post

Admin

(Chief Editor)

National

ਇਸਰੋ ਦੇ ਹੈੱਡਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

post-img

ਇਸਰੋ ਦੇ ਹੈੱਡਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਬੇਂਗਲੁਰੂ, 2 ਜੁਲਾਈ 2026 : ਭਾਰਤ ਦੇਸ਼ ਦੇ ਸ਼ਹਿਰ ਬੇਂਗਲੁਰੂ (Bengaluru) ਵਿਖੇ ਬਣੇ ਇੰਡੀਅਨ ਸਪੇਸ ਰਿਸਰਚ ਆਰਗੇਨਾਈਜ਼ੇਸ਼ਨ ਦੇ ਹੈੱਡਕੁਆਰਟਰ ਨੂੰ ਬੰਬ ਨਾਲ ਉਡਾਉਣ (Bomb Threat) ਦੀ ਧਮਕੀ ਮਿਲੀ ਹੈ ।

ਕਿਸ ਤਰ੍ਹਾਂ ਦਿੱਤੀ ਗਈ ਹੈ ਧਮਕੀ

ਮਿਲੀ ਜਾਣਕਾਰੀ ਮੁਤਾਬਕ ਬੇਂਗਲੁਰੂ `ਚ ਜੋ ਇੰਡੀਅਨ ਸਪੇਸ ਰਿਸਰਚ ਆਰਗੇਨਾਈਜ਼ੇਸ਼ਨ (Indian Space Research Organization) ਦੇ ਹੈੱਡਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਸਬੰਧੀ ਪੁਲਸ ਮੁਤਾਬਕ ਇਸਰੋ ਦੇ ਚੇਅਰਮੈਨ ਡਾ. ਵੀ. ਨਾਰਾਇਣਨ ਦੇ ਦਫ਼ਤਰ ਨੂੰ ਇੱਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ ਹੈ । ਇਸ ਖ਼ਬਰ ਤੋਂ ਬਾਅਦ ਪੁਲਿਸ ਅਤੇ ਬੰਬ ਨਿਰੋਧਕ ਦਸਤਾ (Bomb disposal squad) ਹੈੱਡਕੁਆਰਟਰ `ਚ ਪਹੁੰਚ ਕੇ ਬਾਰੀਕੀ ਨਾਲ ਜਾਂਚ-ਪੜਤਾਲ ਕਰ ਰਹੇ ਹਨ ਅਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ।

Related Post

Instagram