪੁੱਜੇ। ਹਾਲਾਂਕਿ ਸਮਾਪਤੀ ਸਮਾਰੋਹ ਦੇ ਮੱਦੇਨਜ਼ਰ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਟੀਮ ਦੇ ਸਾਰੇ ਮੈਂਬਰ ਹਾਲੇ ਵਾਪਸ ਨਹੀਂ ਆਏ ਹਨ। ਹਰਮਨਪ੍ਰੀਤ ਅਤੇ ਟੀਮ ਦੇ ਮੈਂਬਰਾਂ ਦਾ ਸਵੇਰੇ ਇੰਦਰਾ ਗਾਂਧੀ ਹਵਾਈ ਅੱਡੇ ’ਤੇ ਪਹੁੰਚਣ ਮੌਕੇ ਹਾਰਾਂ ਅਤੇ ਢੋਲ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਹਰਮਨਪ੍ਰੀਤ ਨੇ ਕਿਹਾ ਕਿ ਸਾਨੂੰ ਹਰ ਤਰ੍ਹਾਂ ਦਾ ਸਮਰਥਨ ਮਿਲਿਆ ਹੈ ਮੈਂ ਸੱਚਮੁੱਚ ਧੰਨਵਾਦ ਕਰਨਾ ਚਾਹੁੰਦਾ ਹਾਂ, ਅਸੀਂ ਬਹੁਤ ਖੁਸ਼ ਅਤੇ ਮਾਣ ਮਹਿਸੂਸ ਕਰ ਰਹੇ ਹਾਂ। ਇਸ ਮੌਕੇ ਟੀਮ ਦੇ ਮੈਂਬਰਾਂ ਨੇ ਭੰਗੜਾ ਵੀ ਪਾਇਆ ।

Related Post