
National
0
ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
- by Jasbeer Singh
- November 28, 2024

ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਨਵੀ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁੰਬਈ ਪੁਲਿਸ ਦੇ ਕੰਟਰੋਲ ਰੂਮ ਨੂੰ ਫ਼ੋਨ ਰਾਹੀਂ ਇਹ ਧਮਕੀ ਮਿਲੀ ਹੈ। ਜਾਣਕਾਰੀ ਮੁਤਾਬਕ ਦਾਅਵਾ ਕੀਤਾ ਜਾ ਰਿਹਾ ਹੈ ਕਿ ਇੱਕ ਅਣਪਛਾਤੇ ਵਿਅਕਤੀ ਨੇ ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਫ਼ੋਨ ਕਰਕੇ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।