
Jalandhar By Election : ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਜਲੰਧਰ 'ਚ ਲਾਉਣਗੇ ਪੱਕੇ ਡੇਰੇ, ਜ਼ਿਮਨੀ ਚੋਣਾਂ ਨੂੰ ਲੈ
- by Jasbeer Singh
- June 23, 2024

ਸਾਰੇ ਲੀਡਰ ਸਾਹਿਬਾਨਾਂ ਤੇ ਅਹੁਦੇਦਾਰਾਂ ਨੂੰ ਇਸ ਮੀਟਿੰਗ ਵਿਚ ਸ਼ਿਰਕਤ ਕਰਨ ਲਈ ਸੱਦਾ ਦਿੱਤਾ ਗਿਆ । ਇਸ ਮੀਟਿੰਗ ਵਿਚ ਚੋਣ ਪ੍ਰਚਾਰ ਅਤੇ ਜਿੱਤ ਲਈ ਰਣਨੀਤੀ ਉਲੀਕੀ ਜਾਵੇਗੀ ਤੇ ਵੱਖ-ਵੱਖ ਪਹਿਲੂਆਂ 'ਤੇ ਵੀ ਚਰਚਾ ਹੋਵੇਗੀ । ਤੇਜਿੰਦਰ ਕੌਰ ਥਿੰਦ, ਜਲੰਧਰ : ਜਲੰਧਰ ਪੱਛਮੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਪਾਰਟੀ ਸਰਗਰਮ ਹੋ ਗਈਆਂ ਹਨ । ਸੱਤਾਧਾਰੀ ਆਮ ਆਦਮੀ ਪਾਰਟੀ ਵੀ ਪੂਰੀ ਤਿਆਰੀ ਨਾਲ ਚੋਣ ਪ੍ਰਚਾਰ ਵਿਚ ਜੁੱਟ ਗਈ ਹੈ। ਅੱਜ ਤੋਂ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿਚ ਪੱਕੇ ਡੇਰੇ ਲਾ ਰਹੇ ਹਨ। ਜ਼ਿਮਨੀ ਚੋਣ ਨੂੰ ਲੈ ਕੇ ਅੱਜ ਜਲੰਧਰ ਵਿਚ ਭਗਵੰਤ ਮਾਨ ਦੀ ਅਗਵਾਈ ਵਿਚ ਅਹਿਮ ਮੀਟਿੰਗ ਹੋਣ ਜਾ ਰਹੀ ਹੈ । ਸਾਰੇ ਲੀਡਰ ਸਾਹਿਬਾਨਾਂ ਤੇ ਅਹੁਦੇਦਾਰਾਂ ਨੂੰ ਇਸ ਮੀਟਿੰਗ ਵਿਚ ਸ਼ਿਰਕਤ ਕਰਨ ਲਈ ਸੱਦਾ ਦਿੱਤਾ ਗਿਆ । ਇਸ ਮੀਟਿੰਗ ਵਿਚ ਚੋਣ ਪ੍ਰਚਾਰ ਅਤੇ ਜਿੱਤ ਲਈ ਰਣਨੀਤੀ ਉਲੀਕੀ ਜਾਵੇਗੀ ਤੇ ਵੱਖ-ਵੱਖ ਪਹਿਲੂਆਂ 'ਤੇ ਵੀ ਚਰਚਾ ਹੋਵੇਗੀ । ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਪਾਰਟੀ ਛੱਡ ਦੇਣ ਨਾਲ ਇਹ ਸੀਟ ਖਾਲੀ ਹੋ ਗਈ ਸੀ । ਜਿਥੇ ਆਮ ਆਦਮੀ ਪਾਰਟੀ ਨੇ ਮੋਹਿੰਦਰ ਭਗਤ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਹੈ, ਉਥੇ ਕਾਂਗਰਸ ਨੇ ਸੁਰਿੰਦਰ ਕੌਰ, ਭਾਜਪਾ ਨੇ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ ਦੀ ਰਜਿੰਦਰ ਕੌਰ ਤੇ ਬਸਪਾ ਨੇ ਬਿੰਦਰ ਲਾਖਾ 'ਤੇ ਦਾਅ ਖੇਡਿਆ ਹੈ।