post

Jasbeer Singh

(Chief Editor)

Punjab

ਜਲੰਧਰ ਪੁਲਿਸ ਕਮਿਸ਼ਨਰੇਟ ਨੇ ਕੀਤੀ 21 ਕਿਲੋ ਅਫੀਮ ਸਮੇਤ ਕਾਬੂ ਕੀਤੇ ਨਸ਼ਾ ਤਸਕਰਾਂ ਦੀ 27.34 ਲੱਖ ਰੁਪਏ ਦੀ ਜਾਇਦਾਦ ਜ਼

post-img

ਜਲੰਧਰ ਪੁਲਿਸ ਕਮਿਸ਼ਨਰੇਟ ਨੇ ਕੀਤੀ 21 ਕਿਲੋ ਅਫੀਮ ਸਮੇਤ ਕਾਬੂ ਕੀਤੇ ਨਸ਼ਾ ਤਸਕਰਾਂ ਦੀ 27.34 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਜਲੰਧਰ : ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਜਲੰਧਰ ਪੁਲਿਸ ਕਮਿਸ਼ਨਰੇਟ ਨੇ 21 ਕਿਲੋ ਅਫੀਮ ਸਮੇਤ ਕਾਬੂ ਕੀਤੇ ਨਸ਼ਾ ਤਸਕਰਾਂ ਦੀ 27.34 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪੁਲਸ ਕਮਿਸ਼ਨਰ ਨੇ ਦੱਸਿਆ ਕਿ ਥਾਣਾ ਡਿਵੀਜ਼ਨ 3 ਜਲੰਧਰ ਵਿਖੇ 22 ਮਿਤੀ 02-03-2024 ਅਧੀਨ 18,29,27ਏ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਗ੍ਰਿਫਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਕੋਲੋਂ 21 ਕਿਲੋ ਅਫੀਮ ਦੀ ਭਾਰੀ ਮਾਤਰਾ ਬਰਾਮਦ ਕੀਤੀ ਗਈ ਹੈ। ਸ਼ੀਤਲ ਸਿੰਘ ਏਸੀਪੀ ਨੇ ਦੱਸਿਆ ਕਿ ਤਫਤੀਸ਼ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਫੜੇ ਗਏ ਵਿਅਕਤੀ ਦੀ ਪਛਾਣ ਅਮਨਦੀਪ ਪੁੱਤਰ ਵਿਜੇ ਕੁਮਾਰ ਵਾਸੀ ਮੁਹੱਲਾ ਨੰ. 08 ਗੌਤਮ ਨਗਰ ਹੁਸ਼ਿਆਰਪੁਰ ਨੇ ਨਸ਼ੀਲੇ ਪਦਾਰਥਾਂ ਦੇ ਪੈਸੇ ਦੀ ਵਰਤੋਂ ਕਰਕੇ ਜਾਇਦਾਦ ਅਤੇ ਵਾਹਨ ਖਰੀਦਿਆ ਸੀ।ਏਸੀਪੀ ਨੇ ਦੱਸਿਆ ਕਿ ਪਛਾਣੀਆਂ ਗਈਆਂ ਜਾਇਦਾਦਾਂ ਵਿੱਚ ਛੇ ਮਰਲੇ ਦਾ ਪਲਾਟ ਅਤੇ 27,34,111 ਰੁਪਏ ਦੀ ਇੱਕ ਮਾਰੂਤੀ ਸੁਜ਼ੂਕੀ ਸਵਿਫਟ ਕਾਰ ਸ਼ਾਮਲ ਹੈ, ਜੋ ਕਿ ਦੋਸ਼ੀ ਅਮਨਦੀਪ ਦੀ ਹੈ। ਉਨ੍ਹਾਂ ਕਿਹਾ ਕਿ ਸਮਰੱਥ ਅਧਿਕਾਰੀ ਵੱਲੋਂ ਜਾਇਦਾਦ ਅਤੇ ਵਾਹਨ ਜ਼ਬਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸ਼ੀਤਲ ਸਿੰਘ ਏਸੀਪੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਦੇ ਖਿਲਾਫ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ ਹੈ । ਏਸੀਪੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਚ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ ਅਤੇ ਨਸ਼ਾ ਤਸਕਰੀ ਰਾਹੀਂ ਹਾਸਲ ਕੀਤੀ ਕਿਸੇ ਵੀ ਜਾਇਦਾਦ ਜਾਂ ਵਾਹਨ ਨੂੰ ਜ਼ਬਤ ਕੀਤਾ ਜਾਵੇਗਾ ।

Related Post