post

Admin

(Chief Editor)

Patiala News

ਪਾਤੜਾਂ ਵਿਖੇ ਉਤਸ਼ਾਹ ਨਾਲ ਮਨਾਇਆ ਅੰਤਰ ਰਾਸ਼ਟਰੀ ਯੋਗ ਦਿਵਸ

post-img

ਪਾਤੜਾਂ ਵਿਖੇ ਉਤਸ਼ਾਹ ਨਾਲ ਮਨਾਇਆ ਅੰਤਰ ਰਾਸ਼ਟਰੀ ਯੋਗ ਦਿਵਸ ਪਾਤੜਾਂ, 21 ਜੂਨ : ਪਟਿਆਲਾ ਜ਼ਿਲ੍ਹੇ ਦੀ ਪਾਤੜਾਂ ਸਬ ਡਵੀਜ਼ਨ ਵਿੱਚ 11ਵੇਂ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਕਰਵਾਏ ਸਮਾਗਮ ਵਿੱਚ 600 ਤੋਂ ਵਧੇਰੇ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ। ਪਾਤੜਾਂ ਦੀ ਵੱਡੀ ਪਾਰਕ ਮਾਡਲ ਟਾਊਨ ਵਿਖੇ ਕਰਵਾਈ ਯੋਗਸ਼ਾਲਾ ਵਿੱਚ ਸ਼ਹਿਰ ਵਾਸੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਸੀ.ਐਮ. ਦੀ ਯੋਗਸ਼ਾਲਾ ਦੇ ਪਾਤੜਾਂ ਵਿਖੇ ਤਾਇਨਾਤ ਟਰੇਨਰ ਤਰਸੇਮ ਸਿੰਘ, ਪ੍ਰੇਮ ਸਿੰਘ ਤੇ ਕਰਮਜੀਤ ਕੌਰ ਨੇ ਹਾਜ਼ਰੀਨ ਨੂੰ ਯੋਗ ਦੇ ਫ਼ਾਇਦਿਆਂ ਸਬੰਧੀ ਜਾਣਕਾਰੀ ਦੇਣ ਸਮੇਤ ਵੱਖ ਵੱਖ ਆਸਣ ਦੇ ਸਰੀਰ ’ਤੇ ਪੈਣ ਵਾਲੇ ਪ੍ਰਭਾਵਾਂ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ । ਟਰੇਨਰ ਤਰਸੇਮ ਸਿੰਘ ਨੇ ਦੱਸਿਆ ਕਿ ਹਰੇਕ ਤਰ੍ਹਾਂ ਦੀ ਸਰੀਰਕ ਸਮੱਸਿਆ ਲਈ ਵੱਖ ਵੱਖ ਆਸਣ ਹਨ, ਜਿਨ੍ਹਾਂ ਨੂੰ ਰੋਜ਼ਾਨਾ ਕਰਕੇ ਵੱਡੀ ਤੋਂ ਵੱਡੀ ਬਿਮਾਰੀ ਨੂੰ ਠੀਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਯੋਗ ਨੂੰ ਜੇਕਰ ਵਿਅਕਤੀ ਆਪਣੇ ਜੀਵਨ ਦਾ ਇਕ ਹਿੱਸਾ ਬਣਾ ਲੈਂਦਾ ਹੈ ਤਾਂ ਉਹ ਬਹੁਤ ਸਾਰੀਆਂ ਬਿਮਾਰੀਆਂ ਤੋਂ ਨਿਜਾਤ ਪਾ ਸਕਦਾ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਿਰੋਗ ਰੱਖਣ ਲਈ ਚਲਾਈ ਜਾ ਰਹੀ ਸੀ.ਐਮ. ਦੀ ਯੋਗਸ਼ਾਲਾ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਗੁਰਮੀਤ ਸਿੰਘ, ਸੁਨੀਲ ਜਿੰਦਲ, ਬਘੇਲ ਸਿੰਘ, ਡੀ ਡੀ ਸਿੰਗਲਾ, ਰਣਵੀਰ ਸਿੰਘ ਪ੍ਰਧਾਨ ਨਗਰ ਕੌਂਸਲ, ਸਤੀਸ਼ ਕੁਮਾਰ ਵੀ ਮੌਜੂਦ ਸਨ।

Related Post

Instagram