

ਪੰਜਾਬ ਵਿੱਚ ਹੁਣ ਆਸਾਨ ਹੋਣਗੇ ਨਕਸ਼ੇ ਪਾਸ ਕਰਵਾਉਣਾ : ਹਰਦੀਪ ਮੁੰਡੀਆ ਚੰਡੀਗੜ੍ਹ, 25 ਜੁਲਾਈ 2025 : ਪੰਜਾਬ ਸਰਕਾਰ ਵਲੋਂ ਸ਼ਹਿਰਾਂ ਲਈ ਏਕੀਕ੍ਰਿਤ ਇਮਾਰਤੀ ਉਪ-ਨਿਯਮ (ਯੂਨੀਫਾਈਡ ਬਿਲਡਿੰਗ ਬਾਇਲਾਜ਼) ਬਣਾਉਣ ਦੇ ਕੀਤੇ ਗਏ ਫ਼ੈਸਲੇ ਤਹਿਤ ਪੰਜਾਬ ਵਿਚ ਹੁਣ ਨਕਸ਼ੇ ਪਾਸ ਕਰਵਾਉਣ ਆਸਾਨ ਹੋਣਗੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਸ਼ਹਿਰੀ ਵਿਕਾਸ ਨੂੰ ਯੋਜਨਾਬੱਧ ਤੇ ਸੁਚਾਰੂ ਬਣਾਉਣ ਅਤੇ ਉਸਾਰੀ ਸਬੰਧੀ ਨਿਯਮਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਵੱਲ ਵੱਡਾ ਕਦਮ ਚੁੱਕੇ ਜਾ ਰਹੇ ਹਨ। ਸ਼ਹਿਰ ਵਾਸੀਆਂ ਅਤੇ ਹੋਰਨਾਂ ਭਾਈਵਾਲਾਂ ਦੀ ਚਿਰੋਕਣੀ ਮੰਗ ਹੋਵੇਗੀ ਪੂਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਸ ਫੈਸਲੇ ਨਾਲ ਸ਼ਹਿਰ ਵਾਸੀਆਂ ਅਤੇ ਹੋਰਨਾਂ ਭਾਈਵਾਲਾਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ ਅਤੇ ਇਨ੍ਹਾਂ ਬਾਇਲਾਜ਼ ਦਾ ਖਰੜਾ ਅਧਿਕਾਰਤ ਵੈੱਬਸਾਈਟਾਂ ਮਮਮ।ਬਚਦ਼।ਪਰਡ।ਜਅ ਮਮਮ।ਕਅ਼ਾਤੀ਼।;ਪਬਚਅਹ਼ਲ।ਪਰਡ।ਜਅ `ਤੇ ਅਪਲੋਡ ਕਰ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਤੋਂ ਸੁਝਾਅ ਲਏ ਜਾ ਸਕਣ । ਉਨ੍ਹਾਂ ਸੂਬਾ ਵਾਸੀਆਂ ਨੂੰ 30 ਦਿਨਾਂ ਦੇ ਅੰਦਰ ਆਪਣੇ ਸੁਝਾਅ ਦੇਣ ਲਈ ਸੱਦਾ ਦਿੱਤਾ। ਸਰਕਾਰ ਨੇ ਕੀਤਾ ਹੈ ਯੂਨੀਫਾਈਡ ਬਿਲਡਿੰਗ ਬਾਇਲਾਜ਼ ਬਣਾਉਣ ਵਾਸਤੇ ਲੋਕਾਂ ਦੇ ਸਲਾਹ ਲੈਣ ਦਾ ਫੈਸਲਾ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸ਼ਹਿਰਾਂ ਵਿੱਚ ਭਵਿੱਖ ਮੁਖੀ ਅਤੇ ਇਕਸਾਰ ਬਿਲਡਿੰਗ ਬਣਾਉਣ ਲਈ ਯੂਨੀਫਾਈਡ ਬਿਲਡਿੰਗ ਬਾਇਲਾਜ਼ ਬਣਾਉਣ ਵਾਸਤੇ ਲੋਕਾਂ ਦੇ ਸਲਾਹ ਲੈਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਇਲਾਜ਼ ਨੂੰ ਸਲਾਹ-ਮਸ਼ਵਰੇ ਅਤੇ ਲੋਕਾਂ ਦੇ ਸੁਝਾਅ ਨਾਲ ਤਿਆਰ ਕੀਤਾ ਜਾ ਰਿਹਾ ਹੈ। ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਸੌਖੀ, ਆਸਾਨ ਅਤੇ ਪਾਰਦਰਸ਼ੀ ਸੇਵਾਵਾਂ ਦੇਣਾ ਮੁੱਖ ਏਜੰਡਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਿਲਡਿੰਗ ਬਾਇਲਾਜ਼ ਸਭ ਤੋਂ ਗੁੰਝਲਦਾਰ ਅਤੇ ਔਖਾ ਮਸਲਾ ਸੀ ਜਿਸ ਸਬੰਧੀ ਲੋਕਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।ਉਨ੍ਹਾਂ ਕਿਹਾ ਕਿ ਡਿਵੈਲਪਰਾਂ, ਆਰਕੀਟੈਕਟਾਂ, ਇੰਜੀਨੀਅਰਾਂ ਵਰਗੇ ਵੱਖ-ਵੱਖ ਭਾਈਵਾਲਾਂ ਨੂੰ ਬਾਇਲਾਜ਼ ਬਣਾਉਣ ਦੀ ਪ੍ਰੀਕਿਰਿਆ ਵਿੱਚ ਸ਼ਾਮਲ ਕਰਕੇ ਇਹ ਯਕੀਨੀ ਬਣਾਇਆ ਜਾ ਸਕੇਗਾ ਕਿ ਬਾਇਲਾਜ਼ ਉਨ੍ਹਾਂ ਦੀਆਂ ਜ਼ਰੂਰਤਾਂ ਅਤੇ ਉਮੀਦਾਂ ਨੂੰ ਪੂਰਾ ਕਰਦੇ ਹਨ। ਬਿਲਡਿੰਗ ਬਾਇਲਾਜ਼ ਨੂੰ ਲਾਗੂ ਕਰਨ ਨਾਲ ਪੰਜਾਬ ਬਣ ਜਾਵੇਗਾ ਦੇਸ਼ ਦਾ ਪਹਿਲਾ ਸੂਬਾ ਉਨ੍ਹਾਂ ਕਿਹਾ ਕਿ ਇਨ੍ਹਾਂ ਬਿਲਡਿੰਗ ਬਾਇਲਾਜ਼ ਨੂੰ ਲਾਗੂ ਕਰਕੇ ਪੰਜਾਬ, ਸਰਲ ਬਿਲਡਿੰਗ ਬਾਇਲਾਜ਼ ਵਾਲਾ ਅਤੇ ਸੁਖਾਲਾ ਕਾਰੋਬਾਰ ਕਰਨ ਵਾਲਾ, ਟਿਕਾਊ ਸ਼ਹਿਰੀਕਰਨ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ।ਯੂਨੀਫਾਈਡ ਬਿਲਡਿੰਗ ਬਾਇਲਾਜ਼ ਬਣਾਉਣ ਦੇ ਮੰਤਵ ਬਾਰੇ ਗੱਲ ਕਰਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਇਆ ਜਾ ਰਿਹਾ ਹੈ। ਪੰਜਾਬ ਵਿੱਚ ਸਾਰੀਆਂ ਵਿਕਾਸ ਅਥਾਰਟੀਆਂ ਅਤੇ ਕਾਰਪੋਰੇਸ਼ਨਾਂ ਵਿੱਚ ਬਿਲਡਿੰਗ ਬਾਇਲਾਜ਼ ਨੂੰ ਇਕਸਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਾਇਲਾਜ਼ ਨੂੰ ਲੋਕਾਂ ਦੇ ਅਨੁਕੂਲ, ਸਮਝਣ ਵਿੱਚ ਆਸਾਨ ਅਤੇ ਪਾਲਣਾ ਕਰਨਯੋਗ ਬਣਾਇਆ ਗਿਆ ਹੈ।