post

Jasbeer Singh

(Chief Editor)

Patiala News

ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

post-img

ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਦਾ ਮੰਤਵ ਨਾਰੀ ਦੇ ਸਮਾਜਿਕ, ਆਰਥਿਕ ਅਤੇ ਰਾਜਨੀਤਕ ਪਹਿਲੂਆਂ ਤੇ ਵਿਚਾਰ ਕਰਨਾ ਅਤੇ ਔਰਤਾਂ ਦੀ ਬਰਾਬਰਤਾ ਲਈ ਜਾਗਰੂਕਤਾ ਪੈਦਾ ਕਰਨਾ ਹੈ : ਪ੍ਰਿੰਸੀਪਲ, ਡਾ. ਹਰਮੀਤ ਕੌਰ ਆਨੰਦ ਪਟਿਆਲਾ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਕਾਲਜ ਦੇ ਐੱਨ. ਐੱਸ. ਯੂੁਨਿਟ ਅਤੇ ਰੈੱਡ ਰਿੱਬਨ ਕੱਲਬ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਬੀਬੀ ਹਰਜਿੰਦਰ ਕੌਰ (ਮੈਂਬਰ ਅੰਤਰਿੰਗ ਕਮੇਟੀ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸਾਬਕਾ ਮੇਅਰ, ਚੰਡੀਗੜ੍ਹ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਕਾਲਜ ਪ੍ਰਿੰਸੀਪਲ, ਡਾ. ਹਰਮੀਤ ਕੌਰ ਆਨੰਦ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਦਾ ਮੰਤਵ ਨਾਰੀ ਦੇ ਸਮਾਜਿਕ, ਆਰਥਿਕ ਅਤੇ ਰਾਜਨੀਤਕ ਪਹਿਲੂਆਂ ਤੇ ਵਿਚਾਰ ਕਰਨਾ ਅਤੇ ਔਰਤਾਂ ਦੀ ਬਰਾਬਰਤਾ ਲਈ ਜਾਗਰੂਕਤਾ ਪੈਦਾ ਕਰਨਾ ਹੈ । ਉਨ੍ਹਾਂ ਨੇ ਅੱਗੇ ਕਿਹਾ ਕਿ ਸਮਾਜ ਵਿੱਚ ਔਰਤਾਂ ਦੀ ਸਥਿਤੀ ਸਿਰਫ਼ ਤਾਂ ਹੀ ਬਦਲ ਸਕਦੀ ਹੈ ਜੇਕਰ ਅਸੀਂ ਆਪਣੇ ਆਪ ਨੂੰ ਬਦਲੀਏ ਅਤੇ ਆਪਣੇ ਘਰ ਤੇ ਸਮਾਜ ਵਿੱਚ ਔਰਤ ਪ੍ਰਤੀ ਵਿਚਾਰਾਂ ਅਤੇ ਵਿਵਹਾਰ ਵਿੱਚ ਤਬਦੀਲੀ ਲੈ ਕੇ ਆਈੇ । ਸਾਨੂੰ ਇੱਕ ਔਰਤ ਹੋਣ ਦੇ ਨਾਤੇ ਆਪਣੀ ਪਹਿਚਾਣ ਅਤੇ ਸਮਾਜ ਵਿੱਚ ਆਪਣੇ ਸਥਾਨ ਨੂੰ ਪਹਿਚਾਨਣ ਦੀ ਜ਼ਰੂਰਤ ਹੈ : ਬੀਬੀ ਹਰਜਿੰਦਰ ਕੌਰ ਮੁੱਖ ਮਹਿਮਾਨ ਬੀਬੀ ਹਰਜਿੰਦਰ ਕੌਰ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਸਾਨੂੰ ਇੱਕ ਔਰਤ ਹੋਣ ਦੇ ਨਾਤੇ ਆਪਣੀ ਪਹਿਚਾਣ ਅਤੇ ਸਮਾਜ ਵਿੱਚ ਆਪਣੇ ਸਥਾਨ ਨੂੰ ਪਹਿਚਾਨਣ ਦੀ ਜ਼ਰੂਰਤ ਹੈ । ਸਮਾਜ ਨੂੰ ਬਦਲਣ ਦੀ ਬਜਾਇ ਔਰਤ ਨੂੰ ਆਪਣੀ ਮਾਨਸਿਕਤਾ ਨੂੰ ਬਦਲਣ ਦੀ ਜ਼ਰੂਰਤ ਹੈ ਤਾਂ ਜੋ ਉਹ ਸਮਾਜ ਵਿੱਚ ਆਪਣਾ ਬਣਦਾ ਸਥਾਨ ਹਾਸਲ ਕਰ ਸਕੇ । ਉਨ੍ਹਾਂ ਨੇ ਵਿਦਿਆਰਥਣਾਂ ਨੂੰ ਕਿਹਾ ਕਿ ਇੱਕ ਅਧਿਆਪਕ ਵਿਦਿਆਰਥੀ ਲਈ ਉਸਦੇ ਜੀਵਨ ਵਿੱਚ ਮਾਂ-ਬਾਪ ਤੋਂ ਵੱਡਾ ਰੌਲ ਅਦਾ ਕਰਦਾ ਹੈ। ਅਧਿਆਪਕ ਵਿਦਿਆਰਥੀ ਦੀ ਊਰਜਾ ਨੂੰ ਪਹਿਚਾਣ ਕੇ ਸਹੀ ਦਿਸ਼ਾ ਵੱਲ ਲਗਾ ਸਕਦਾ ਹੈ । ਉਨ੍ਹਾਂ ਨੇ ਗੁਰਬਾਣੀ ਦੇ ਹਵਾਲੇ ਦੇ ਕੇ ਕਿਹਾ ਕਿ ਸਹਿਜ, ਪ੍ਰੇਮ, ਸਬਰ ਅਤੇ ਮਿੱਠਾ ਬੋਲਣਾ "ਤ ਦੇ ਗਹਿਣੇ ਹਨ ਜਿਸ (ਵਰਤੋਂ ਵਿੱਚ ਲਿਆ ਕੇ ਉਹ ਸਮਾਜ ਵਿੱਚ ਆਪਣੀ ਪਹਿਚਾਣ ਬਣਾ ਸਕਦੀ ਹੈ । ਇਸ ਮੋਕੇ ਕਾਲਜ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ (ਕਵਿਤਾ ਉਚਾਰਣ, ਪੀ. ਪੀ. ਟੀ. ਪੇਸ਼ਕਾਰੀ, ਭਾਸ਼ਣ ਅਤੇ ਗਰੁੱਪ ਡਾਂਸ,) ਪੇਸ਼ ਕੀਤਾ ਗਿਆ ਅਤੇ ਵਿਦਿਆਰਥਣਾਂ ਅਤੇ ਔਰਤ ਸਸ਼ਕਤੀਕਰਨ ਨੂੰ ਦਰਸਾਉਂਦਿਆਂ ਪੋਸਟਰਾਂ ਤੇ ਸਲੋਗਨਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ । ਪ੍ਰੋਗਰਾਮ ਦੌਰਾਨ ਕਾਲਜ ਦੀ ਪੁਰਾਣੀ ਵਿਦਿਆਰਥਣ ਪ੍ਰਨੀਤ ਨੂੰ ਉਸਦੀ ਵਿਲੱਖਣ ਪ੍ਰਾਪਤੀ ਲਈ ਸਨਮਾਨਤ ਕੀਤਾ ਗਿਆ ਅਤੇ ਬੀਬੀ ਹਰਜਿੰਦਰ ਕੌਰ ਨੇ ਗਿਆਨ ਪ੍ਰਚੰਡ ਪ੍ਰਸ਼ਨੋਤਰੀ ਮੁਕਾਬਲੇ 2025 ਦੀਆਂ ਜੇਤੂ ਵਿਦਿਆਰਥਣਾਂ ਨੂੰ ਇਨਾਮ ਰਾਸ਼ੀ ਵੀ ਤਕਸੀਮ ਕੀਤੀ। ਪ੍ਰੋਗਰਾਮ ਦੇ ਅੰਤ ਵਿੱਚ ਡਾ. ਗੁਰਵਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ।

Related Post