post

Jasbeer Singh

(Chief Editor)

Punjab

ਜਸਬੀਰ ਸਿੰਘ ਉਰਫ਼ ਜੱਸੀ ਖੰਗੂੜਾ ਨੂੰ ਅਦਾਲਤ ਨੇ ਦਿੱਤੀ ਦੋ ਸਾਲ ਦੀ ਸਜ਼ਾ

post-img

ਜਸਬੀਰ ਸਿੰਘ ਉਰਫ਼ ਜੱਸੀ ਖੰਗੂੜਾ ਨੂੰ ਅਦਾਲਤ ਨੇ ਦਿੱਤੀ ਦੋ ਸਾਲ ਦੀ ਸਜ਼ਾ ਲੁਧਿਆਣਾ, 17 ਮਾਰਚ 2026 : ਪੰਜਾਬ ਦੇ ਜਿ਼ਲਾ ਲੁਧਿਆਣਾ ਦੀ ਮਾਨਯੋਗ ਅਦਾਲਤ ਵਲੋਂ ਇਕ ਮਾਮਲੇ ਵਿਚ ਸਾਬਕਾ ਵਿਧਾਇਕ ਨੂੰ ਦੋ ਸਾਲਾਂ ਦੀ ਸਜ਼ਾ ਦਿੱਤੇ ਜਾਣ ਦਾ ਫ਼ੈਸਲਾ ਸੁਣਾਇਆ ਗਿਆ ਹੈ। ਕੀ ਹੈ ਸਮੁੱਚਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੀ ਵਧੀਕ ਸੈਸ਼ਨ ਜੱਜ ਬਰਿੰਦਰ ਸਿੰਘ ਰੋਮਾਨਾ ਦੀ ਅਦਾਲਤ ਨੇ ਸਾਬਕਾ ਵਿਧਾਇਕ ਜਸਬੀਰ ਸਿੰਘ ਉਰਫ਼ ਜੱਸੀ ਖੰਗੂੜਾ ਅਤੇ ਉਨ੍ਹਾਂ ਦੇ ਸਾਥੀ ਗੁਰਪ੍ਰੀਤ ਸਿੰਘ ਨੂੰ 18 ਸਾਲ ਪੁਰਾਣੇ ਕੁੱਟਮਾਰ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿਤਾ ਹੈ । ਇਹ ਮਾਮਲਾ-2008 ਦੀਆਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨਾਲ ਜੁੜਿਆ ਹੋਇਆ ਹੈ । ਅਦਾਲਤ ਨੇ ਸਜ਼ਾ ਦੇ ਨਾਲ-ਨਾਲ ਜੁਰਮਾਨੇ ਦੀ ਵੀ ਸੁਣਵਾਈ ਹੈ ਸਜ਼ਾ ਅਦਾਲਤ ਨੇ ਦੋਵਾਂ ਨੂੰ ਦੋ-ਦੋ ਸਾਲ ਦੀ ਕੈਦ ਅਤੇ ਤਿੰਨ-ਤਿੰੰਨ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਹਾਲਾਂਕਿ, ਅਦਾਲਤ ਨੇ ਇਸ ਮਾਮਲੇ ਵਿਚ ਨਾਮਜ਼ਦ 11 ਹੋਰਾਂ ਦੇ ਬਰੀ ਹੋਣ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਸਜ਼ਾ ਸੁਣਾਏ ਜਾਣ ਤੋਂ ਬਾਅਦ ਦੋਵਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿਤਾ ਗਿਆ।

Related Post

Instagram