post

Jasbeer Singh

(Chief Editor)

Patiala News

ਜਨ ਹਿੱਤ ਸੰਮਤੀ ਵਲੋਂ ਲੋੜਵੰਦ ਪਰਿਵਾਰਾਂ ਅਤੇ ਮਰੀਜ਼ਾਂ ਦੀ ਮਦਦ ਲਈ ਅੱਗੇ ਆਉਣਾ ਸ਼ਲਾਘਾਯੋਗ : ਐਸ ਕੇ ਗੋਤਮ, ਐਡਵੋਕੇਟ

post-img

ਜਨ ਹਿੱਤ ਸੰਮਤੀ ਵਲੋਂ ਲੋੜਵੰਦ ਪਰਿਵਾਰਾਂ ਅਤੇ ਮਰੀਜ਼ਾਂ ਦੀ ਮਦਦ ਲਈ ਅੱਗੇ ਆਉਣਾ ਸ਼ਲਾਘਾਯੋਗ : ਐਸ ਕੇ ਗੋਤਮ, ਐਡਵੋਕੇਟ ਮੈਹਸਮਪੁਰੀ ਪਟਿਆਲਾ : ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨ ਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਪ੍ਰਭਾਤ ਪ੍ਰਵਾਨਾ ਹਾਲ ਵਿਖੇ ਪੰਜ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਇੱਕ ਲੋੜਵੰਦ ਮਰੀਜ ਨੂੰ ਟਰਾਈਸਾਈਕਲ ਦੇਣ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜ਼ਿਸ ਵਿਚ ਮੁੱਖ ਮਹਿਮਾਨ ਸੀਨੀਅਰ ਐਡਵੋਕੇਟ ਐਚ ਐਨ ਮੈਹਸਮਪੁਰੀ ਅਤੇ ਬਿੰਦਲ ਅਗਰਵਾਲ ਨੇ ਸ਼ਿਰਕਤ ਕੀਤੀ।ਵਿਸ਼ੇਸ਼ ਤੋਰ ਤੇ ਮੀਤ ਪ੍ਰਧਾਨ ਚਮਨ ਲਾਲ ਗਰਗ,ਜੀ ਐੱਸ ਆਨੰਦ,ਪ੍ਰੈਸ ਸਕੱਤਰ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ, ਐਸ ਪੀ ਪਰਾਸ਼ਰ, ਸਤੀਸ ਜੋਸ਼ੀ, ਵਰਿੰਦਰ ਆਹਲੂਵਾਲੀਆ,ਜਸਵੰਤ ਕੋਲੀ,ਮੈਡਮ ਸੰਗੀਤਾ, ਰਣਜੀਤ ਸਿੰਘ,ਰੁਦਰਪ੍ਰਤਾਪ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱਬ ਦੀਪ ਨਗਰ, ਹਰਮਨਜੀਤ ਸਿੰਘ ਰੰਧਾਵਾ, ਲੱਕੀ ਹਰਦਾਸਪੁਰ,ਨੇ ਸ਼ਿਰਕਤ ਕੀਤੀ, ਇਸ ਮੌਕੇ ਸੰਬੋਧਨ ਕਰਦਿਆ ਐਸ ਕੇ ਗੋਤਮ ਅਤੇ ਸੀਨੀਅਰ ਐਡਵੋਕੇਟ ਐਚ ਐਨ ਮੈਹਸਮਪੁਰੀ ਨੇ ਕਿਹਾ ਕਿਹਾ ਜਨ ਹਿੱਤ ਸੰਮਤੀ ਵਲੋਂ ਲੋੜਵੰਦ ਮਰੀਜ਼ਾਂ ਨੂੰ ਟਰਾਈਸਾਈਕਲ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੇਣਾ ਸ਼ਲਾਘਾਯੋਗ ਉਪਰਾਲਾ ਹੈ, ਉਹਨਾ ਕਿਹਾ ਕਿ ਜਨ ਹਿੱਤ ਸੰਮਤੀ ਵਲੋਂ ਪਟਿਆਲਾ ਸ਼ਹਿਰ ਦੇ ਪਾਰਕਾ ਦੀ ਸਾਭ ਸੰਭਾਲ ਕਰਨੀ, ਲੋੜਵੰਦ ਲੜਕੀਆਂ ਦੇ ਵਿਆਹਾ ਵਿਚ ਮਦਦ, ਲੋੜਵੰਦ ਪਰਿਵਾਰਾਂ ਨੂੰ ਰਾਸ਼ਨ,ਲੋੜਵੰਦਾਂ ਦੀ ਮਦਦ ਲਈ ਪੰਜ ਫਰੀ ਐਂਬੂਲੈਂਸ ਚਲਾਉਣੀਆਂ, ਰਾਜਿੰਦਰਾ ਹਸਪਤਾਲ ਵਿਚ ਲੋੜਵੰਦ ਮਰੀਜ਼ਾਂ ਲਈ ਵੀਲਚੇਅਰ, ਟਰਾਈਸਾਈਕਲ, ਮੁਫ਼ਤ ਦੀਵਾਈਆ ਦੇਣੀਆਂ, ਲੋੜਵੰਦ ਔਰਤਾਂ ਅਤੇ ਲੜਕੀਆਂ ਲਈ ਫਰੀ ਸਿਲਾਈ ਕਢਾਈ, ਕੰਪਿਊਟਰ ਸੈਂਟਰ ਖੋਲਣੇ ਬਹੁਤ ਪ੍ਰਸੰਸਾਯੋਗ ਹੈ, ਉਹਨਾਂ ਕਿਹਾ ਕਿ ਜਨ ਹਿੱਤ ਸੰਮਤੀ ਵਰਗੀ ਸਮਾਜ ਸੇਵੀ ਸੰਸਥਾ ਤੋਂ ਸੇਧ ਲੈ ਕੇ ਹੋਰਨਾਂ ਸੰਸਥਾਵਾਂ ਨੂੰ ਵੀ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਪ੍ਰਧਾਨ ਐਸ ਕੇ ਗੋਤਮ ਨੇ ਕਿਹਾ ਕਿ ਉਹਨਾਂ ਦੀ ਸੰਸਥਾ ਹਮੇਸ਼ਾ ਲੋੜਵੰਦਾਂ ਦੀ ਮਦਦ ਹਰ ਸਮੇਂ ਤਿਆਰ ਹੈ ।

Related Post