
ਆਈਪੀਐੱਲ: ਪੰਜਾਬ ਕਿੰਗਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਅੱਠ ਵਿਕਟਾਂ ਨਾਲ ਹਰਾਇਆ
- by Aaksh News
- April 27, 2024

ਇੱਥੇ ਈਡਨ ਗਾਰਡਨ ਵਿੱਚ ਖੇਡੇ ਗਏ ਆਈਪੀਐੱਲ ਦੇ ਇੱਕ ਮੈਚ ਦੌਰਾਨ ਜੌਨੀ ਬੇਅਰਸਟੋਅ ਦੇ ਨਾਬਾਦ ਸੈਂਕੜੇ ਦੀ ਬਦੌਲਤ ਪੰਜਾਬ ਕਿੰਗਜ਼ ਨੇ ਮੇਜ਼ਬਾਨ ਕੋਲਕਾਤਾ ਨਾਈਟ ਰਾਈਡਰਜ਼ ਦੀ ਟੀਮ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਕੋਲਕਾਤਾ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਛੇ ਵਿਕਟਾਂ ਗੁਆ ਕੇ 261 ਦੌੜਾਂ ਬਣਾਈਆਂ ਸਨ, ਜਿਸ ਦੇ ਜਵਾਬ ਵਿੱਚ ਪੰਜਾਬ ਦੀ ਟੀਮ ਨੇ ਇਹ ਟੀਚਾ ਦੋ ਵਿਕਟਾਂ ਗੁਆ ਕੇ ਸਰ ਕਰ ਲਿਆ। ਪੰਜਾਬ ਵੱਲੋਂ ਜੌਨੀ ਬੇਅਰਸਟੋਅ ਨੇ 48 ਗੇਂਦਾਂ ਵਿੱਚ ਨਾਬਾਦ 108 ਦੌੜਾਂ ਬਣਾਈਆਂ। ਉਨ੍ਹਾਂ ਨਾਲ ਸ਼ਸ਼ਾਂਕ ਸਿੰਘ ਨੇ 28 ਗੇਂਦਾਂ ’ਤੇ ਨਾਬਾਦ 68 ਦੌੜਾਂ ਬਣਾਈਆਂ। ਪ੍ਰਭਸਿਮਰਨ ਸਿੰਘ ਨੇ 54 ਅਤੇ ਆਰ ਰੋਸੂ ਨੇ 26 ਦੌੜਾਂ ਦਾ ਯੋਗਦਾਨ ਪਾਇਆ। ਇਸ ਤੋਂ ਪਹਿਲਾਂ ਕੋਲਕਾਤਾ ਟੀਮ ਵੱਲੋਂ ਸਲਾਮੀ ਜੋੜੀ ਸਾਲਟ ਅਤੇ ਨਰਾਇਣ ਨੇ ਕਰਮਵਾਰ 75 ਅਤੇ 71 ਦੌੜਾਂ ਬਣਾ ਕੇ ਟੀਮ ਨੂੰ ਮਜ਼ਬੂਤ ਸ਼ੁਰੂਆਤ ਦਿੱਤੀ। ਪੰਜਾਬ ਵੱਲੋਂ ਅਰਸ਼ਦੀਪ ਸਿੰਘ ਨੇ ਦੋ ਵਿਕਟਾਂ ਲਈਆਂ, ਜਦਕਿ ਸੈਮਕਰਨ, ਹਰਸ਼ਲ ਪਟੇਲ, ਰਾਹੁਲ ਚਾਹਰ ਨੇ ਇੱਕ-ਇੱਕ ਖਿਡਾਰੀ ਨੂੰ ਆਊਟ ਕੀਤਾ।