post

Jasbeer Singh

(Chief Editor)

National

ਅੱਗ ਲੱਗਣ ਕਾਰਨ ਕਾਰ ਵਿਚ ਹੀ ਸੜੇ ਪ੍ਰਾਪਰਟੀ ਡੀਲਰ ਦੀ ਹੱਤਿਆ ਕੀਤੇ ਜਾਣ ਦਾ ਕੀਤਾ ਜਾ ਰਿਹਾ ਸ਼ੱਕ

post-img

ਅੱਗ ਲੱਗਣ ਕਾਰਨ ਕਾਰ ਵਿਚ ਹੀ ਸੜੇ ਪ੍ਰਾਪਰਟੀ ਡੀਲਰ ਦੀ ਹੱਤਿਆ ਕੀਤੇ ਜਾਣ ਦਾ ਕੀਤਾ ਜਾ ਰਿਹਾ ਸ਼ੱਕ ਨੋਇਡਾ : ਗ੍ਰੇਟਰ ਨੋਇਡਾ ਵਿੱਚ ਇੱਕ ਕਾਰ ਨੂੰ ਸ਼ੱਕੀ ਹਾਲਾਤਾਂ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਉਧਰ ਇਸ ਮਾਮਲੇ ਵਿਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਰਜ ਸ਼ਿਕਾਇਤ ’ਤੇ ਮਾਮਲਾ ਦਰਜ ਕਰ ਕੇ ਦੋ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ। ਪੁਲਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਾਦਰੀ ਪੁਲੀਸ ਥਾਣਾ ਖੇਤਰ ਵਿਚ ਕੋਟ ਪੁਲ ਨਜ਼ਦੀਕ ਮੰਗਲਵਾਰ ਰਾਤ 11 ਵਜੇ ਇਹ ਘਟਨਾ ਵਾਪਰੀ ਹੈ, ਜਿਸ ਵਿਚ ਮ੍ਰਿਤਕ ਦੀ ਪਹਿਚਾਣ ਗਾਜ਼ੀਆਬਾਦ ਵਾਸੀ ਸੰਜੇ ਯਾਦਵ ਦੇ ਰੂਪ ਵਿਚ ਹੋਈ ਹੈ ਜੋ ਕਿ ਪੇਸ਼ੇ ਤੋਂ ਪ੍ਰਾਪਰਟੀ ਡੀਲਰ ਸੀ ।ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਕਿ ਜੀਟੀ ਰੋਡ ਤੋਂ ਕਰੀਬ 100 ਮੀਟਰ ਦੂਰ ਜੰਗਲ ਵਿਚ ਇਕ ਫਾਰਚੂਨਰ ਕਾਰ ਵਿਚ ਅੱਗ ਲੱਗ ਗਈ ਜਿਸ ਤੋਂ ਬਾਅਦ ਫਾਇਰ ਵਿਭਾਗ ਦੀ ਟੀਮ ਨੇ ਅੱਗ ’ਤੇ ਕਾਬੂ ਪਾਇਆ। ਉਨ੍ਹਾਂ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਇਕ ਹਾਦਸਾ ਸੀ ਜਾਂ ਹੱਤਿਆ। ਪੁਲੀਸ ਬੁਲਾਰੇ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਹੋਣ ਤੋਂ ਬਾਅਦ ਪੁਲੀਸ ਦੇ ਹੱਥ ਅਹਿਮ ਜਾਣਕਾਰੀ ਲੱਗੀ ਹੈ ਜਿਸ ਤੋਂ ਬਾਅਦ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

Related Post