post

Jasbeer Singh

(Chief Editor)

Patiala News

ਕੇਂਦਰੀ ਜੇਲ ਪਟਿਆਲਾ ਅੰਦਰ ਬੰਦ ਹਵਾਲਾਤੀ ਦੀ ਹੋਈ ਮੌਤ

post-img

ਕੇਂਦਰੀ ਜੇਲ ਪਟਿਆਲਾ ਅੰਦਰ ਬੰਦ ਹਵਾਲਾਤੀ ਦੀ ਹੋਈ ਮੌਤ ਪਟਿਆਲਾ : ਪਟਿਆਲਾ ਦੇ ਮਿੰਨੀ ਸਕੱਤਰੇਤ ਰੋਡ ਤੇ ਬਣੀ ਕੇਂਦਰੀ ਜੇਲ ਪਟਿਆਲਾ ਵਿੱਚ ਬੰਦ ਹਵਾਲਾਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਣਯੋਗ ਹੈ ਕਿ ਉਕਤ ਹਵਾਲਾਤੀ ਕੇਂਦਰੀ ਜੇਲ ਪਟਿਆਲਾ ਵਿਚ ਧੋਖਾਧੜੀ ਦੇ ਦੋਸ਼ ਹੇਠ ਬੰਦ ਸੀ। ਜੇਲ ਵਿਚ ਮਰਿਆ ਹਵਾਲਾਤੀ ਕੌਣ ਸੀ ਕੇਂਦਰੀ ਜੇਲ ਪਟਿਆਲਾ ਵਿਚ ਬੰਦ ਹਵਾਲਾਤੀ ਸੁਖਵਿੰਦਰ ਸਿੰਘ ਸੀ ਜੋ ਕਿ 55 ਸਾਲਾਂ ਦਾ ਸੀ ਤੇ ਪਿੰਡ ਢਕੋਲੀ ਜਿਲ੍ਹਾ ਮੁਹਾਲੀ ਦਾ ਰਹਿਣ ਹੈ। ਹਵਾਲਾਤੀ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਸੁਖਵਿੰਦਰ ਦੀ ਮੌਤ ਮੈਡੀਕਲ ਸਹੂਲਤਾਂ ਨਾ ਮਿਲਣ ਕਾਰਨ ਹੋਈ ਹੈ। ਹਵਾਲਾਤੀ ਨੂੰ ਮੌਕੇ ਸਿਰ ਦਿੱਤੀ ਗਈ ਸੀ ਮੈਡੀਕਲ ਸਹੂਲਤ : ਜੇਲ ਅਧਿਕਾਰੀ ਕੇਂਦਰੀ ਜੇਲ ਪਟਿਆਲਾ ਦੇ ਅਧਿਕਾਰੀਆਂ ਨੇ ਜੇਲ ਵਿਚ ਬੰਦ ਕੈਦੀ ਸੁਖਵਿੰਦਰ ਸਿੰਘ ਦੀ ਮੌਤ ਹੋ ਜਾਣ ਤੇ ਉਸਦੇ ਪੀੜ੍ਹਤ ਪਰਿਵਾਰਕ ਮੈਂਬਰਾਂ ਵਲੋਂ ਸੁਖਵਿੰਦਰ ਸਿੰਘ ਨੂੰ ਜੇਲ ਵਿਚ ਮੈਡੀਕਲ ਸਹੂਲਤ ਨਾ ਦਿੱਤੇ ਜਾਣ ਦੇ ਲੱਗੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਹਵਾਲਾਤੀ ਨੂੰ ਮੌਕੇ ਸਿਰ ਮੈਡੀਕਲ ਸਹੂਲਤ ਦਿੱਤੀ ਗਈ ਸੀ ਪਰ ਉਹ ਨਹੀਂ ਬਚ ਸਕਿਆ। ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ ਪਿਤਾ ਦਾ ਫੋਨ ਵੀ ਆਇਆ ਸੀ ਜੇਲ ਵਿਚ ਬੰਦ ਹਵਾਲਾਤੀ ਸੁਖਵਿੰਦਰ ਸਿੰਘ ਪੁੱਤਰ ਪਿ੍ਰੰਸ ਨੇ ਦੱਸਿਆ ਕਿ ਉਸਦੇ ਪਿਤਾ ਜਿਥੇ ਸ਼ੂਗਰ ਦੀ ਬਿਮਾਰੀ ਨਾਲ ਪੀੜ੍ਹਤ ਸਨ, ਉਥੇ ਲੰਘੇ ਦਿਨੀਂ ਜੇਲ ਵਿਚੋਂ ਉਸਦੇ ਪਿਤਾ ਦਾ ਫੋਨ ਵੀ ਆਇਆ ਸੀ ਕਿ ਉਨ੍ਹਾਂ ਦੀ ਛਾਤੀ ਵਿਚ ਦਰਦ ਹੋ ਰਿਹਾ ਹੈ ਪਰ ਉਸ ਨੂੰ ਸਮੇਂ ਤੇ ਮੈਡੀਕਲ ਸਹੂਲਤ ਨਹੀਂ ਦਿੱਤੀ ਜਾ ਰਹੀ, ਜਿਸ ਤੋਂ ਬਾਅਦ ਦੁਪਹਿਰ 12 ਵਜੇ ਜੇਲ ਤੋਂ ਫੋਨ ਆਇਆ ਕਿ ਉਸ ਦੇ ਪਿਤਾ ਦੀ ਮੌਤ ਹੋ ਗਈ ਹੈ। ਮ੍ਰਿਤਕ ਸੁਖਵਿੰਦਰ ਸਿੰਘ ਦਾ ਮੈਜਿਸਟਰੇਟ ਦੀ ਮੌਜੂਦਗੀ ਵਿੱਚ ਐਤਵਾਰ ਨੂੰ ਪੋਸਟਮਾਰਟਮ ਵੀ ਕੀਤਾ ਗਿਆ, ਜਿਸ ਤੋ਼ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦੱਤੀ ਗਈ ।

Related Post