
ਸਮਾਜ ਸੇਵੀ ਸੰਸਥਾਵਾਂ ਵਲੋਂ ਤੁਰਨ ਫਿਰਨ ਤੋਂ ਅਸੱਮਰਥ ਵਿਅਕਤੀ ਨੂੰ ਟਰਾਈਸਾਈਕਲ ਦੇਣ ਲਈ ਅੱਗੇ ਆਉਣਾ ਸਲਾਘਾਯੋਗ: ਐਸ ਪੀ ਸ
- by Jasbeer Singh
- June 25, 2025

ਸਮਾਜ ਸੇਵੀ ਸੰਸਥਾਵਾਂ ਵਲੋਂ ਤੁਰਨ ਫਿਰਨ ਤੋਂ ਅਸੱਮਰਥ ਵਿਅਕਤੀ ਨੂੰ ਟਰਾਈਸਾਈਕਲ ਦੇਣ ਲਈ ਅੱਗੇ ਆਉਣਾ ਸਲਾਘਾਯੋਗ: ਐਸ ਪੀ ਸਵਰਨਜੀਤ ਕੌਰ ਪਟਿਆਲਾ, 25 ਜੂਨ : ਸਮਾਜ ਸੇਵੀ ਸੰਸਥਾਵਾਂ ਪਾਵਰ ਹਾਊਸ ਯੂਥ ਕਲੱਬ , ਯੂਥ ਫੈਡਰੇਸਨ ਆਫ ਇੰਡੀਆ, ਯੁਵਕ ਸੇਵਾਵਾਂ ਕਲੱਬ ਦੀਪ ਨਗਰ ਵਲੋਂ ਐਸ ਪੀ ਸਵਰਨਜੀਤ ਕੌਰ ਦੀ ਪ੍ਰੇਰਣਾ ਸਦਕਾ ਇਕ ਲੋੜਵੰਦ ਵਿਅਕਤੀ ਨੂੰ ਟਰਾਈਸਾਈਕਲ ਦੇਣ ਲਈ ਪ੍ਰੋਗਰਾਮ ਦਾ ਆਯੋਜਨ ਪੁਲਸ ਲਾਈਨ ਵਿਖੇ ਕੀਤਾ ਗਿਆ। ਜਿਸ ਵਿਚ ਬਤੌਰ ਮੁੱਖ ਮਹਿਮਾਨ ਸਵਰਨਜੀਤ ਕੋਰ ਐਸ ਪੀ ਪੀ.ਬੀ.ਆਈ ਪਟਿਆਲਾ ਨੇ ਸਿਰਕਤ ਕੀਤੀ। ਪ੍ਰੋਗਰਾਮ ਦਾ ਉਦਘਾਟਨ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸਾ ਮੁਕਤ ਭਾਰਤ ਅਭਿਆਨ ਨੇ ਕੀਤਾ, ਪ੍ਰੋਗਰਾਮ ਦੀ ਪ੍ਰਧਾਨਗੀ ਸੁਖਜਿੰਦਰ ਸਿੰਘ ਇੰਚਾਰਜ ਜਿਲ੍ਹਾ ਸਾਝ ਕੇਂਦਰ ਪਟਿਆਲਾ ਅਤੇ ਪਰਮਿੰਦਰ ਭਲਵਾਨ ਮੈਬਰ ਵੂਮੈਨ ਕੋਸਲਿੰਗ ਸੈਲ ਨੇ ਕੀਤੀ। ਇਸ ਮੌਕੇ ਵਿਸੇਸ ਤੌਰ ਤੇ ਐਸ ਆਈ ਗੁਰਜੀਤ ਕੌਰ ਰੀਡਰ ਐਸ ਪੀ ਪੀ.ਬੀ.ਆਈ , ਐਸ ਆਈ ਜਸਵਿੰਦਰ ਸਿੰਘ, ਉਪਕਾਰ ਸਿੰਘ ਪ੍ਰਧਾਨ ਗਿਆਨ ਜੋਤੀ ਐਜੂਕੇਸਨ ਸੁਸਾਇਟੀ, ਰੁਦਰਪ੍ਰਤਾਪ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱਬ ਦੀਪ ਨਗਰ,ਲੱਕੀ ਹਰਦਾਸਪੁਰ, ਭਿੰਦਰ ਜਲਵੇੜਾ, ਹਰਮਨਜੀਤ ਸਿੰਘ ਰੰਧਾਵਾ, ਵਰਿੰਦਰ ਸਿੰਘ ਖਰੋੜ ਨੇ ਭਰਪੂਰ ਸਹਿਯੋਗ ਦਿੱਤਾ। ਇਸ ਮੌਕੇਂ ਐਸ ਪੀ ਪੀ.ਬੀ.ਆਈ ਸਵਰਨਜੀਤ ਕੌਰ ਨੇ ਕਿਹਾ ਕਿ ਤੁਰਨ ਫਿਰਨ ਤੋਂ ਅਸਮੱਰਥ ਲੋੜਵੰਦ ਵਿਆਕਤੀ ਨੂੰ ਜਤਵਿੰਦਰ ਗਰੇਵਾਲ ਵਲੋਂ ਟਰਾਈਸਾਈਕਲ ਦੇਣੀ ਬਹੁਤ ਹੀ ਸਲਾਘਾਯੋਗ ਉਪਰਾਲਾ ਉਹਨਾਂ ਕਿਹਾ ਕਿ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ ,ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਫਜੂਲ ਖਰਚੀ ਬੰਦ ਕਰਕੇ ਲੋੜਵੰਦ ਮਰੀਜਾਂ ਦੀ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਕਿਸੇ ਲੋੜਵੰਦ ਦੀ ਮਦਦ ਹੋ ਸਕੇ, ਉਹਨਾਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹੋ ਵੀ ਤੁਰਨ ਫਿਰਨ ਤੋਂ ਅਸੱਮਰਥ ਵਿਆਕਤੀਆਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ, ਇਸ ਮੌਕੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਨੇ ਕਿਹਾ ਕਿ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਵਲੋਂ ਹੁਣ ਤੱਕ 250 ਦੇ ਕਰੀਬ ਲੋੜਵੰਦਾਂ ਨੂੰ ਟਰਾਈਸਾਈਕਲ ਅਤੇ ਵੀਲਚੇਅਰ ਵੰਡੀਆਂ ਜਾ ਚੁੱਕੀਆਂ ਹਨ ਇਹ ਉਨ੍ਹਾਂ ਦਾ ਬਹੁਤ ਹੀ ਪ੍ਰਸੰਸਾਯੋਗ ਉਪਰਾਲਾ ਹੈ, ਇਸ ਮੌਕੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਅਤੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਨੇ ਕਿਹਾ ਕਿ ਉਹੋ ਸਮਾਜ ਸੇਵੀ ਕਾਰਜਾਂ ਲਈ ਹਮੇਸਾ ਮਦਦ ਲਈ ਤਿਆਰ ਹਨ ਅਤੇ ਉਹਨਾਂ ਵਲੋਂ ਹੋਰ ਵੀ ਲੋੜਵੰਦਾਂ ਦੀ ਮਦਦ ਕੀਤੀ ਜਾਵੇਗੀ।