post

Jasbeer Singh

(Chief Editor)

Punjab

`ਆਪ` ਵਿਚ ਸ਼ਾਮਲ ਹੋਏ ਜਸਬੀਰ ਸਿੰਘ ਗੜ੍ਹੀ

post-img

`ਆਪ` ਵਿਚ ਸ਼ਾਮਲ ਹੋਏ ਜਸਬੀਰ ਸਿੰਘ ਗੜ੍ਹੀ ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਜੋ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ਾਮਲ ਕਰਵਾਇਆ । ਦੱਸਣਯੋਗ ਹੈ ਕਿ ਜਸਬੀਰ ਸਿੰਘ ਗੜ੍ਹੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਹੁਜਨ ਸਮਾਜ ਪਾਰਟੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ । ਇਹ ਹੁਕਮ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਜਾਰੀ ਕੀਤਾ ਸੀ । ਜਸਬੀਰ ਸਿੰਘ ਗੜ੍ਹੀ 2019 ਤੋਂ ਬਸਪਾ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾ ਰਹੇ ਸਨ । ਉਨ੍ਹਾਂ ਦੀ ਪ੍ਰਧਾਨਗੀ ਹੇਠ ਸਾਲ 2022 ਵਿਚ ਵਿਧਾਨ ਸਭਾ ਚੋਣਾਂ ਲੜੀਆਂ ਗਈਆਂ ਸਨ । ਇਸ ਚੋਣ ਵਿਚ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕੀਤਾ ਸੀ । ਉਨ੍ਹਾਂ ਦੀ ਪ੍ਰਧਾਨਗੀ ਹੇਠ ਬਸਪਾ ਜਨਰਲ ਸਕੱਤਰ ਨਛੱਤਰ ਪਾਲ ਸਿੰਘ ਨਵਾਂਸ਼ਹਿਰ ਤੋਂ ਜੇਤੂ ਰਹੇ । ਇਸ ਦੇ ਨਾਲ ਹੀ ਉਹ ਖੁਦ ਫਗਵਾੜਾ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ । ਉਹ 31232 ਵੋਟਾਂ (24.41%) ਨਾਲ ਤੀਜੇ ਸਥਾਨ `ਤੇ ਰਹੇ ।

Related Post