Patiala News
0
ਇੰਡਸਟਰੀਅਲ ਫੋਕਲ ਪੁਆਇੰਟ ਐਸੋਸੀਏਸ਼ਨ ਦੇ ਪ੍ਰਧਾਨ ਬਲਬੀਰ ਸਿੰਘ ਸਾਹੀ ਨੂੰ ਸਨਮਾਨਤ
- by Jasbeer Singh
- April 28, 2024
ਪਟਿਆਲਾ, 28 ਅਪ੍ਰੈਲ (ਜਸਬੀਰ) : ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪਟਿਆਲਾ ਨੇ ਇੱਕ ਸਮਾਗਮ ਦਾ ਆਯੋਜਨ ਕਰਕੇ ਪ੍ਰਧਾਨ ਜਸਬੀਰ ਸਿੰਘ ਦੀ ਅਗਵਾਈ ਹੇਠ ਇੰਡਸਟਰੀਅਲ ਫੋਕਲ ਪੁਆਇੰਟ ਐਸੋਸੀਏਸ਼ਨ ਦੇ ਪ੍ਰਧਾਨ ਬਲਬੀਰ ਸਿੰਘ ਸਾਹੀ ਨੂੰ ਸਨਮਾਨਤ ਕੀਤਾ। ਇਸ ਮੌਕ ੇ ਪ੍ਰਧਾਨ ਬਲਬੀਰ ਸਿੰਘ ਸਾਹੀ ਨੇ ਸੁਸਾਇਟੀ ਦੇ ਆਹੁਦੇਦਾਰਾਂ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਵੱਡੇ ਪੱਧਰ ’ਤੇ ਸਮਾਜ ਸੇਵਾ ਦੇ ਕੰਮ ਕੀਤੇ ਜਾ ਰਹੇ ਹਨ। ਇਸ ਦੇ ਨਾਲ ਨਾਲ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵੀ ਵੱਡੇ ਪੱਧਰ‘ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਸੁਸਾਇਟੀ ਦੇ ਆਹੁਦੇਦਾਰ ਗੁਰਚਰਨ ਸਿੰਘ, ਜੋਗਿੰਦਰ ਸਿੰਘ, ਗੁਰਮੀਤ ਸਿੰਘ, ਸਰਬਜੀਤ ਸਿੰਘ, ਭੁਪਿੰਦਰ ਸਿੰਘ ਸਾਹੀ, ਜਸਬੀਰ ਸਿੰਘ, ਤੇਜਿੰਦਰ ਸਿੰਘ, ਜਸਵਿੰਦਰ ਸਿੰਘ ਤੇ ਮਨਜੀਤ ਸਿੰਘ ਵਿਸ਼ੇਸ ਤੌਰ ’ਤੇ ਹਾਜਰ ਸਨ।

