post

Jasbeer Singh

(Chief Editor)

Sports

ਪੰਜਾਬੀ ਯੂਨੀਵਰਸਿਟੀ ਵਿਖੇ ਅੰਤਰ-ਹੋਸਟਲ ਕ੍ਰਿਕਟ ਟੂਰਨਾਮੈਂਟ ਸੰਪੰਨ

post-img

ਪੰਜਾਬੀ ਯੂਨੀਵਰਸਿਟੀ ਵਿਖੇ ਅੰਤਰ-ਹੋਸਟਲ ਕ੍ਰਿਕਟ ਟੂਰਨਾਮੈਂਟ ਸੰਪੰਨ ਪਟਿਆਲਾ, 27 ਮਾਰਚ : ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਕਰਵਾਇਆ ਗਿਆ ਅੰਤਰ ਹੋਸਟਲ ਕ੍ਰਿਕਟ ਟੂਰਨਾਮੈਂਟ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਸ਼ਹੀਦ ਭਗਤ ਸਿੰਘ ਹੋਸਟਲ ਦੀ ਟੀਮ ਇਸ ਟੂਰਨਾਮੈਂਟ ਦੀ ਜੇਤੂ ਰਹੀ। ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਹੋਸਟਲਾਂ ਦੀ ਪ੍ਰਤੀਨਿਧਤਾ ਕਰਦੀਆਂ ਕੁੱਲ ਅੱਠ ਟੀਮਾਂ ਨੇ ਹਿੱਸਾ ਲਿਆ। ਫ਼ਾਈਨਲ ਮੈਚ ਹੋਮੀ ਭਾਭਾ ਹੋਸਟਲ ਅਤੇ ਸ਼ਹੀਦ ਭਗਤ ਸਿੰਘ ਹੋਸਟਲ ਦੀਆਂ ਟੀਮਾਂ ਦੇ ਦਰਮਿਆਨ ਹੋਇਆ ਜਿਸ ਵਿੱਚ ਸ਼ਹੀਦ ਭਗਤ ਸਿੰਘ ਹੋਸਟਲ ਦੀ ਟੀਮ ਜੇਤੂ ਰਹੀ। ਪ੍ਰੋਵੋਸਟ ਡਾ. ਇੰਦਰਜੀਤ ਸਿੰਘ ਚਹਿਲ ਵੱਲੋਂ ਜੇਤੂ ਟੀਮਾਂ ਨੂੰ ਇਨਾਮ ਪ੍ਰਦਾਨ ਕੀਤੇ ਗਏ। ਇਸ ਮੌਕੇ ਬੋਲਦਿਆਂ ਉਨ੍ਹਾਂ ਇਸ ਟੂਰਨਾਮੈਂਟ ਦੇ ਮਨੋਰਥ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਨੌਜਵਾਨ ਵਿਦਿਆਰਥੀਆਂ ਦਾ ਖੇਡ ਗਤੀਵਿਧੀਆਂ ਵਿੱਚ ਸਰਗਰਮ ਹੋਣਾ ਉਨ੍ਹਾਂ ਨੂੰ ਨਸ਼ੇ ਜਿਹੀਆਂ ਅਲ੍ਹਾਮਤਾਂ ਤੋਂ ਬਚਾਉਂਦਾ ਹੈ । ਟੂਰਨਾਮੈਂਟ ਦੇ ਪਹਿਲੇ ਦਿਨ ਪੂਲ-1 ਦੀਆਂ ਚਾਰ ਟੀਮਾਂ ਨੇ ਹਿੱਸਾ ਲਿਆ ਅਤੇ ਦੂਜੇ ਦਿਨ ਪੂਲ-2 ਦੀਆਂ ਚਾਰ ਟੀਮਾਂ ਨੇ ਸ਼ਿਰਕਤ ਕੀਤੀ। ਟੂਰਨਾਮੈਂਟ ਦਾ ਉਦਘਾਟਨ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਅਤੇ ਡੀਨ ਵਿਦਿਆਰਥੀ ਭਲਾਈ ਪ੍ਰੋ. ਮੋਨਿਕਾ ਚਾਵਲਾ ਵੱਲੋਂ ਕੀਤਾ ਗਿਆ ਸੀ । 

Related Post