post

Jasbeer Singh

(Chief Editor)

National

ਜਦੋਂ ਹਿੰਸਾ ਫੈਲਾਉਣ ਅਤੇ ਸਮਾਜ ਨੂੰ ਵਿਗਾੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਤਾਂ ਉਨ੍ਹਾਂ ਦਾ ਦਿਲ ਦੁਖਦਾ ਹੈ : ਪ੍

post-img

ਜਦੋਂ ਹਿੰਸਾ ਫੈਲਾਉਣ ਅਤੇ ਸਮਾਜ ਨੂੰ ਵਿਗਾੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਤਾਂ ਉਨ੍ਹਾਂ ਦਾ ਦਿਲ ਦੁਖਦਾ ਹੈ : ਪ੍ਰਧਾਨ ਮੰਤਰੀ ਮੋਦੀ ਨਵੀਂ ਦਿੱਲੀ : ਕ੍ਰਿਸਮਸ ਦੇ ਤਿਉਹਾਰ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਯਿਸੂ ਮਸੀਹ ਦੀਆਂ ਸਿੱਖਿਆਵਾਂ ’ਤੇ ਚਾਨਣਾ ਪਾਇਆ ਕੀਤਾ ਅਤੇ ਦੇਸ਼ ਵਾਸੀਆਂ ਨੂੰ ਭਾਈਚਾਰੇ ਦੀ ਭਾਵਨਾ ਮਜ਼ਬੂਤ ਕਰਨ ਦਾ ਸੱਦਾ ਦਿਤਾ। ਉਨ੍ਹਾਂ ਕਿਹਾ ਕਿ ਜਦੋਂ ਹਿੰਸਾ ਫੈਲਾਉਣ ਅਤੇ ਸਮਾਜ ਨੂੰ ਵਿਗਾੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਤਾਂ ਉਨ੍ਹਾਂ ਦਾ ਦਿਲ ਦੁਖਦਾ ਹੈ।ਕੌਮੀ ਰਾਜਧਾਨੀ ਦੇ ਕੈਥੋਲਿਕ ਬਿਸ਼ਪਸ ਕਾਨਫਰੰਸ ਆਫ ਇੰਡੀਆ (ਸੀ. ਬੀ. ਸੀ. ਆਈ.) ਵਲੋਂ ਸੀ. ਬੀ. ਸੀ. ਆਈ. ਸੈਂਟਰ ਕੈਂਪਸ ’ਚ ਕਰਵਾਏ ਕ੍ਰਿਸਮਸ ਪ੍ਰੋਗਰਾਮ ’ਚ ਹਿੱਸਾ ਲੈਣ ਤੋਂ ਬਾਅਦ ਅਪਣੇ ਸੰਬੋਧਨ ’ਚ ਪ੍ਰਧਾਨ ਮੰਤਰੀ ਨੇ ਅਜਿਹੀਆਂ ਚੁਨੌਤੀਆਂ ਨਾਲ ਲੜਨ ਲਈ ਇਕੱਠੇ ਹੋਣ ਬਾਰੇ ਵੀ ਗੱਲ ਕੀਤੀ।ਪ੍ਰਧਾਨ ਮੰਤਰੀ ਦਫ਼ਤਰ ਮੁਤਾਬਕ ਇਹ ਪਹਿਲਾ ਮੌਕਾ ਹੈ ਜਦੋਂ ਦੇਸ਼ ਦੇ ਕਿਸੇ ਪ੍ਰਧਾਨ ਮੰਤਰੀ ਨੇ ਭਾਰਤ ’ਚ ਕੈਥੋਲਿਕ ਚਰਚ ਦੇ ਹੈੱਡਕੁਆਰਟਰ ’ਚ ਇਸ ਤਰ੍ਹਾਂ ਦੇ ਪ੍ਰੋਗਰਾਮ ’ਚ ਹਿੱਸਾ ਲਿਆ।

Related Post