
ਨਵੇਂ ਕੋਤਵਾਲੀ ਮੁਖੀ ਵਜੋਂ ਇੰਸਪੈਕਟਰ ਜਸਵਿੰਦਰ ਸਿੰਘ ਖੋਖਰ ਨੇ ਸੰਭਾਲਿਆ ਅਹੁਦਾ
- by Jasbeer Singh
- October 27, 2024

ਨਵੇਂ ਕੋਤਵਾਲੀ ਮੁਖੀ ਵਜੋਂ ਇੰਸਪੈਕਟਰ ਜਸਵਿੰਦਰ ਸਿੰਘ ਖੋਖਰ ਨੇ ਸੰਭਾਲਿਆ ਅਹੁਦਾ ਨਾਭਾ : ਥਾਣਾ ਕੋਤਵਾਲੀ ਨਾਭਾ ਵਿਖੇ ਜਸਵਿੰਦਰ ਸਿੰਘ ਖੋਖਰ ਨਵੇਂ ਸਟੇਸ਼ਨ ਹਾਊਸ ਅਫਸਰ ਵਜੋਂ ਤਾਇਨਾਤ ਹੋਏ ਹਨ ਇਸ ਤੋਂ ਪਹਿਲਾਂ ਉਹ ਬਖਸ਼ੀਵਾਲਾ, ਬਰਨਾਲਾ ਅਤੇ ਘਗਾ ਵਿੱਚ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਥਾਣਾ ਕੋਤਵਾਲੀ ਨਾਭਾ ਵਿਖੇ ਅਹੁਦਾ ਸੰਭਾਲਣ ਉਪਰੰਤ ਪੱਤਰਕਾਰ ਨਾਲ ਮਿਲਣੀ ਕਰਦਿਆਂ ਇੰਸਪੈਕਟਰ ਜਸਵਿੰਦਰ ਸਿੰਘ ਨੇ ਕਿਹਾ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ਨਾਲ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਇਨ੍ਹਾਂ ਨੂੰ ਨੱਥ ਪਾਈ ਜਾਵੇਗੀ ਇਸ ਲੜੀ ਤਹਿਤ ਮੈਰਿਜ ਪੈਲਸਾਂ ਬਾਹਰ ਨਾਕਾਬੰਦੀ ਕਰਕੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਚੈਕਿੰਗ ਕੀਤੀ ਜਾਵੇਗੀ ਇਸ ਸਬੰਧੀ ਵੱਖ ਵੱਖ ਥਾਵਾਂ ਉੱਤੇ ਨਾਕੇ ਲਗਾ ਕੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੇ ਚਲਾਨ ਕੱਟੇ ਜਾਣਗੇ ਜਿੱਥੇ ਆਮ ਲੋਕਾਂ ਦੀਆਂ ਦਰਖਾਸਤਾਂ ਦਾ ਨਿਪਟਾਰਾ ਜਲਦ ਕਰਦਿਆਂ ਉਨ੍ਹਾਂ ਨੂੰ ਬਿਨਾਂ ਦੇਰੀ ਇਨਸਾਫ਼ ਮਿਲੇਗਾ, ਉਥੇ ਹੀ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾਵੇਗੀ ਤਾਂ ਜੋ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰਹੇ । ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ, ਇਸ ਵਿਚ ਆਮ ਜਨਤਾ ਦਾ ਸਹਿਯੋਗ ਵੀ ਮਿਲਣਾ ਚਾਹੀਦਾ ਹੈ ਕਿਉਂਕਿ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਸ਼ਾ ਤਸਕਰੀ ਦਾ ਮੁਕੰਮਲ ਖ਼ਾਤਮਾ ਸੰਭਵ ਨਹੀਂ ਹੈ ।ਨਵੇਂ ਕੋਤਵਾਲੀ ਮੁਖੀ ਵਜੋਂ ਇੰਸਪੈਕਟਰ ਜਸਵਿੰਦਰ ਸਿੰਘ ਖੋਖਰ ਨੇ ਸੰਭਾਲਿਆ ਅਹੁਦਾ ਨਾਭਾ : ਥਾਣਾ ਕੋਤਵਾਲੀ ਨਾਭਾ ਵਿਖੇ ਜਸਵਿੰਦਰ ਸਿੰਘ ਖੋਖਰ ਨਵੇਂ ਸਟੇਸ਼ਨ ਹਾਊਸ ਅਫਸਰ ਵਜੋਂ ਤਾਇਨਾਤ ਹੋਏ ਹਨ ਇਸ ਤੋਂ ਪਹਿਲਾਂ ਉਹ ਬਖਸ਼ੀਵਾਲਾ, ਬਰਨਾਲਾ ਅਤੇ ਘਗਾ ਵਿੱਚ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਥਾਣਾ ਕੋਤਵਾਲੀ ਨਾਭਾ ਵਿਖੇ ਅਹੁਦਾ ਸੰਭਾਲਣ ਉਪਰੰਤ ਪੱਤਰਕਾਰ ਨਾਲ ਮਿਲਣੀ ਕਰਦਿਆਂ ਇੰਸਪੈਕਟਰ ਜਸਵਿੰਦਰ ਸਿੰਘ ਨੇ ਕਿਹਾ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ਨਾਲ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਇਨ੍ਹਾਂ ਨੂੰ ਨੱਥ ਪਾਈ ਜਾਵੇਗੀ ਇਸ ਲੜੀ ਤਹਿਤ ਮੈਰਿਜ ਪੈਲਸਾਂ ਬਾਹਰ ਨਾਕਾਬੰਦੀ ਕਰਕੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਚੈਕਿੰਗ ਕੀਤੀ ਜਾਵੇਗੀ ਇਸ ਸਬੰਧੀ ਵੱਖ ਵੱਖ ਥਾਵਾਂ ਉੱਤੇ ਨਾਕੇ ਲਗਾ ਕੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੇ ਚਲਾਨ ਕੱਟੇ ਜਾਣਗੇ ਜਿੱਥੇ ਆਮ ਲੋਕਾਂ ਦੀਆਂ ਦਰਖਾਸਤਾਂ ਦਾ ਨਿਪਟਾਰਾ ਜਲਦ ਕਰਦਿਆਂ ਉਨ੍ਹਾਂ ਨੂੰ ਬਿਨਾਂ ਦੇਰੀ ਇਨਸਾਫ਼ ਮਿਲੇਗਾ, ਉਥੇ ਹੀ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾਵੇਗੀ ਤਾਂ ਜੋ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰਹੇ । ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ, ਇਸ ਵਿਚ ਆਮ ਜਨਤਾ ਦਾ ਸਹਿਯੋਗ ਵੀ ਮਿਲਣਾ ਚਾਹੀਦਾ ਹੈ ਕਿਉਂਕਿ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਸ਼ਾ ਤਸਕਰੀ ਦਾ ਮੁਕੰਮਲ ਖ਼ਾਤਮਾ ਸੰਭਵ ਨਹੀਂ ਹੈ ।