go to login
post

Jasbeer Singh

(Chief Editor)

National

ਭਾਰਤੀ ਸੁਰੱਖਿਅਤ ਹਨ ਅਤੇ ਦਿੱਲੀ ਬੰਗਲਾਦੇਸ਼ ਦੇ ਅਧਿਕਾਰੀਆਂ ਦੇ ਸੰਪਰਕ ਵਿਚ ਹਨ : ਮੰਤਰਾਲਾ

post-img

ਭਾਰਤੀ ਸੁਰੱਖਿਅਤ ਹਨ ਅਤੇ ਦਿੱਲੀ ਬੰਗਲਾਦੇਸ਼ ਦੇ ਅਧਿਕਾਰੀਆਂ ਦੇ ਸੰਪਰਕ ਵਿਚ ਹਨ : ਮੰਤਰਾਲਾ ਨਵੀਂ ਦਿੱਲੀ, 19 ਜੁਲਾਈ : ਗੁਆਂਢੀ ਦੇਸ਼ ਵਿਚ ਜਾਰੀ ਹਿੰਸਕ ਪ੍ਰਦਰਸ਼ਨਾਂ ਦੇ ਚਲਦਿਆਂ ਵਿਦੇਸ਼ ਮੰਤਰਾਲੇ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਥੇ ਸਥਿਤ ਸਾਰੇ ਭਾਰਤੀ ਸੁਰੱਖਿਅਤ ਹਨ ਅਤੇ ਦਿੱਲੀ ਬੰਗਲਾਦੇਸ਼ ਦੇ ਅਧਿਕਾਰੀਆਂ ਦੇ ਸੰਪਰਕ ਵਿਚ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤੀ ਨਾਗਰਿਕਾਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਵਿਭਾਗ ਦੇ ਮੰਤਰੀ ਐੱਸ ਜੈਸ਼ੰਕਰ ਸਥਿਤੀ ‘ਤੇ ਖ਼ੁਦ ਨਜ਼ਰ ਰੱਖ ਰਹੇ ਹਨ। ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਉਥੇ 8500 ਵਿਦਿਆਰਥੀ ਅਤੇ ਵੱਖ ਵੱਖ ਸਥਾਨਾਂ ‘ਤੇ 15000 ਦੇ ਕਰੀਬ ਭਾਰਤੀ ਨਾਗਰਿਕ ਹਨ। ਉਨ੍ਹਾਂ ਕਿਹਾ ਕਿ ਸਾਡੇ ਭਾਰਤੀ ਨਾਗਰਿਕ ਸੁਰੱਖਿਅਤ ਹਨ।ਜ਼ਿਕਰਯੋਗ ਹੈ ਕਿ ਬੰਗਲਾਦੇਸ਼ ਵਿੱਚ ਸਰਕਾਰੀ ਨੌਕਰੀਆਂ ਵਿੱਚ ਵਿਵਾਦਤ ਕੋਟਾ ਪ੍ਰਣਾਲੀ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਿਆ ਹੈ, ਜਿਸ ਦੌਰਾਲ ਕਈ ਪ੍ਰਦਰਸ਼ਨਕਾਰੀ ਮਾਰੇ ਗਏ ਅਤੇ ਸੈਂਕੜੇ ਜ਼ਖ਼ਮੀ ਹੋ ਗਏ।

Related Post