ਆਈ. ਆਰ. ਸੀ. ਟੀ. ਸੀ. ਘਪਲਾ ਮਾਮਲਾ ਨਵੀਂ ਦਿੱਲੀ, 17 ਜਨਵਰੀ 2026 : ਦਿੱਲੀ ਹਾਈ ਕੋਰਟ ਨੇ ਰਾਸ਼ਟਰੀ ਜਨਤਾ ਦਲ (ਰਾਜਦ) ਮੁਖੀ ਲਾਲੂ ਪ੍ਰਸਾਦ ਦੀ ਪਤਨੀ ਅਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਵੱਲੋਂ ਦਾਇਰ ਉਸ ਪਟੀਸ਼ਨ `ਤੇ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਤੋਂ ਉਸ ਦਾ ਜਵਾਬ ਮੰਗਿਆ, ਜਿਸ `ਚ ਕਥਿਤ ਆਈ. ਆਰ. ਸੀ. ਟੀ. ਸੀ. ਘਪਲਾ ਮਾਮਲੇ `ਚ ਦੋਸ਼ ਤੈਅ ਕੀਤੇ ਜਾਣ ਨੂੰ ਚੁਣੌਤੀ ਦਿੱਤੀ ਗਈ ਹੈ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਸੁਣਵਾਈ ਲਈ 19 ਜਨਵਰੀ ਦੀ ਤਰੀਕ ਤੈਅ ਕੀਤੀ। ਰਾਬੜੀ ਦੇਵੀ ਦੀ ਪਟੀਸ਼ਨ `ਤੇ ਸੀ. ਬੀ. ਆਈ. ਤੋਂ ਜਵਾਬ ਤਲਬ ਹੇਠਲੀ ਅਦਾਲਤ ਨੇ ਲਾਲੂ ਪ੍ਰਸਾਦ ਯਾਦਵ, ਰਾਬੜੀ ਦੇਵੀ, ਤੇਜਸਵੀ ਪ੍ਰਸਾਦ ਯਾਦਵ ਅਤੇ 11 ਹੋਰਾਂ ਖਿਲਾਫ ਭਾਰਤੀ ਦੰਡਾਵਲੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਹਨ। ਦੋਸ਼ ਹੈ ਕਿ ਲਾਲੂ ਯਾਦਵ ਨੇ ਕੇਂਦਰੀ ਰੇਲ ਮੰਤਰੀ ਰਹਿੰਦੇ ਹੋਏ ਰਾਂਚੀ ਅਤੇ ਪੁਰੀ ਦੇ ਰੇਲਵੇ ਹੋਟਲਾਂ ਦੇ ਰੱਖ-ਰਖਾਅ ਦਾ ਠੇਕਾ ਇਕ ਨਿੱਜੀ ਕੰਪਨੀ ਨੂੰ ਦਿੱਤਾ ਅਤੇ ਬਦਲੇ `ਚ ਪਟਨਾ `ਚ ਆਪਣੇ ਪਰਿਵਾਰ (ਪਤਨੀ ਰਾਬੜੀ ਦੇਵੀ, ਬੇਟੇ ਤੇਜਸਵੀ ਯਾਦਵ ਆਦਿ) ਦੇ ਨਾਂ `ਤੇ ਕਰੋੜਾਂ ਰੁਪਏ ਦੀ ਜ਼ਮੀਨ ਬੇਹੱਦ ਘੱਟ ਕੀਮਤ `ਚ ਟ੍ਰਾਂਸਫਰ ਕਰਵਾ ਲਈ।
