post

Jasbeer Singh

(Chief Editor)

Patiala News

30 ਸਾਲ ਤੋਂ ਵੱਧ ਸਾਰੀ ਉਮਰ ਦੇ ਲੋਕਾਂ ਨੂੰ ਬਲੱਡ ਪ੍ਰੈਸ਼ਰ ਦੀ ਜਾਂਚ ਕਰਵਾਉਣੀ ਜਰੂਰੀ-ਸਿਵਲ ਸਰਜਨ ਪਟਿਆਲਾ

post-img

30 ਸਾਲ ਤੋਂ ਵੱਧ ਸਾਰੀ ਉਮਰ ਦੇ ਲੋਕਾਂ ਨੂੰ ਬਲੱਡ ਪ੍ਰੈਸ਼ਰ ਦੀ ਜਾਂਚ ਕਰਵਾਉਣੀ ਜਰੂਰੀ-ਸਿਵਲ ਸਰਜਨ ਪਟਿਆਲਾ ਪਟਿਆਲਾ 20 ਮਈ : ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਲਵਕੇਸ਼ ਕੁਮਾਰ ਦੀ ਅਗਵਾਈ ਹੇਠ ਸਿਕਲੀਗਰ ਬਸਤੀ ਦੇ ਗੁਰੂਦੁਆਰੇ ਵਿੱਚ ਹਾਈਪਰਟੈਂਸ਼ਨ ਦੇ ਸਬੰਧ ਵਿੱਚ ਇੱਕ ਅਵੇਅਰਨੈਸ ਸੈਸ਼ਨ ਲਗਾ ਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਮੈਡੀਕਲ ਅਫਸਰ ਡਾ.ਕਿਰਨਜੀਤ ਕੌਰ ਨੇ ਦੱਸਿਆ ਕਿ ਹਾਈਪਰਟੈਂਸ਼ਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਹੈ ਜਿਵੇਂ ਕਿ ਸਟਰੋਕ, ਦਿਲ ਦੇ ਦੌਰੇ, ਗੁਰਦੇ ਦੀ ਬਿਮਾਰੀ, ਦਿਮਾਗੀ ਕਮਜ਼ੋਰੀ ਜਾਂ ਨਿਗ੍ਹਾ ਦਾ ਧੁੰਧਲਾ ਹੋਣਾ ਆਦਿ। ਬਹੁਤ ਸਾਰੇ ਲੋਕਾਂ ਨੂੰ ਇਹ ਵੀ ਪਤਾ ਨਹੀਂ ਹੁੰਦਾ ਕਿ ਉਹ ਹਾਈਪਰਟੈਂਸ਼ਨ ਬਿਮਾਰੀ ਤੋਂ ਪੀੜਤ ਹਨ, ਕਿਉਂਕਿ ਇਸ ਦਾ ਕੋਈ ਲੱਛਣ ਪਰਤੱਖ ਤੌਰ ਤੇ ਦਿਖਾਈ ਨਹੀਂ ਦਿੰਦਾ। ਸਿਰਫ ਦੌਰਾ ਪੈਣ ਤੋਂ ਬਾਅਦ ਹੀ ਪਤਾ ਲੱਗਦਾ ਹੈ, ਕਿ ਬੀਪੀ ਵੱਧਿਆ ਹੋਇਆ ਸੀ। ਇਸ ਕਰਕੇ 30 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਬੀਪੀ ਦੀ ਨਿਯਮਤ ਜਾਂਚ ਕਰਵਾਉਣੀ ਚਾਹੀਦੀ ਹੈ। ਬੀਪੀ ਵਧਣ ਤੇ ਡਾਕਟਰ ਦੀ ਸਲਾਹ ਨਾਲ ਦਵਾਈ ਦਾ ਸੇਵਨ ਕਰਨਾ ਜਰੂਰੀ ਹੈ। ਤਨਾਅ ਰਹਿਤ ਰਹਿਣ ਲਈ ਮੇਡੀਟੇਸ਼ਨ ਅਤੇ ਯੋਗਾ ਕਰਨਾ ਚਾਹੀਦਾ ਹੈ। ਤਲੀਆਂ ਹੋਈਆਂ ਚੀਜ਼ਾਂ ਅਤੇ ਜੰਕ ਫੂਡ ਤੋਂ ਪਰਹੇਜ਼ ਕਰਨਾ ਜਰੂਰੀ ਹੈ। ਸੰਤੁਲਿਤ ਭੋਜਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾ ਕੇ ਬੀਪੀ ਨੂੰ ਵਧਣ ਤੋਂ ਰੋਕਿਆ ਜਾ ਸਕਦਾ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਮੈਡੀਕਲ ਮਾਹਰ ਸੀ.ਐਚ.ਸੀ ਮਾਡਲ ਟਾਊਨ ਡਾ. ਨਿਧੀ ਸ਼ਰਮਾ ਨੇ ਦੱਸਿਆ ਕਿ ਹਾਈਪਰ ਟੈਨਸ਼ਨ ਤੋਂ ਬਚਾਅ ਸਬੰਧੀ ਅਵੇਅਰਨੈਸ ਐਕਟੀਵਿਟੀ 17 ਮਈ ਤੋਂ 17 ਜੂਨ ਤੱਕ ਲਗਾਤਾਰ ਜਾਰੀ ਰਹਿਣਗੀਆਂ। ਇਸ ਮੌਕੇ ਡਿਸਪੈਂਸਰੀ ਦਾ ਸਾਰਾ ਸਟਾਫ ਹਾਜਰ ਸੀ।

Related Post