
ਇੰਗਲੈਡ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਸਿੱਖ ਸੰਗਤਾਂ ’ਤੇ ਹੋਏ ਜਾਨਲੇਵਾ ਹੋਇਆ ਨਿੰਦਣਯੋਗ
- by Jasbeer Singh
- July 13, 2024

ਇੰਗਲੈਡ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਸਿੱਖ ਸੰਗਤਾਂ ’ਤੇ ਹੋਏ ਜਾਨਲੇਵਾ ਹੋਇਆ ਨਿੰਦਣਯੋਗ ਅੰਮ੍ਰਿਤਸਰ : ਕੁੱਝ ਦਿਨ ਪਹਿਲਾਂ ਇੰਗਲੈਡ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਸਿੱਖ ਸੰਗਤਾਂ ’ਤੇ ਹੋਏ ਜਾਨਲੇਵਾ ਹਮਲੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕਿਹਾ ਕਿ ਕੁਝ ਕੱਟੜਪੰਥੀਆਂ ਵੱਲੋਂ ਬੇਖੋਫ ਹੋ ਕੇ ਖੁੱਲੇਆਮ ਸਿੱਖਾਂ ਦੇ ਧਾਰਮਿਕ ਅਸਥਾਨਾਂ ਦੇ ਅੰਦਰ ਸਿੱਖਾਂ ਨੂੰ ਨਫ਼ਰਤੀ ਹਿੰਸਾ ਦਾ ਸ਼ਿਕਾਰ ਬਣਾਉਣ ਦੀ ਘਟਨਾ ਅਤਿ ਨਿੰਦਣਯੋਗ ਅਤੇ ਮੰਦਭਾਗੀ ਹੈ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਢਰ ਸਮੇਤ ਹਾਜ਼ਰ ਅਹੁਦੇਦਾਰਾਂ ਨੇ ਸਾਂਝੇ ਤੌਰ ’ਤੇ ਜਿਸ ਕਰ ਕੇ ਸਿੱਖ ਭਾਈਚਾਰੇ ਵਿਚ ਰੋਸ ਦੀ ਲਹਿਰ ਹੈ, ਵਿਦੇਸ਼ਾਂ ਵਿਚ ਸਿੱਖਾਂ ਦੀ ਚੜ੍ਹਤ ਤੋਂ ਬੇਖੋਲਾਏ ਹੋਏ ਕੱਟੜਪੰਥੀਆਂ ਵੱਲੋਂ ਅਜਿਹੀ ਘਟਨਾਵਾਂ ਨੂੰ ਅੰਜਾਮ ਦੇਣ ਪਿੱਛੇ ਇਕ ਯੋਜਨਾਤਮਕ ਸਾਜਿਸ਼ ਹੈ, ਜਿਸ ਤਹਿਤ ਇੰਗਲੈਂਡ ਵਿਚ ਗੁਰਦੁਆਰਾ ਸਿੱਖ ਸੰਗਤਾਂ ’ਤੇ ਹੋਏ ਹਮਲੇ ਦੇ ਨਾਲ-ਨਾਲ ਦੂਸਰੇ ਪਾਸੇ ਇੰਗਲੈਂਡ ਦੇ ਹੀ ਵੂਲਵਰਹੈਂਪਟਨ ਵਿਚ ਕੁਝ ਕੱਟੜਪੰਥੀਆਂ ਵੱਲੋਂ ਇਕ ਸਿੱਖ ਪਰਿਵਾਰ ਦੇ ਘਰ ਨੂੰ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ ਗਈ ਜਿਸ ਕਾਰਨ ਪਰਿਵਾਰ ਦੇ ਇਕ ਜੀਅ ਦੀ ਮੌਤ ਹੋ ਗਈ ਅਤੇ ਬਾਕੀ ਦੇ ਮੈਂਬਰ ਗੰਭੀਰ ਰੂਪ ਵਿਚ ਜ਼ਖ਼ਮੀ ਹਨ।