post

Jasbeer Singh

(Chief Editor)

National

ਯਾਸਿਨ ਮਲਿਕ ਨੂੰ ਤਿਹਾੜ ’ਚ ਮੈਡੀਕਲ ਸਹਾਇਤਾ ਦੇਣ ਦੇ ਨਿਰਦੇਸ਼

post-img

ਯਾਸਿਨ ਮਲਿਕ ਨੂੰ ਤਿਹਾੜ ’ਚ ਮੈਡੀਕਲ ਸਹਾਇਤਾ ਦੇਣ ਦੇ ਨਿਰਦੇਸ਼ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬਣੀ ਦਿੱਲੀ ਹਾਈ ਕੋਰਟ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਵੱਖਵਾਦੀ ਆਗੂ ਯਾਸਿਨ ਮਲਿਕ ਨੂੰ ਲੋੜੀਂਦੀ ਮੈਡਕੀਲ ਸਹਾਇਤਾ ਪ੍ਰਦਾਨ ਕਰਨ। ਜਾਣਕਾਰੀ ਮੁਤਾਬਕ ਯਾਸਿਨ ਮਲਿਕ ਜੇਲ੍ਹ ’ਚ ਭੁੱਖ ਹੜਤਾਲ ’ਤੇ ਬੈਠਾ ਹੋਇਆ ਹੈ । ਜਸਟਿਸ ਅਨੂਪ ਕੁਮਾਰ ਮੇਂਦੀਰੱਤਾ ਨੇ ਕੇਂਦਰ, ਦਿੱਲੀ ਸਰਕਾਰ ਅਤੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਦਿਆਂ ਮਲਿਕ ਦੀ ਸਿਹਤ ਬਾਰੇ ਪ੍ਰਗਤੀ ਰਿਪੋਰਟ ਵੀ ਮੰਗੀ ਹੈ । ਮਾਮਲੇ ’ਤੇ 11 ਨਵੰਬਰ ਨੂੰ ਸੁਣਵਾਈ ਕੀਤੀ ਜਾਵੇਗੀ । ਮਲਿਕ ਦੇ ਵਕੀਲ ਨੇ ਕਿਹਾ ਕਿ ਉਸ ਦਾ ਮੁਵੱਕਿਲ ਪਹਿਲੀ ਨਵੰਬਰ ਤੋਂ ਭੁੱਖ ਹੜਤਾਲ ’ਤੇ ਹੈ ਅਤੇ ਉਸ ਨੂੰ ਫੌਰੀ ਹਸਪਤਾਲ ’ਚ ਦਾਖ਼ਲ ਕਰਾਉਣ ਦੀ ਲੋੜ ਹੈ । ਉਸ ਨੇ ਕਿਹਾ ਕਿ ਮਲਿਕ ਦਿਲ ਅਤੇ ਗੁਰਦੇ ਦੇ ਰੋਗਾਂ ਤੋਂ ਪੀੜਤ ਹੈ ਪਰ ਉਸ ਨੂੰ ਨਾ ਤਾਂ ਹਸਪਤਾਲ ਭੇਜਿਆ ਜਾ ਰਿਹਾ ਹੈ ਅਤੇ ਨਾ ਹੀ ਅਦਾਲਤਾਂ ’ਚ ਪੇਸ਼ ਕੀਤਾ ਜਾ ਰਿਹਾ ਹੈ । ਹਾਈ ਕੋਰਟ ਨੇ ਹੁਕਮ ਦਿੱਤੇ ਕਿ ਜੇਲ੍ਹ ਸੁਪਰਡੈਂਟ ਪਟੀਸ਼ਨਰ ਦੀ ਮੈਡੀਕਲ ਰਿਪੋਰਟ ਅਦਾਲਤ ’ਚ ਪੇਸ਼ ਕਰਨ ਅਤੇ ਉਹ ਜੇਲ੍ਹ ਨੇਮਾਂ ਮੁਤਾਬਕ ਉਸ ਦਾ ਲੋੜੀਂਦਾ ਇਲਾਜ ਵੀ ਕਰਾਉਣ। ਮਲਿਕ ਨੂੰ ਯੂਏਪੀਏ ਅਤੇ ਆਈ. ਪੀ. ਸੀ. ਦੀਆਂ ਵੱਖ ਵੱਖ ਧਾਰਾਵਾਂ ਤਹਿਤ ਦੋਸ਼ੀ ਠਹਿਰਾਉਂਦਿਆਂ ਦਿੱਲੀ ਦੀ ਇਕ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ । ਕੌਮੀ ਜਾਂਚ ਏਜੰਸੀ ਨੇ ਉਸ ਨੂੰ ਸਜ਼ਾ-ਏ-ਮੌਤ ਦੇਣ ਦੀ ਮੰਗ ਕਰਦਿਆਂ ਹਾਈ ਕੋਰਟ ’ਚ ਅਪੀਲ ਦਾਖ਼ਲ ਕੀਤੀ ਹੋਈ ਹੈ ।

Related Post