go to login
post

Jasbeer Singh

(Chief Editor)

Patiala News

ਗੁਰੂ ਸਾਹਿਬਾਨ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ

post-img

ਗੁਰੂ ਸਾਹਿਬਾਨ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਹੋਵੇਗਾ ਧਾਰਮਕ ਸਮਾਗਮ : ਮੈਨੇਜਰ ਰਜਿੰਦਰ ਸਿੰਘ ਪਟਿਆਲਾ 16 ਸਤੰਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤ ਕਰਵਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਭਾਈ ਭੁਪਿੰਦਰਪਾਲ ਸਿੰਘ ਵੱਲੋਂ ਕੀਤੀ ਅਰਦਾਸਾ ਉਪਰੰਤ ਹੋਈ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬਾਨ ਨਾਲ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਧਾਰਮਕ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿਥੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਤਾਬਦੀ ਰੂਪ ਵਿਚ ਪਾਵਨ ਧਰਤੀ ਗੁਰਦੁਆਰਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮਨਾ ਰਹੀ ਹੈ, ਉਥੇ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਤਾਗੱਦੀ ਦਿਵਸ ਵੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੈਨੇਜਰ ਰਜਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਤਾਬਦੀ ਸਮਾਗਮ ਸਬੰਧੀ ਧਾਰਮਕ ਪ੍ਰੋਗਰਾਮ ਕਰਵਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋ ਚੁੱਕੀ ਹੈ, ਜਿਨ੍ਹਾਂ ਦੇ ਭੋਗ 18 ਸਤੰਬਰ ਨੂੰ ਸਵੇਰੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ 10.30 ਵਜੇ ਪਾਏ ਜਾਣਗੇ ਅਤੇ ਇਸ ਦੌਰਾਨ ਹਜੂਰੀ ਰਾਗੀ ਕੀਰਤਨੀ ਜੱਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਕੌਲੀ, ਆਤਮ ਪ੍ਰਕਾਸ਼ ਸਿੰਘ ਬੇਦੀ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਤਰਸਵੀਰ ਸਿੰਘ, ਭਾਈ ਹਜੂਰ ਸਿੰਘ, ਭਾਈ ਹਰਵਿੰਦਰ ਕਾਹਲਵਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ,ਸਟਾਫ ਤੇ ਸੰਗਤਾਂ ਆਦਿ ਸ਼ਮਲ ਸਨ।

Related Post