post

Jasbeer Singh

(Chief Editor)

ਵਿਦਿਆਰਥੀਆਂ ਨੂੰ ਸਕੂਲ ਲਿਜਾਣ ਵਾਲੇ ਹਰ ਇੱਕ ਵਾਹਨ ਸਬੰਧੀ ਜਾਣਕਾਰੀ ਕੀਤੀ ਜਾਵੇ ਇਕੱਤਰ: ਨਮਨ ਮੜਕਣ

post-img

ਵਿਦਿਆਰਥੀਆਂ ਨੂੰ ਸਕੂਲ ਲਿਜਾਣ ਵਾਲੇ ਹਰ ਇੱਕ ਵਾਹਨ ਸਬੰਧੀ ਜਾਣਕਾਰੀ ਕੀਤੀ ਜਾਵੇ ਇਕੱਤਰ: ਨਮਨ ਮੜਕਣ ਆਰ. ਟੀ. ਓ. ਵੱਲੋਂ ਰੋਡ ਸੇਫਟੀ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਸਕੂਲੀ ਵਾਹਨਾਂ ਦੀ ਲਗਾਤਾਰ ਚੈਕਿੰਗ ਬਣਾਈ ਜਾਵੇ ਯਕੀਨੀ ਜ਼ਿਲ੍ਹੇ ਵਿਚਲੇ ਬਲੈਕ ਸਪਾਟਸ ਦੀ ਸ਼ਨਾਖਤ ਕਰ ਕੇ ਕੀਤੇ ਜਾਣ ਠੀਕ ਸੰਗਰੂਰ, 13 ਜੂਨ : ਜ਼ਿਲ੍ਹਾ ਪੱਧਰੀ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਿਜਨਲ ਟਰਾਂਸਪੋਰਟ ਅਫ਼ਸਰ, ਸੰਗਰੂਰ, ਸ਼੍ਰੀ ਨਮਨ ਮੜਕਣ ਨੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚਲੇ ਹਰ ਸਕੂਲ ਨਾਲ ਰਾਬਤਾ ਕਰ ਕੇ ਵਿਦਿਆਰਥੀਆਂ ਨੂੰ ਸਕੂਲ ਲੈ ਕੇ ਆਉਣ ਤੇ ਘਰ ਛੱਡਣ ਵਾਲੇ ਵਾਹਨਾਂ ਅਤੇ ਵਾਹਨ ਚਾਲਕਾਂ ਸਬੰਧੀ ਮੁਕੰਮਲ ਜਾਣਕਾਰੀ ਇੱਕਤਰ ਕਰ ਕੇ ਆਰ.ਟੀ.ਓ. ਦਫ਼ਤਰ ਨੂੰ ਦੇਣੀ ਯਕੀਨੀ ਬਣਾਈ ਜਾਵੇ । ਸ਼੍ਰੀ ਮੜਕਣ ਨੇ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਤੇ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਨੁਮਾਇੰਦਿਆਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਧ ਤੋਂ ਵਧ ਸਕੂਲੀ ਵਾਹਨਾਂ ਦੀ ਚੈਕਿੰਗ ਕਰਨ ਅਤੇ ਨਿਯਮਾਂ ਦੀ ਉਲੰਘਣਾ ਸਬੰਧੀ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਨਾਲ ਹੀ ਉਨ੍ਹਾਂ ਨੇ ਜੁਲਾਈ ਮਹੀਨੇ ਕੀਤੀ ਜਾਣ ਵਾਲੀ ਚੈਕਿੰਗ ਬਾਬਤ ਸ਼ਡਿਊਲ ਵੀ ਤਿਆਰ ਕਰਨ ਦੀਆਂ ਹਦਾਇਤਾਂ ਦਿੱਤੀਆਂ। ਆਰ. ਟੀ. ਓ. ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਲਈ ਸਕੂਲ ਜਾਣ ਤੇ ਆਉਣ ਲਈ ਵਰਤੇ ਜਾਣ ਵਾਲੇ ਵਾਹਨਾਂ ਦੀ ਮੁਕੰਮਲ ਜਾਣਕਾਰੀ ਸਕੂਲ ਪ੍ਰਬੰਧਕਾਂ ਨੂੰ ਦੇਣ ਅਤੇ ਇਹ ਗੱਲ ਯਕੀਨੀ ਬਨਾਉਣ ਕਿ ਉਸੇ ਵਾਹਨ ਵਿੱਚ ਵਿਦਿਆਰਥੀਆਂ ਨੂੰ ਭੇਜਿਆ ਜਾਵੇ, ਜਿਨ੍ਹਾਂ ਸਬੰਧੀ ਨਿਯਮਾਂ ਦੀ ਮੁਕੰਮਲ ਤੌਰ ਉੱਤੇ ਪਾਲਣਾ ਕੀਤੀ ਜਾ ਰਹੀ ਹੋਵੇ। ਸ਼੍ਰੀ ਮੜਕਣ ਨੇ ਜ਼ਿਲ੍ਹਾ ਟਰੈਫਿਕ ਪੁਲੀਸ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਨਿਯਮਾਂ ਦੀ ਉਲਘੰਣਾ ਕਰਨ ਵਾਲਿਆਂ ਖਿਲਾਫ ਚਲਾਨ ਸਮੇਤ ਜੋ ਵੀ ਬਣਦੀ ਕਾਰਵਾਈ ਹੈ, ਉਹ ਅਮਲ ਵਿੱਚ ਲਿਆਂਦੀ ਜਾਵੇ। ਜਿਹੜੇ ਵੀ ਵਾਹਨ ਨਿਯਮਾਂ ਦੀ ਉਲੰਘਣਾ ਕਰ ਕੇ ਤਿਆਰ ਕੀਤੇ ਜਾਂਦੇ ਤੇ ਵਰਤੇ ਜਾ ਰਹੇ ਹੋਣ, ਉਨ੍ਹਾਂ ਸਬੰਧੀ ਵੀ ਸਖ਼ਤ ਤੋਂ ਸਖ਼ਤ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਉੱਤੇ ਲੱਗਦੀਆਂ ਨਾਜਾਇਜ਼ ਰੇਹੜੀਆਂ ਫੜ੍ਹੀਆਂ ਨੂੰ ਵੀ ਹਟਾਇਆ ਜਾਵੇ ਤਾਂ ਜੋ ਟਰੈਫਿਕ ਸਬੰਧੀ ਦਿੱਕਤਾਂ ਨਾ ਆਉਣ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਮੁੱਖ ਚੌਕਾਂ ਵਿਖੇ ਟਰੈਫਿਕ ਲਾਈਟਾਂ ਨੂੰ ਚਾਲੂ ਕਰਨ ਅਤੇ ਖਰਾਬ ਹੋਈਆਂ ਲਾਈਟਾਂ ਦੀ ਤੁਰੰਤ ਮੁਰੰਮਤ ਕਰਨ ਦੇ ਵੀ ਆਦੇਸ਼ ਦਿੱਤੇ। ਆਰ. ਟੀ. ਓ. ਨੇ ਅਧਿਕਾਰੀਆਂ ਨੂੰ ਈ-ਡਾਰ ਪੋਰਟਲ ਉੱਤੇ ਸਮਾਂਬੱਧ ਢੰਗ ਨਾ ਡੇਟਾ ਅਪਲੋਡ ਕਰਨ, ਸੜਕ ਹਾਦਸਿਆਂ ਦੇ ਪੀੜਤਾਂ ਨੂੰ ਕੈਸ਼ਲੈਸ ਟਰੀਟਮੈਂਟ ਸਕੀਮ 2025 ਤਹਿਤ ਸਹਾਇਤਾ ਮੁਹੱਈਆ ਕਰਵਾਉਣ, ਜਿਸ ਤਹਿਤ 01.5 ਲੱਖ ਤਕ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ, ਸੜਕ ਹਾਦਸਿਆਂ ਦੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਤੁਰੰਤ ਇਲਾਜ ਲਈ ਪੁਚਾਉਣ ਲਈ ਐਂਬੂਲੈਂਸਾਂ ਦਾ ਢੁਕਵਾਂ ਪ੍ਰਬੰਧ ਯਕੀਨੀ ਬਨਾਉਣ ਅਤੇ ਪੈਲਪਲਾਈਨ ਨੰਬਰ ਜਨਤਕ ਥਾਵਾਂ 'ਤੇ ਡਿਸਪਲੇਅ ਕਰਨ ਦੀਆਂ ਵੀ ਹਦਾਇਤਾਂ ਦਿੱਤੀਆਂ। ਇਸ ਮੌਕੇ ਐਸ. ਡੀ. ਐਮ. ਲਹਿਰਾ ਸੂਬਾ ਸਿੰਘ, ਐਸ. ਡੀ. ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ. ਡੀ. ਐਮ. ਧੂਰੀ ਰਿਸ਼ਭ ਬਾਂਸਲ, ਐਸ. ਡੀ. ਐਮ. ਸੁਨਾਮ ਪ੍ਰਮੋਦ ਸਿੰਗਲਾ, ਐਸ. ਡੀ. ਐਮ. ਭਵਾਨੀਗੜ੍ਹ ਮਨਜੀਤ ਕੌਰ, ਐਸ. ਡੀ. ਐਮ. ਦਿੜ੍ਹਬਾ ਰਾਜੇਸ਼ ਕੁਮਾਰ ਸ਼ਰਮਾ, ਏ. ਆਰ. ਟੀ. ਓ. ਰਾਮ ਮੂਰਤ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

Related Post

Instagram