
Liquor Scam: ਪੰਜਾਬ ਚ ਵੀ ਹੋਇਆ ਵੱਡਾ ਸ਼ਰਾਬ ਘੁਟਾਲਾ, ਗ੍ਰਿਫ਼ਤਾਰੀ ਦੇ ਡਰੋਂ CM ਮਾਨ ਕੇਂਦਰ ਦੇ ਹੁਕਮ ਮਜ਼ਬੂਰਨ ਕਰ ਰ
- by Jasbeer Singh
- April 5, 2024

Is Liquor Scam in Punjab: ਕਾਨੂੰਨ ਵਿਵਸਥਾ ਮੁੱਦੇ ਤੇ ਅਕਾਲੀ ਦਲ ਨੇ ਇੱਕ ਵਾਰ ਮੁੜ ਤੋਂ ਪੰਜਾਬ ਸਰਕਾਰ ਨੂੰ ਘੇਰਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਲਈ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਸਭ ਤੋਂ ਉਪਰ ਹੈ। ਅਸੀਂ ਕਦੇ ਵੀ ਪੰਜਾਬ ਦੇ ਮੁੱਖ ਮੁੱਦਿਆਂ ’ਤੇ ਸਮਝੌਤਾ ਨਹੀਂ ਕਰ ਸਕਦੇ ਜਿਵੇਂ ਕਿ ਕੌਮੀ ਪਾਰਟੀਆਂ ਕਰਦੀਆਂ ਹਨ। ਗੈਂਗਸਟਰ ਸਭਿਆਚਾਰ, ਫਿਰੌਤੀਆਂ ਤੇ ਨਸ਼ੇ ਦੀ ਗੱਲ ਕਰਦਿਆਂ ਬਾਦਲ ਨੇ ਕਿਹਾ ਕਿ ਮੈਂ ਤੁਹਾਨੂੰ ਯਕੀਨੀ ਦੁਆਉਂਦਾ ਹਾਂ ਕਿ ਇਕ ਵਾਰ ਸ਼੍ਰੋਮਣੀ ਅਕਾਲੀ ਦਲ ਮੁੜ ਸੱਤਾ ਵਿਚ ਆ ਗਿਆ ਤਾਂ ਨਾ ਤਾਂ ਸੂਬੇ ਵਿਚ ਗੈਂਗਸਟਰ ਰਹਿਣਗੇ ਤੇ ਨਾ ਹੀ ਉਹਨਾਂ ਦੀ ਪੁਸ਼ਤ ਪਨਾਹੀ ਕਰਨ ਵਾਲੇ ਰਹਿਣਗੇ। ਉਹਨਾਂ ਕਿਹਾ ਕਿ ਨਸ਼ਾ ਖਤਮ ਕਰਨਾ ਅਕਾਲੀ ਦਲ ਦੀ ਸਭ ਤੋਂ ਪਹਿਲੀ ਤਰਜੀਹ ਹੋਵੇਗੀ। ਬਾਦਲ ਨੇ ਕਿਹਾ ਕਿ ਆਪ ਸਰਕਾਰ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਸਾਇਲੋਜ਼ ਨੂੰ ਖਰੀਦ ਕੇਂਦਰ ਐਲਾਨ ਦਿੱਤਾ ਸੀ ਅਤੇ ਸਰਕਾਰੀ ਖਰੀਦ ਕੇਂਦਰਾਂ ਦਾ ਨਿੱਜੀਕਰਨ ਕੇਂਦਰ ਸਰਕਾਰ ਦੇ ਹੁਕਮਾਂ ਅਨੁਸਾਰ ਕੀਤਾ ਜਾ ਰਿਹਾ ਸੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਖਦਸ਼ਾ ਹੈ ਕਿ ਉਹ ਵੀ ਅਰਵਿੰਦ ਕੇਜਰੀਵਾਲ ਵਾਂਗੂ ਗ੍ਰਿਫਤਾਰ ਹੋ ਜਾਣਗੇ ਤੇ ਇਸੇ ਕਾਰਣ ਉਹ ਸਾਰੇ ਮੁੱਦਿਆਂ ’ਤੇ ਕੇਂਦਰ ਸਰਕਾਰ ਦੇ ਹੁਕਮਾਂ ਮੁਤਾਬਕ ਚਲ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਵਿਚ ਆਪ ਸਰਕਾਰ ਨੇ ਦਿੱਲੀ ਦੇ ਸ਼ਰਾਬ ਘੁਟਾਲੇ ਵਾਂਗੂ ਘੁਟਾਲਾ ਕੀਤਾ ਹੈ ਤੇ ਪੰਜਾਬ ਦੀ ਆਬਕਾਰੀ ਨੀਤੀ ਇਸ ਹਿਸਾਬ ਨਾਲ ਤਿਆਰ ਕੀਤੀ ਗਈ ਕਿ ਦਿੱਲੀ ਦੀ ਨੀਤੀ ਅਨੁਸਾਰ ਉਹਨਾਂ ਹੀ ਲੋਕਾਂ ਨੂੰ ਸ਼ਰਾਬ ਦਾ ਕਾਰੋਬਾਰ ਮਿਲੇ ਜਿਹਨਾਂ ਨੂੰ ਦਿੱਲੀ ਵਿਚ ਦਿੱਤਾ ਗਿਆ ਸੀ। ਬਾਦਲ ਨੇ ਕਿਹਾ ਕਿ ਆਪ ਤੇ ਕਾਂਗਰਸ ਪੰਜਾਬ ਵਿਚ ਲੜਾਈ ਦਾ ਢਕਵੰਜ ਰਚ ਰਹੇ ਹਨ। ਦੋਵਾਂ ਪਾਰਟੀਆਂ ਦਾ ਕੇਂਦਰ ਵਿਚ ਸਮਝੌਤਾ ਹੈ ਅਤੇ ਭਗਵੰਤ ਮਾਨ ਨੇ ਹਾਲ ਹੀ ਵਿਚ ਦਿੱਲੀ ਵਿਚ ਕਾਂਗਰਸ ਲੀਡਰਸ਼ਿਪ ਨਾਲ ਸਟੇਜ ਵੀ ਸਾਂਝੀ ਕੀਤੀ ਹੈ। ਪਰ ਪੰਜਾਬ ਵਿਚ ਪੰਜਾਬੀਆਂ ਨੂੰ ਇਹ ਦੋਵੇਂ ਪਾਰਟੀਆਂ ਮੂਰਖ ਬਣਾਉਣ ਦਾ ਯਤਨ ਕਰ ਰਹੀਆਂ ਹਨ।