post

Jasbeer Singh

(Chief Editor)

Patiala News

ਡੀ. ਸੀ. ਨੇ ਨਿਗਮ-ਕੌਂਸਲਾਂ-ਨਗਰ ਪੰਚਾਇਤਾਂ ਨੂੰ ਕੰਮ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼

post-img

ਡੀ. ਸੀ. ਨੇ ਨਿਗਮ-ਕੌਂਸਲਾਂ-ਨਗਰ ਪੰਚਾਇਤਾਂ ਨੂੰ ਕੰਮ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼ -ਸਟਰੀਟ ਲਾਈਟਾਂ 100 ਫੀਸਦੀ ਚਾਲੂ ਹਾਲਤ ਵਿੱਚ ਰੱਖਣ ਅਤੇ ਸੜਕਾਂ ਦੀ ਤੁਰੰਤ ਰਿਪੇਅਰ ਕਰਨ ਦੀ ਕੀਤੀ ਹਦਾਇਤ ਪਟਿਆਲਾ , 27 ਅਗਸਤ 2025 : ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਰਕਾਰੀ ਕੰਮਕਾਜ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਮਹੀਨਾਵਾਰ ਮੀਟਿੰਗ ਦੌਰਾਨ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਨਗਰ ਨਿਗਮਾਂ ਦੇ ਦਫ਼ਤਰੀ ਕਾਰਜਾਂ, ਟੈਕਸ ਵਸੂਲੀ ਅਤੇ ਲੋਕ ਭਲਾਈ ਦੇ ਨਾਲ ਸਬੰਧਤ ਕਾਰਜਾਂ ਦੀ ਸਮੀਖਿਆ ਕੀਤੀ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨਾ ਹਰੇਕ ਵਿਭਾਗ ਦੀ ਜਿੰਮੇਵਾਰੀ ਹੈ । ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਪਬਲਿਕ ਹਿੱਤਾਂ ਲਈ ਆਨ ਲਾਈਨ ਕੰਮ ਜਿਵੇਂ ਕਿ ਨਕਸ਼ੇ ਪਾਸ ਕਰਨਾ ਆਦਿ ਮਿਆਦ ਅੰਦਰ ਕਰਨ ਦੇ ਹੁਕਮ ਜਾਰੀ ਕੀਤੇ। ਇਸ ਤੋਂ ਇਲਾਵਾ ਉਹਨਾਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਨੂੰ ਆਪਣੀ ਆਮਦਨ ਵਿੱਚ ਵਾਧਾ ਕਰਨ ਲਈ ਓ. ਟੀ. ਐਸ. (ਵਨ ਟਾਈਮ ਸੈਟਲਮੈਂਟ) ਸਕੀਮ ਅਧੀਨ ਵੱਧ ਤੋਂ ਵੱਧ ਪ੍ਰਾਪਰਟੀ ਟੈਕਸ ਦੀ ਕੂਲੈਕਸ਼ਨ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ । ਡਿਪਟੀ ਕਮਿਸ਼ਨਰ ਨੇ ਸਟਰੀਟ ਲਾਈਟਾਂ 100 ਫੀਸਦੀ ਚਾਲੂ ਹਾਲਤ ਵਿੱਚ ਰੱਖਣ ਅਤੇ ਸੜਕਾਂ ਦੀ ਤੁਰੰਤ ਰਿਪੇਅਰ ਕਰਨ ਦੇ ਨਿਰਦੇਸ਼ ਜਾਰੀ ਕੀਤੇ । ਉਹਨਾਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਨੂੰ ਹਦਾਇਤ ਕੀਤੀ ਕਿ ਪਸ਼ੂ ਪਾਲਣ ਵਿਭਾਗ ਨਾਲ ਤਾਲਮੇਲ ਕਰਕੇ ਅਵਾਰਾ ਕੁੱਤਿਆਂ ਦੀ ਵੈਕਸੀਨੇਸ਼ਨ ਅਤੇ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਕੀਤੀ ਜਾਵੇ । ਉਹਨਾਂ ਅਧਿਕਾਰੀਆਂ ਨੂੰ ਡੇਂਗੂ ਰੋਕਥਾਮ ਲਈ ਰੋਜ਼ਾਨਾ ਫੋਗਿੰਗ ਕਰਵਾਉਣ, ਸਵੱਛ ਪਾਣੀ ਦੀ ਵਰਤੋਂ ਲਈ ਕਲੋਰੀਨੇਸ਼ਨ ਕਰਨ, ਸ਼ਹਿਰ ਦੀ ਸਾਫ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਦੇਣ ਦੀ ਵੀ ਹਦਾਇਤ ਦਿੱਤੀ । ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ ।

Related Post