
ਜੇਲ ਅਧਿਕਾਰੀਆਂ ਨੂੰ ਫ਼ਸਟ ਏਡ, ਸੀ ਪੀ ਆਰ, ਜ਼ਖਮੀਆਂ ਦੀ ਸੇਵਾ ਸੰਭਾਲ ਦੀ ਟ੍ਰੇਨਿੰਗ ਦਿੱਤੀ
- by Jasbeer Singh
- July 5, 2024

ਜੇਲ ਅਧਿਕਾਰੀਆਂ ਨੂੰ ਫ਼ਸਟ ਏਡ, ਸੀ ਪੀ ਆਰ, ਜ਼ਖਮੀਆਂ ਦੀ ਸੇਵਾ ਸੰਭਾਲ ਦੀ ਟ੍ਰੇਨਿੰਗ ਦਿੱਤੀ ਪਟਿਆਲਾ, 5 ਜੁਲਾਈ : ਕੈਦੀਆਂ, ਘਰ ਪਰਿਵਾਰਾਂ ਦੇ ਮੈਂਬਰਾਂ ਅਤੇ ਮਾਨਵਤਾ ਦੀ ਸੁਰੱਖਿਆ, ਬਚਾਉ ਅਤੇ ਸੰਕਟ ਸਮੇਂ ਠੀਕ ਮਦਦ ਕਰਕੇ ਅਸੀਂ ਐਮਰਜੈਂਸੀ ਦੌਰਾਨ ਕੀਮਤੀ ਜਾਨਾਂ ਬਚਾ ਸਕਦੇ ਹਾਂ ਇਸ ਲਈ ਵਿਦਿਆਰਥੀਆਂ, ਅਧਿਆਪਕਾਂ, ਨਾਗਰਿਕਾਂ, ਘਰੇਲੂ ਨੋਕਰਾਂ ਅਤੇ ਕਰਮਚਾਰੀਆਂ ਨੂੰ ਆਪਣੀ ਸੁਰੱਖਿਆ ਅਤੇ ਪੀੜਤਾਂ ਦੀ ਸਹਾਇਤਾ ਕਰਨ ਲਈ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਸੀ ਪੀ ਆਰ, ਰਿਕਵਰੀ ਪੁਜੀਸ਼ਨ, ਵੈਂਟੀਲੇਟਰ ਬਣਾਉਟੀ ਸਾਹ ਕਿਰਿਆ, ਏ ਬੀ ਸੀ ਡੀ ਅਤੇ ਜ਼ਖਮੀਆਂ ਜਾਂ ਬੇਹੋਸ਼ ਦੀ ਸੇਵਾ ਸੰਭਾਲ ਦੀ ਟ੍ਰੇਨਿੰਗ ਲੈਂਦੇ ਰਹਿਣਾ ਚਾਹੀਦਾ ਹੈ, ਇਹ ਵਿਚਾਰ ਪੰਜਾਬ ਜੇਲ੍ਹ ਟਰੇਨਿੰਗ ਸਕੂਲ ਪਟਿਆਲਾ ਵਿਖੇ ਵੱਖ ਵੱਖ ਜੇਲ੍ਹਾਂ ਤੋਂ ਆਏ ਅਧਿਕਾਰੀਆਂ ਨੂੰ ਟ੍ਰੇਨਿੰਗ ਅਤੇ ਪ੍ਰੈਕਟਿਕਲ ਕਰਵਾਉਦੇ ਹੋਏ, ਸ਼੍ਰੀ ਕਾਕਾ ਰਾਮ ਵਰਮਾ, ਸੇਵਾ ਮੁਕਤ, ਜਿਲਾ ਟ੍ਰੇਨਿੰਗ ਅਫ਼ਸਰ ਰੈੰਡ ਕਰਾਸ ਅਤੇ ਭਾਰਤ ਸਰਕਾਰ ਦੇ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਟ੍ਰੇਨਰ ਨੇ ਪ੍ਰਗਟ ਕੀਤੇ। ਉਨ੍ਹਾਂ ਨੇ ਦੱਸਿਆ ਕਿ 9 ਕਾਰਨਾਂ ਕਰਕੇ ਅਚਾਨਕ ਮੋਤਾਂ ਹੋ ਰਹੀਆਂ ਹਨ, ਪਰ ਮੌਕੇ ਤੇ ਤੁਰੰਤ ਫ਼ਸਟ ਏਡ ਦੀ ਏ ਬੀ ਸੀ ਡੀ, ਰਿਕਵਰੀ ਪੁਜੀਸ਼ਨ, ਵੈਂਟੀਲੇਟਰ ਬਣਾਉਟੀ ਸਾਹ ਕਿਰਿਆ ਅਤੇ ਦੂਸਰੇ ਜੀਵਨ ਬਚਾਓ ਕਾਰਜ਼ ਕਰਕੇ ਅਤੇ ਪੀੜਤਾਂ ਨੂੰ ਹਸਪਤਾਲ ਲੈਕੇ ਜਾਂਦੇ ਸਮੇਂ ਗੱਡੀਆਂ ਐਂਬੂਲੈਂਸਾਂ ਵਿਚ ਵੀ ਫ਼ਸਟ ਏਡ ਦੀ ਏ ਬੀ ਸੀ ਡੀ ਕਰਕੇ, ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਪੰਜਾਬ ਜੇਲ ਟਰੇਨਿੰਗ ਸਕੂਲ ਦੇ ਵਾਈਸ ਪ੍ਰਿੰਸੀਪਲ ਸ਼੍ਰੀ ਮੁਕੇਸ਼ ਕੁਮਾਰ ਸ਼ਰਮਾ, ਡਿਪਟੀ ਸੁਪਰਡੈਂਟ ਆਫ ਜੇਲ ਵਿਭਾਗ, ਸੀ ਡੀ ਆਈ, ਸ਼੍ਰੀ ਇਕਬਾਲ ਸਿੰਘ, ਸਹਾਇਕ ਹਰਮਿੰਦਰ ਅਤੇ ਟਰੇਨਿੰਗ ਲੈਣ ਵਾਲੇ ਅਧਿਕਾਰੀਆਂ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਫ਼ਸਟ ਏਡ, ਸੀ ਪੀ ਆਰ ਵੈਟੀਲੈਟਰ ਬਣਾਉਟੀ ਸਾਹ ਕਿਰਿਆ ਆਦਿ ਦੀ ਟ੍ਰੇਨਿੰਗ ਮਿਲਣ ਕਾਰਨ ਇਨਸਾਨਾਂ ਵਿੱਚ ਪੀੜਤਾਂ ਦੀ ਮਦਦ ਕਰਨ ਅਤੇ ਕੀਮਤੀ ਜਾਨਾਂ ਬਚਾਉਣ ਲਈ ਹੌਸਲੇ, ਹਿੰਮਤ ਵੱਧ ਜਾਂਦੇ ਹਨ ਅਤੇ ਠੀਕ ਢੰਗ ਤਰੀਕਿਆਂ ਨਾਲ ਕੀਤੀ ਸਹਾਇਤਾ, ਕੀਮਤੀ ਜਾਨਾਂ ਬਚਾਉਣ ਲਈ ਮਦਦਗਾਰ ਸਿੱਧ ਹੁੰਦੀ ਹੈ।