July 6, 2024 00:41:42
post

Jasbeer Singh

(Chief Editor)

Latest update

ਐੱਲਪੀਯੂ ਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ

post-img

ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ਤੇ ਲਵਲੀ ਪੋ੍ਫੈਸ਼ਨਲ ਯੂਨੀਵਰਸਿਟੀ ਨੇ ਅੌਰਤਾਂ ਦੀਆਂ ਪ੍ਰਰਾਪਤੀਆਂ ਤੇ ਸਮਰਪਣ ਦਾ ਜਸ਼ਨ ਮਨਾਇਆ, ਜਿਸ ਚ ਪੋ੍ ਚਾਂਸਲਰ ਰਸ਼ਮੀ ਮਿੱਤਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਰੋ. ਚਾਂਸਲਰ ਰਸ਼ਮੀ ਮਿੱਤਲ ਨੇ ਮਹਿਲਾ ਦਿਵਸ ਤੇ ਐੱਲਪੀਯੂ ਦੇ ਸਮੁੱਚੇ ਮਹਿਲਾ ਸਟਾਫ ਤੇ ਵਿਦਿਆਰਥੀਆਂ ਨੂੰ ਦਿੱਲੋਂ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਪ੍ਰਗਤੀ ਚ ਅੌਰਤਾਂ ਦੇ ਨਿਵੇਸ਼ ਦੀ ਅਹਿਮ ਭੂਮਿਕਾ ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਪਰਿਵਰਤਨਸ਼ੀਲ ਮਹਿਲਾ ਸਸ਼ਕਤੀਕਰਨ ਦੇ ਮਹੱਤਵ ਨੂੰ ਉਜਾਗਰ ਕੀਤਾ। ਇਨ੍ਹਾਂ ਆਦਰਸ਼ਾਂ ਦੀ ਸਰਲਤਾ ਨੂੰ ਪਛਾਣਦਿਆਂ ਉਨ੍ਹਾਂ ਨੇ ਇਨ੍ਹਾਂ ਨੂੰ ਹਕੀਕਤ ਵਿੱਚ ਬਦਲਣ ਲਈ ਅੌਰਤਾਂ ਵਿੱਚ ਮਹੱਤਵਪੂਰਨ ਨਿਵੇਸ਼ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅੌਰਤਾਂ ਨੂੰ ਸਵੈ-ਸਿੱਖਿਆ ਅਤੇ ਸਵੈ-ਨਿਰਭਰਤਾ ਦੀ ਯਾਤਰਾ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ ਤਾਂ ਕਿ ਇਕ ਵਧੇਰੇ ਪ੍ਰਗਤੀਸ਼ੀਲ ਸਮਾਜ ਦੀ ਨੀਂਹ ਰੱਖ ਸਕਣ। ਇਸ ਮੌਕੇ ਸੱਭਿਆਚਾਰਕ ਪੋ੍ਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਭਾਰਤ ਦੀ ਨਵੀਂ ਕਹਾਣੀ ਲਿਖਣ ਵਿੱਚ ਯੋਗਦਾਨ ਪਾਉਣ ਵਾਲੀਆਂ ਅੌਰਤਾਂ ਦੇ ਜੀਵਨ ਅਤੇ ਯੋਗਦਾਨ ਦੀ ਇੱਕ ਜੀਵੰਤ ਕਹਾਣੀ ਪੇਸ਼ ਕੀਤੀ ਗਈ। ਵਿਦਿਆਰਥੀਆਂ ਨੇ ਭਾਰਤੀ ਸਮੂਹ ਗੀਤ, ਪੱਛਮੀ ਸੋਲੋ ਗੀਤ, ਕਲਾਸੀਕਲ ਡਾਂਸ, ਕਵੀ ਸੰਮੇਲਨ ਅਤੇ ਡਾਂਸ ਅਤੇ ਮਾਈਮ ਦੇ ਆਪਣੇ ਮਨਮੋਹਕ ਪ੍ਰਦਰਸ਼ਨ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ।

Related Post