
ਸੀ ਪੀ ਆਰ, ਆਵਾਜਾਈ ਸੁਰੱਖਿਆ, ਸਾਂਝ ਕੇਂਦਰਾਂ ਬਾਰੇ ਜਾਣਕਾਰੀ ਦਿੱਤੀ
- by Jasbeer Singh
- August 6, 2025

ਸੀ ਪੀ ਆਰ, ਆਵਾਜਾਈ ਸੁਰੱਖਿਆ, ਸਾਂਝ ਕੇਂਦਰਾਂ ਬਾਰੇ ਜਾਣਕਾਰੀ ਦਿੱਤੀ ਪਟਿਆਲਾ, 6 ਅਗਸਤ 2025 : ਪੀ ਐਮ ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਨੋਰ ਪਟਿਆਲਾ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਕਰਮਜੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਫਸਟ ਏਡ ਸੀ ਪੀ ਆਰ ਰਿਕਵਰੀ ਪੁਜੀਸ਼ਨ ਵੈਟੀਲੈਟਰ ਬਣਾਉਟੀ ਸਾਹ ਕਿਰਿਆ ਦੇ ਨਾਲ ਨਾਲ ਆਵਾਜਾਈ ਨਿਯਮਾਂ ਕਾਨੂੰਨਾਂ ਅਸੂਲਾਂ ਫਰਜ਼ਾਂ, ਸਾਇਬਰ ਸੁਰੱਖਿਆ ਅਤੇ ਸਾਂਝ ਕੇਂਦਰਾਂ ਵਲੋਂ ਦਿਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਪ੍ਰੋਗਰਾਮ ਕੀਤੇ। ਪ੍ਰਿੰਸੀਪਲ ਸ਼੍ਰੀਮਤੀ ਕਰਮਜੀਤ ਕੌਰ ਨੇ ਦੱਸਿਆ ਕਿ ਇਸ ਮੌਕੇ, ਪੰਜਾਬ ਪੁਲਿਸ ਸਾਂਝ ਕੇਂਦਰ ਸਦਰ ਥਾਣਾ ਦੇ ਇੰਚਾਰਜ ਸਬ ਇੰਸਪੈਕਟਰ ਜਸਪਾਲ ਸਿੰਘ, ਆਵਾਜਾਈ ਸਿਖਿਆ ਸੈਲ ਪਟਿਆਲਾ ਵਲੋਂ ਸਹਾਇਕ ਥਾਣੇਦਾਰ ਰਾਮ ਸਰਨ ਅਤੇ ਰੈੱਡ ਕਰਾਸ ਸੁਸਾਇਟੀ ਦੇ ਸੇਵਾ ਮੁਕਤ ਟ੍ਰੇਨਿੰਗ ਸੁਪਰਵਾਈਜ਼ਰ ਸ਼੍ਰੀ ਕਾਕਾ ਰਾਮ ਵਰਮਾ ਨੇ ਜਾਣਕਾਰੀ ਦਿੱਤੀ। ਕਾਕਾ ਰਾਮ ਵਰਮਾ ਜ਼ੋ ਭਾਰਤ ਸਰਕਾਰ ਦੇ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਫਾਇਰ ਸੇਫਟੀ ਟ੍ਰੇਨਰ ਹਨ ਵਲੋਂ ਪ੍ਰੈਕਟਿਕਲ ਕਰਵਾਕੇ ਕਿਸੇ ਬੇਹੋਸ਼, ਦਿਲ ਦੇ ਦੌਰੇ, ਕਾਰਡੀਅਕ ਅਰੈਸਟ, ਸਿਰ ਦੀ ਸੱਟਾਂ ਸਮੇਂ ਪੀੜਤਾਂ ਨੂੰ ਬਚਾਉਣ ਰੈਸਕਿਯੂ ਟਰਾਂਸਪੋਰਟ ਕਰਨ, ਅਤੇ ਸੀ ਪੀ ਆਰ ਕਰਨ ਦੇ ਢੰਗ ਤਰੀਕੇ ਦਸੇ। ਸਾਂਝ ਕੇਂਦਰ ਦੇ ਇੰਚਾਰਜ ਸਬ ਇੰਸਪੈਕਟਰ ਜਸਪਾਲ ਸਿੰਘ ਨੇ, ਸਾਂਝ ਕੇਂਦਰਾਂ ਵਿਖੇ ਦਿਤੀਆਂ ਜਾਂਦੀਆਂ ਸੇਵਾਵਾਂ, ਗਵਾਚੀ ਗੱਡੀਆਂ ਮੋਬਾਈਲ ਡਾਕੂਮੈਂਟ ਦੀ ਰਿਪੋਰਟ ਲਿਖਵਾਉਣ ਦੇ ਲਾਭ ਦੱਸੇ। ਰਾਮ ਸਰਨ ਨੇ ਆਵਾਜਾਈ ਹਾਦਸਿਆਂ ਦੇ ਕਾਰਨਾਂ, ਨਿਯਮਾਂ ਕਾਨੂੰਨਾਂ ਦੀ ਉਲੰਘਣਾ ਕਰਨ ਦੇ ਨੁਕਸਾਨ ਦੱਸੇ। ਸਾਇਬਰ ਸੁਰੱਖਿਆ ਬਾਰੇ ਵੀ ਜਾਣਕਾਰੀ ਦਿੱਤੀ । ਪ੍ਰਿੰਸੀਪਲ ਸ਼੍ਰੀਮਤੀ ਕਰਮਜੀਤ ਕੌਰ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੀਆਂ ਜਾਣਕਾਰੀਆਂ ਬੱਚਿਆਂ ਤੋਂ ਇਲਾਵਾ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਬਹੁਤ ਲਾਭਦਾਇਕ ਹਨ।