ਭਾਰਤੀ ਰਾਸ਼ਟਰਵਾਦੀ ਪਾਰਟੀ ਲੜੇਗੀ 117 ਸੀਟਾਂ ਤੇ ਚੋਣਾਂ : ਨਵਜੋਤ ਕੌਰ ਸਿੱਧੂ
- by Jasbeer Singh
- April 8, 2026
ਭਾਰਤੀ ਰਾਸ਼ਟਰਵਾਦੀ ਪਾਰਟੀ ਲੜੇਗੀ 117 ਸੀਟਾਂ ਤੇ ਚੋਣਾਂ : ਨਵਜੋਤ ਕੌਰ ਸਿੱਧੂ ਚੰਡੀਗੜ੍ਹ, 8 ਅਪ੍ਰੈਲ 2026 : ਭਾਰਤੀ ਰਾਸ਼ਟਰਵਾਦੀ ਪਾਰਟੀ ਦਾ ਐਲਾਨ ਕਰਨ ਵਾਲੇ ਡਾਕਟਰ ਨਵਜੋਤ ਕੌਰ ਸਿੱਧੂ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਵੀ ਇਕ ਐਲਾਨ ਕੀਤਾ ਹੈ। ਕੀ ਐਲਾਨ ਕੀਤਾ ਗਿਆ ਹੈ ਨਵਜੋਤ ਕੌਰ ਸਿੱਧੂ ਵਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਵੱਲੋਂ ਲੰਘੇ ਦਿਨੀਂ ਜੋ `ਭਾਰਤੀ ਰਾਸ਼ਟਰਵਾਦੀ ਪਾਰਟੀ` ਦਾ ਗਠਨ ਕੀਤਾ ਗਿਆ ਸੀ ਦੇ ਚਲਦਿਆਂ ਅੱਜ ਚੰਡੀਗੜ੍ਹ `ਚ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਡਾ. ਨਵਜੋਤ ਕੌਰ ਸਿੱਧੂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਭਾਰਤੀ ਰਾਸ਼ਟਰਵਾਦੀ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ 117 ਸੀਟਾਂ ’ਤੇ ਚੋਣ ਲੜੇਗੀ । ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦਾ ਮੁੱਖ ਮੁੱਦਾਕਿਸਾਨੀ `ਤੇ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਅਫ਼ੀਮ ਦੀ ਖੇਤੀ ਵੀ ਕਰਨ ਦਿੱਤੀ ਜਾਣੀ ਚਾਹੀਦੀ ਅਤੇ ਸਰਕਾਰੀ ਦੇਖ-ਰੇਖ ਵਿਚ ਅਫ਼ੀਮ ਦੀ ਖੇਤੀ ਹੋਣੀ ਚਾਹੀਦੀ ਹੈ। ਪੰਜਾਬ ਨੂੰ ਉਸਦੀ ਗੁਆਚੀ ਸ਼ਾਨ ਦੁਆਵਾਂਗੇ : ਸਿੱਧੂ ਡਾ. ਸਿੱਧੂ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਉਸ ਦੀ ਗੁਆਚੀ ਸ਼ਾਨ, ਸੋਨੇ ਦੀ ਚਿੜੀ ਹੋਣ ਦਾ ਮਾਣ ਵਾਪਸ ਦਿਵਾਉਣ ਲਈ ਕੰਮ ਕਰਾਂਗੇ । ਇਹ ਇਕ ਅਜਿਹਾ ਸੂਬਾ ਹੋਵੇਗਾ, ਜਿੱਥੇ ਲੋਕ ਪਿਆਰ ਨਾਲ ਅਤੇ ਰਲ ਮਿਲ ਕੇ ਰਹਿਣ । ਨਿਆਂ ਸੁਤੰਤਰਤਾ ਦੇ ਅਧਿਕਾਰ ਅਤੇ ਆਜ਼ਾਦੀ ਦੀ ਸ਼ਕਤੀ ਨੂੰ ਪਛਾਣਾਂਗੇ । ਜਿੱਥੇ ਲੋਕ ਬਿਨਾਂ ਕਿਸੇ ਬਾਹਰੀ ਦਖ਼ਲ ਦੇ, ਨਿਸ਼ਕਾਮ ਸੇਵਾ ਅਤੇ ਅਧਿਆਤਮਕ ਵਿਕਾਸ ਦੇ ਉਦੇਸ਼ ਨਾਲ ਕੰਮ ਕਰਦੇ ਹੋਏ ਆਪਣੇ ਉਦੇਸ਼ ਨੂੰ ਦ੍ਰਿਸ਼ਟੀਕੋਣ ਦੇਣਗੇ, ਇਹ ਪੰਜਾਬ ਦੇ ਲੋਕਾਂ ਦੀ ਲੋਕਾਂ ਲਈ ਅਤੇ ਲੋਕਾਂ ਵੱਲੋਂ ਚਲਾਈ ਜਾਣ ਵਾਲੀ ਸਰਕਾਰ ਹੋਵੇਗੀ । ਡਾ. ਸਿੱਧੂ ਨੇ ਕਿਹਾ ਕਿ ਅਸੀਂ ਇਕ ਨਵਾਂ ਬਦਲ ਤਿਆਰ ਕਰਨ `ਤੇ ਕੰਮ ਕਰ ਰਹੇ ਹਾਂ। ਅਸੀਂ ਆਪਣਾ ਜੀਵਨ ਆਪਣੇ ਦੇਸ਼ ਨੂੰ ਸਮਰਪਿਤ ਕਰਨਾ ਚਾਹੁੰਦੇ ਹਾਂ । ਲੋਕਾਂ ਨੂੰ ਉਹ ਸਭ ਦੇਣਾ ਚਾਹੁੰਦੇ ਹਾਂ, ਜਿਸ ਦੇ ਉਹ ਸੱਚਮੁੱਚ ਹੱਕਦਾਰ ਹਨ । ਡਾਕਟਰ ਸਿੱਧੂ ਨੇ ਲਗਾਏ ਵਿਰੋਧੀਆਂ ਤੇ ਨਿਸ਼ਾਨੇ ਇਸ ਮੌਕੇ ਡਾ. ਨਵਜੋਤ ਕੌਰ ਸਿੱਧੂ ਵੱਲੋਂ ਵਿਰੋਧੀਆਂ ’ਤੇ ਵੀ ਨਿਸ਼ਾਨੇ ਸਾਧੇ ਗਏ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸੀਟਾਂ ਤੋਂ ਟਿਕਟ ਵਿਕ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਕਈ ਕਾਂਗਰਸੀ ਆਗੂਆਂ ਦੀ ਫਾਈਲਾਂ ਮੇਰੇ ਹਨ ਜਿਨ੍ਹਾਂ ਦਾ ਖੁਲਾਸਾ ਮੈਂ ਸਮਾਂ ਆਉਣ ’ਤੇ ਕਰਾਂਗੀ। ਰਾਜਾ ਵੜਿੰਗ ਸਬੰਧੀ ਬੋਲਦੇ ਹੋਏ ਕਿਹਾ ਕਿ ਉਸ ਦੀ ਵੀ ਫਾਈਲ ਮੇਰੇ ਕੋਲ ਹੈ।
