
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪੋਲਿੰਗ ਸਟੇਸ਼ਨਾਂ 'ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਲੱਗੇ ਸਪੈਸ਼ਲ ਕੈਂਪ ਦਾ ਜਾਇਜ਼ਾ
- by Jasbeer Singh
- November 10, 2024

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪੋਲਿੰਗ ਸਟੇਸ਼ਨਾਂ 'ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਲੱਗੇ ਸਪੈਸ਼ਲ ਕੈਂਪ ਦਾ ਜਾਇਜ਼ਾ ਸੰਗਰੂਰ, 10 ਨਵੰਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਅੱਜ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2025 ਦੇ ਅਧਾਰ 'ਤੇ ਜਿਲ੍ਹਾ ਸੰਗਰੂਰ ਵਿੱਚ ਆਉਂਦੇ ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਵਿਖੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਲਈ ਲੱਗ ਰਹੇ ਸਪੈਸ਼ਲ ਕੈਂਪਾਂ ਦਾ ਜਾਇਜ਼ਾ ਲਿਆ ।ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਹਲਕਾ 108-ਸੰਗਰੂਰ ਦੇ ਸੁਤੰਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ ਐਮੀਨੈਂਸ (ਮੁੰਡੇ), ਨੀਲ ਕੋਠੀ ਸਾਹਮਣੇ ਰਾਜ ਹਾਈ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਰਣਬੀਰ ਕਾਲਜ ਅਤੇ ਜ਼ਿਲ੍ਹਾ ਵੈਲਫੇਅਰ ਦਫਤਰ ਵਿੱਚ ਸਥਾਪਿਤ ਪੋਲਿੰਗ ਸਟੇਸ਼ਨਾਂ ਵਿੱਚ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ । ਅਮਿਤ ਬੈਂਬੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ੈਡਿਊਲ ਅਨੁਸਾਰ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਬੂਥ ਲੈਵਲ ਅਫਸਰਾਂ ਨੇ ਆਪਣੇ-ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾ 'ਤੇ ਸਪੈਸ਼ਲ ਕੈਂਪ ਲਗਾਏ । ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01 ਜਨਵਰੀ 2025 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ, ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਭਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ । ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਸਾਲ 17 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਵਰਗ ਦੇ ਬੱਚਿਆਂ, ਜਿਨ੍ਹਾਂ ਦੀ ਸਾਲ 2025 ਦੌਰਾਨ ਕਿਸੇ ਵੀ ਯੋਗਤਾ ਮਿਤੀ (01 ਜਨਵਰੀ 2025, 01, ਅਪ੍ਰੈਲ 2025, 01 ਜੂਲਾਈ 2025, 01 ਅਕਤੂਬਰ 2025) ਨੂੰ 18 ਸਾਲ ਦੀ ਉਮਰ ਪੂਰੀ ਹੋ ਜਾਵੇਗੀ, ਪਾਸੋਂ ਉਨ੍ਹਾਂ ਦੀ 18 ਸਾਲ ਉਮਰ ਪੂਰੀ ਹੋਣ ਦੀ ਮਿਤੀ ਤੇ ਬਤੋਰ ਵੋਟਰ ਰਜਿਸਟ੍ਰੇਸ਼ਨ ਕਰਨ ਸਬੰਧੀ ਐਡਵਾਂਸ ਤੌਰ 'ਤੇ ਫਾਰਮ ਨੰ: 6 ਪ੍ਰਾਪਤ ਕਰਨ ਦਾ ਵਿਸ਼ੇਸ ਉਪਰਾਲਾ ਕੀਤਾ ਗਿਆ ਹੈ । ਉਨ੍ਹਾ ਨੇ ਅੱਗੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੁਣ ਸਾਲ 2025 ਵਿੱਚ ਪੈਂਦੀਆਂ ਕੁਲ ਚਾਰ ਤਿਮਾਹੀ ਯੋਗਤਾ ਮਿਤੀ 01 ਜਨਵਰੀ 2025, 01 ਅਪ੍ਰੈਲ 2025, 01 ਜੁਲਾਈ 2025, ਅਤੇ 01 ਅਕਤੂਬਰ 2025 ਅਨੁਸਾਰ ਕਿਸੇ ਵੀ ਯੋਗਤਾ ਮਿਤੀ ਨੂੰ ਬਿਨੈਕਾਰ ਦੀ ਉਮਰ 18 ਸਾਲ ਪੂਰੀ ਹੋ ਜਾਂਦੀ ਹੈ (ਭਾਵ ਜਿਸਦੀ ਉਮਰ ਮਿਤੀ 01 ਜਨਵਰੀ 2025 ਨੂੰ 18 ਸਾਲ ਦੀ ਪੂਰੀ ਨਹੀਂ ਹੁੰਦੀ, ਪਰੰਤੂ ਉਸਦੀ ਉਮਰ ਸਾਲ ਦੀ ਅਗਲੀ ਤਿੰਨ ਯੋਗਤਾ ਮਿਤੀ ਅਨੁਸਾਰ 18 ਸਾਲ ਪੂਰੀ ਹੋ ਜਾਂਦੀ ਹੈ)ਤਾਂ ਅਜਿਹੇ ਬਿਨੈਕਾਰ ਆਪਣੀ ਵੋਟ ਬਨਾਉਣ ਲਈ ਐਡਵਾਂਸ ਵਿੱਚ ਫ਼ਾਰਮ ਨੰ. 6 ਭਰਕੇ ਦੇ ਸਕਣਗੇ । ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਿਤੀ 01.01.2025 ਦੇ ਆਧਾਰ ਤੇ 18 ਸਾਲ ਪੂਰੀ ਕਰਨ ਵਾਲੇ ਬਿਨੈ ਪੱਤਰਾਂ ਦਾ ਨਿਪਟਾਰਾ ਵਿਧਾਨ ਸਭਾ ਚੋਣ ਹਲਕੇ ਦੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵਲੋਂ ਨਾਲ ਦੀ ਨਾਲ ਕਰ ਦਿੱਤਾ ਜਾਵੇਗਾ ਅਤੇ ਸਾਲ ਦੀਆ ਅਗਲੀਆ ਤਿੰਨ ਤਿਮਾਹੀਆ ਦੌਰਾਨ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਬਿਨੈ ਪੱਤਰਾਂ ਦਾ ਨਿਪਟਾਰਾ ਯੋਗਤਾ ਮਿਤੀ ਦੇ ਪਹਿਲੇ ਮਹੀਨੇ ਦੌਰਾਨ ਕੀਤਾ ਜਾਵੇਗਾ । ਇਸਤੋਂ ਇਲਾਵਾ ਇਹ ਸਾਰੇ ਫਾਰਮ ਆਨ ਲਾਈਨ ਵਿਧੀ ਦਾ ਉਪਯੋਗ ਕਰਕੇ ਭਾਰਤ ਚੋਣ ਕਮਿਸ਼ਨ ਦੇ ਪੋਰਟਲwww.voters.eci.gov.in ਜਾਂ ਵੋਟਰ ਹੈਲਪਲਾਈਨ ਮੋਬਾਇਲ ਐਪ ਰਾਹੀਂ ਭਰਕੇ ਲੋੜੀਂਦੇ ਦਸਤਾਵੇਜ਼ ਅਪਲੋਡ ਕਰਕੇ ਆਪਣਾ ਦਾਅਵਾ ਜਾਂ ਇਤਰਾਜ ਦਿੱਤਾ ਜਾ ਸਕਦਾ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.