July 6, 2024 01:58:22
post

Jasbeer Singh

(Chief Editor)

Punjab, Haryana & Himachal

ਹੁਸ਼ਿਆਰਪੁਰ ਤੋਂ 4 ਵਾਰ ਸੰਸਦ ਮੈਂਬਰ ਰਹੇ ਕਮਲ ਚੌਧਰੀ ਦਾ ਦੇਹਾਂਤ, ਦਿੱਲੀ ਦੇ ਹਸਪਤਾਲ 'ਚ ਲਏ ਆਖ਼ਰੀ ਸਾਹ

post-img

ਉਨ੍ਹਾਂ ਨੇ ਦਿੱਲੀ ਦੇ ਹਸਪਤਾਲ ਵਿਚ ਆਖ਼ਰੀ ਸਾਹ ਲਏ। ਕਮਲ ਚੌਧਰੀ ਦੇ ਦੇਹਾਂਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ । ਦੀਪਕ ਅਗਨੀਹੋਤਰੀ, ਹੁਸ਼ਿਆਰਪੁਰ : ਹੁਸ਼ਿਆਰਪੁਰ ਤੋਂ 4 ਵਾਰ ਸੰਸਦ ਮੈਂਬਰ ਰਹੇ ਕਮਲ ਚੌਧਰੀ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ । ਉਨ੍ਹਾਂ ਨੇ ਦਿੱਲੀ ਦੇ ਹਸਪਤਾਲ ਵਿਚ ਆਖ਼ਰੀ ਸਾਹ ਲਏ। ਕਮਲ ਚੌਧਰੀ ਦੇ ਦੇਹਾਂਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ । 1985 ਵਿੱਚ ਆਪਣੇ ਪਿਤਾ, ਸੁਤੰਤਰਤਾ ਸੈਨਾਨੀ ਅਤੇ ਉੱਘੇ ਸਮਾਜਵਾਦੀ ਨੇਤਾ ਚੌਧਰੀ ਬਲਵੀਰ ਸਿੰਘ ਦੀ ਅੱਤਵਾਦੀਆਂ ਦੁਆਰਾ ਹੱਤਿਆ ਤੋਂ ਬਾਅਦ ਕਮਲ ਚੌਧਰੀ ਪਹਿਲੀ ਵਾਰ ਕਾਂਗਰਸ ਦੀ ਟਿਕਟ 'ਤੇ ਸੰਸਦ ਮੈਂਬਰ ਬਣੇ ਸਨ। ਉਹ ਕਾਂਗਰਸ ਦੀ ਟਿਕਟ 'ਤੇ 1985, 1989 ਅਤੇ 1992 ਵਿੱਚ ਤਿੰਨ ਵਾਰ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਚੁਣੇ ਗਏ। 1998 ਵਿੱਚ, ਉਹ ਭਾਰਤੀ ਜਨਤਾ ਪਾਰਟੀ ਦੀ ਟਿਕਟ 'ਤੇ ਸੰਸਦ ਮੈਂਬਰ ਚੁਣੇ ਗਏ ਸਨ। ਸੰਸਦ ਮੈਂਬਰ ਹੁੰਦਿਆਂ ਉਹ ਰੱਖਿਆ ਬਾਰੇ ਸੰਸਦੀ ਸਥਾਈ ਕਮੇਟੀ ਦੇ ਚੇਅਰਮੈਨ ਵੀ ਰਹੇ।

Related Post