post

Jasbeer Singh

(Chief Editor)

Punjab

ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਮੁਕੰਮਲ ਕਰਨਾ ਬਣਾਇਆ ਜਾਵੇ ਯਕੀਨੀ: ਡੀ.ਸੀ. ਸੰਦੀਪ ਰਿਸ਼ੀ

post-img

ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਮੁਕੰਮਲ ਕਰਨਾ ਬਣਾਇਆ ਜਾਵੇ ਯਕੀਨੀ: ਡੀ.ਸੀ. ਸੰਦੀਪ ਰਿਸ਼ੀ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੇ ਕੰਮਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਮੀਟਿੰਗ ਸੰਗਰੂਰ, 21 ਅਕਤੂਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਵੱਖ-ਵੱਖ ਮਹਿਕਮਿਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਦੇ ਹੋਏ ਨਿਰਧਾਰਤ ਸਮਾਂ ਸੀਮਾ ਅੰਦਰ ਕਾਰਜ ਮੁਕੰਮਲ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ, ਲੋਕ ਨਿਰਮਾਣ ਵਿਭਾਗ, ਪੰਚਾਇਤੀ ਰਾਜ, ਸਿਹਤ ਸਹੂਲਤਾਂ, ਸਿੱਖਿਆ, ਪੇਂਡੂ ਵਿਕਾਸ, ਸੀਵਰੇਜ ਬੋਰਡ, ਪੀਐਸਪੀਸੀਐਲ, ਪਸ਼ੂ ਪਾਲਣ ਵਿਭਾਗ, ਵਣ ਵਿਭਾਗ, ਟਰਾਂਸਪੋਰਟ ਮਹਿਕਮੇ ਨਾਲ ਸਬੰਧਤ ਕਾਰਜਾਂ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਦੀ ਅਗਵਾਈ ਕਰ ਰਹੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕੇ ਨੂੰ ਸੁਵਿਧਾਵਾਂ ਪੱਖੋਂ ਮੋਹਰੀ ਬਣਾਉਣ ਲਈ ਸਰਗਰਮੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ । ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸੁਨਾਮ ਸ਼ਹਿਰ ਵਿਚਲੇ ਰੇਲਵੇ ਰੋਡ ਨੂੰ ਚੌੜਾ ਕਰਨ ਦੇ ਕੰਮ, ਪਿੰਡਾਂ ਤੇ ਸ਼ਹਿਰਾਂ ਵਿੱਚ ਸਫਾਈ ਦੀ ਵਿਵਸਥਾ ਸੁਧਾਰਨ, ਸਾਫ ਪੀਣਯੋਗ ਪਾਣੀ ਦੀ ਉਪਲਬਧਤਾ ਯਕੀਨੀ ਬਣਾਉਣਾ, ਖੇਡ ਸਟੇਡੀਅਮ, ਵਾਕਿੰਗ ਟਰੈਕ, ਨੇਚਰ ਪਾਰਕ, ਸਕੂਲ ਆਫ਼ ਐਮੀਨੈਂਸ, ਪਿੰਡਾਂ ਵਿੱਚ ਬਣਨ ਵਾਲੀਆਂ ਲਾਇਬ੍ਰੇਰੀਆਂ, ਐਸ ਟੀ ਪੀ ਸੁਨਾਮ, ਲੌਂਗੋਵਾਲ ਅਤੇ ਚੀਮਾ, ਅੰਡਰ ਗਰਾਊਂਡ ਪਾਈਪ ਲਾਈਨਾਂ ਆਦਿ ਬਾਰੇ ਸਬੰਧਤ ਕਾਰਜਕਾਰੀ ਏਜੰਸੀਆਂ ਦੇ ਅਧਿਕਾਰੀਆਂ ਤੋਂ ਜਾਇਜ਼ਾ ਲੈਂਦੇ ਹੋਏ ਦਿਸ਼ਾ ਨਿਰਦੇਸ਼ ਜਾਰੀ ਕੀਤੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਖਚੈਨ ਸਿੰਘ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਉਪ ਮੰਡਲ ਮੈਜਿਸਟਰੇਟ ਸੁਨਾਮ ਪ੍ਰਮੋਦ ਸਿੰਗਲਾ, ਸਮੂਹ ਵਿਭਾਗਾਂ ਦੇ ਐਕਸੀਅਨ, ਓਐਸਡੀ ਟੂ ਕੈਬਨਿਟ ਮੰਤਰੀ ਅੰਮ੍ਰਿਤ ਸਿੱਧੂ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

Related Post