post

Jasbeer Singh

(Chief Editor)

Crime

ਜਲੰਧਰ ਪੁਲਸ ਨੇ ਮੁਕਾਬਲੇ ਦੌਰਾਨ ਕੀਤਾ ਇਕ ਸ਼ੂਟਰ ਨੂੰ ਗ੍ਰਿਫਤਾਰ

post-img

ਜਲੰਧਰ ਪੁਲਸ ਨੇ ਮੁਕਾਬਲੇ ਦੌਰਾਨ ਕੀਤਾ ਇਕ ਸ਼ੂਟਰ ਨੂੰ ਗ੍ਰਿਫਤਾਰ ਜਲੰਧਰ, 18 ਫਰਵਰੀ 2026 : ਪੰਜਾਬ ਦੇ ਜਲੰਧਰ ਦੀ ਪੁਲਸ ਵਲੋਂ ਅੱਜ ਬਦਮਾਸ਼ਾਂ ਨਾਲ ਹੋਏ ਇਕ ਮੁਕਾਬਲੇ ਦੌਰਾਨ ਇਕ ਸ਼ੂਟਰ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੌਣ ਹੈ ਇਹ ਸ਼ੂਟਰ ਮਿਲੀ ਜਾਣਕਾਰੀ ਅਨੁਸਾਰ ਜਲੰਧਰ ਵਿਚ ਪੁਲਸ ਅਤੇ ਬਦਮਾਸ਼ਾਂ ਵਿਚਾਰ ਹੋਏ ਮੁਕਾਬਲੇ ਦੌਰਾਨ ਪੁਲਸ ਮੁਤਾਬਕ ਫੋਲੜੀਵਾਲ ਖੇਤਰ ਵਿਚ ਪੁਲਸ ਵਲੋਂ ਕੌਸ਼ਲ ਚੌਧਰੀ ਗੈਂਗ ਦੇ ਇਕ ਸ਼ੂਟਰ ਆਕਾਸ਼ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨਾਲ ਹੋਏ ਮੁਕਾਬਲੇ ਦਰਮਿਆਨ ਮੁਲਜਮ ਦੀ ਲੱਤ ਵਿਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਖੂਫੀਆ ਜਾਣਕਾਰੀ ਦੇ ਆਧਾਰ ਤੇ ਦਿੱਤਾ ਪੁਲਸ ਨੇ ਕਾਰਵਾਈ ਨੂੰ ਅੰਜਾਮ ਪੰਜਾਬ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਈ ਅਪਰਾਧਾਂ ‘ਚ ਸ਼ਾਮਲ ਮੁਲਜ਼ਮ ਜਲੰਧਰ ਦੇ ਫੋਲੜੀਵਾਲ ਇਲਾਕੇ ‘ਚ ਲੁਕਿਆ ਹੋਇਆ ਹੈ। ਜਦੋਂ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਮੁਲਜ਼ਮ ਨੂੰ ਘੇਰਨ ਅਤੇ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਆਤਮ ਸਮਰਪਣ ਕਰਨ ਦੀ ਬਜਾਏ ਪੁਲਸ ‘ਤੇ ਕਥਿਤ ਤੌਰ ‘ਤੇ ਗੋਲੀ ਚਲਾ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਆਕਾਸ਼ ਦੀ ਲੱਤ ‘ਚ ਗੋਲੀ ਮਾਰ ਦਿੱਤੀ। ਪੁਲਸ ਜਾਂਚ ਵਿਚ ਕੀ ਆਇਆ ਸਾਹਮਣੇ ਪੁਲਸ ਨਾਲ ਮੁਕਾਬਲੇ ‘ਚ ਮੁਲਜ਼ਮ ਜ਼ਖਮੀ ਹੋਏ ਆਕਾਸ਼ ਜਿਸਨੂੰ ਪੁਲਸ ਨੇ ਹਿਰਾਸਤ ਵਿਚ ਲੈਣ ਤੋਂ ਬਾਅਦ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਦੀ ਸ਼ੁਰੂਆਤੀ ਜਾਂਚ ਵਿਚ ਪਤਾ ਲੱਗਿਆ ਹੈ ਕਿ ਉਹ ਕੁੱਝ ਦਿਨ ਪਹਿਲਾਂ ਮੋਹਾਲੀ ਵਿਚ ਇੱਕ ਜਿਮ ਮਾਲਕ ਦੇ ਕਤਲ ‘ਚ ਇੱਕ ਮੁੱਖ ਰੂਪ ‘ਚ ਸ਼ਾਮਲ ਸੀ । ਪੁਲਸ ਜਾਂਚ ਮੁਤਾਬਕ ਮੁਲਜਮ ਆਕਾਸ਼ ਦਾ ਅਪਰਾਧਕ ਰਿਕਾਰਡ ਹੈ। ਉਨ੍ਹਾਂ ਨੇ ਨਾ ਸਿਰਫ਼ ਮੋਹਾਲੀ ‘ਚ ਸਗੋਂ ਜਗਰਾਓਂ ਵਿਚ ਵੀ ਗੋਲੀਬਾਰੀ ਦੀਆਂ ਵਾਰਦਾਤਾਂ ਕੀਤੀਆਂ ਹਨ । ਪੁਲਸ ਹੁਣ ਗੈਂਗ ਦੇ ਹੋਰ ਮੈਂਬਰਾਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਉਸ ਤੋਂ ਪੁੱਛਗਿੱਛ ਕਰ ਰਹੀ ਹੈ।

Related Post

Instagram