ਜੰਮੂ-ਕਸ਼ਮੀਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ, 4 ਅਕਤੂਬਰ ਨੂੰ ਆਉਣਗੇ ਨਤੀਜੇ...
- by Jasbeer Singh
- August 17, 2024
ਇਲੈਕਸ਼ਨ ੨੦੨੪ (੧੭ ਅਗਸਤ ੨੦੨੪ ) : -ਕਸ਼ਮੀਰ ਵਿਧਾਨ ਸਭਾ ਵਾਲਾ ਕੇਂਦਰ ਸ਼ਾਸਤ ਪ੍ਰਦੇਸ਼ ਹੈ। ਪੂਰਨ ਰਾਜ ਦਾ ਦਰਜਾ ਖ਼ਤਮ ਹੋਣ ਤੋਂ ਬਾਅਦ ਇਸ ਦੀ ਵਿਧਾਨ ਸਭਾ ਦੀ ਤਸਵੀਰ ਵੀ ਬਦਲ ਗਈ ਹੈ। ਹੁਣ ਜੰਮੂ-ਕਸ਼ਮੀਰ ਵਿੱਚ 114 ਸੀਟਾਂ ਹਨ, ਜਿਨ੍ਹਾਂ ਵਿੱਚੋਂ 24 ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਆਉਂਦੀਆਂ ਹਨ। ਇਸ ਤਰ੍ਹਾਂ ਸਿਰਫ਼ 90 ਸੀਟਾਂ ਹਨ, ਜਿਨ੍ਹਾਂ 'ਤੇ ਚੋਣਾਂ ਹੋਣੀਆਂ ਹਨ। 90 'ਚੋਂ 43 ਸੀਟਾਂ ਕਸ਼ਮੀਰ ਡਿਵੀਜ਼ਨ ਦੇ ਹਿੱਸੇ ਆਈਆਂ ਹਨ, ਜਦਕਿ 47 ਜੰਮੂ ਡਿਵੀਜ਼ਨ ਦੇ ਹਿੱਸੇ ਆਈਆਂ ਹਨ। ਇਸ ਤੋਂ ਪਹਿਲਾਂ ਸਿਰਫ਼ 87 ਸੀਟਾਂ 'ਤੇ ਹੀ ਚੋਣਾਂ ਹੋਈਆਂ ਸਨ। ਰਾਜੀਵ ਕੁਮਾਰ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਦਾ ਦੌਰਾ ਕੀਤਾ ਸੀ। ਅਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ 87 ਲੱਖ 9 ਹਜ਼ਾਰ ਵੋਟਰ, 11 ਹਜ਼ਾਰ 838 ਪੋਲਿੰਗ ਬੂਥ ਹਨ ਅਤੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ।
